27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰਾਜੂ ਖੰਨਾ ਨੇ ਸਰਕਲ ਡਡਹੇੜੀ ਦੇ ਪਿੰਡਾਂ ’ਚ ਕੀਤੀਆਂ ਮੀਟਿੰਗਾਂ

ਮੰਡੀ ਗੋਬਿੰਦਗੜ੍ਹ, 27 ਅਕਤੂਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ‘ਅਕਾਲੀ ਦਲ ਲਿਆਓ ਪੰਜਾਬ ਬਚਾਓ’ ਮੁਹਿੰਮ ਤਹਿਤ ਸਰਕਲ ਡਡਹੇੜੀ ਦੇ ਪਿੰਡ ਡਡਹੇੜੀ, ਲੁਹਾਰ ਮਾਜਰਾ, ਸਰਾਜ ਮਾਜਰਾ, ਜੱਲੋਵਾਲ ਤੇ ਫ਼ਤਹਿਗੜ੍ਹ ਨਿਊਆਂ ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਤੇ ਮੁਹਿੰਮ ਤਹਿਤ ਫਾਰਮ ਵੀ ਭਰੇ।

Ad Position 21
No active advertisement
ਅਜੀਤ ਡੈਸਕ 28-10-2026
ਮੰਡੀ ਗੋਬਿੰਦਗੜ੍ਹ, 27 ਅਕਤੂਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ‘ਅਕਾਲੀ ਦਲ ਲਿਆਓ ਪੰਜਾਬ ਬਚਾਓ’ ਮੁਹਿੰਮ ਤਹਿਤ ਸਰਕਲ ਡਡਹੇੜੀ ਦੇ ਪਿੰਡ ਡਡਹੇੜੀ, ਲੁਹਾਰ ਮਾਜਰਾ, ਸਰਾਜ ਮਾਜਰਾ, ਜੱਲੋਵਾਲ ਤੇ ਫ਼ਤਹਿਗੜ੍ਹ ਨਿਊਆਂ ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਤੇ ਮੁਹਿੰਮ ਤਹਿਤ ਫਾਰਮ ਵੀ ਭਰੇ। ਮੀਟਿੰਗਾਂ ਦੌਰਾਨ ਰਾਜੂ ਖੰਨਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਨਸ਼ਿਆਂ ਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ, ਜਿਸ ਕਾਰਨ ਨੌਜਵਾਨੀ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਬੇਹੱਦ ਦੁਖਦਾਈ ਹਨ, ਨਸ਼ਿਆਂ ਦੇ ਮਾਮਲੇ ਵਿਚ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਵੀ ਸਵਾਲਾਂ ਦੇ ਘੇਰੇ ਵਿਚ ਹੈ। ਸਰਕਾਰ ਤੇ ਪ੍ਰਸ਼ਾਸਨ ਨੂੰ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਨਸ਼ਿਆਂ ਦੀ ਲਪੇਟ ਵਿਚ ਆਏ ਨੌਜਵਾਨਾਂ ਦੇ ਮੁੜ ਵਸੇਬੇ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਕਦਮ ਚੁੱਕੇ ਜਾਣ ਤੇ ਸ਼ਹਿਰ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ’ ਮੁਹਿੰਮ ਨੂੰ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਉਜਾਗਰ ਕਰਨ ਵਾਲੀ ਮੁਹਿੰਮ ਦੱਸਦਿਆਂ ਕਿਹਾ ਕਿ ਪਾਰਟੀ ਵਲੋਂ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਕੇ ਪਾਰਟੀ ਦੀ ਸਰਕਾਰ ਬਣਾਉਣ ਵਿਚ ਯੋਗਦਾਨ ਪਾਉਣ। ਇਸ ਮੌਕੇ ਸਰਕਲ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ, ਜਥੇਦਾਰ ਜਰਨੈਲ ਸਿੰਘ ਮਾਜਰੀ, ਸਿਮਰਨਜੀਤ ਸਿੰਘ ਡਿਪਟੀ, ਕੁਲਵੰਤ ਸਿੰਘ ਨਿਊਆ, ਕਰਨੈਲ ਸਿੰਘ, ਦਵਿੰਦਰ ਸਿੰਘ ਨਿਊਆ, ਬਲਵੀਰ ਸਿੰਘ ਜੱਲੋਵਾਲ, ਲਖਵੀਰ ਸਿੰਘ ਸਾਬਕਾ ਸਰਪੰਚ, ਸਾਬਕਾ ਸਰਪੰਚ ਮੁਕੰਦ ਸਿੰਘ ਲੁਹਾਰ ਮਾਜਰਾ, ਡਾ. ਮਨਜੀਤ ਸਿੰਘ ਨੰਬਰਦਾਰ, ਗੁਰਜੀਤ ਸਿੰਘ ਲੁਹਾਰ ਮਾਜਰਾ, ਪਾਲ ਸਿੰਘ ਸਾਬਕਾ ਸਰਪੰਚ, ਡਾ. ਬਲਵੀਰ ਸਿੰਘ ਡਡਹੇੜੀ, ਅਜੀਤ ਸਿੰਘ, ਪ੍ਰਧਾਨ ਸੁਖਬੀਰ ਸਿੰਘ, ਸਤਨਾਮ ਸਿੰਘ, ਗੁਰਜੀਤ ਸਿੰਘ ਬੱਬੂ, ਜਸਪਾਲ ਸਿੰਘ ਨਿਊਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਫ਼ਤਹਿਗੜ੍ਹ ਸਾਹਿਬ ’ਚ 2 ਨੂੰ ਵਪਾਰੀਆਂ ਨਾਲ ਕਰਨਗੇ ਮੀਟਿੰਗ- ਭੁੱਟਾ, ਚਨਾਰਥਲ ਅਗਲੀ ਖ਼ਬਰ ਤਿਉਹਾਰਾਂ ਦੇ ਦਿਨਾਂ ’ਚ ਹੁੱਲੜਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ- ਡੀ. ਐਸ. ਪੀ. ਬੱਲ
Ad Position 24