ਪੰਜਾਬ ਸਰਕਾਰ ਨੰਬਰਦਾਰਾਂ ਦੀਆਂ ਲਟਕਦੀਆਂ ਮੰਗਾਂ ਵੱਲ ਧਿਆਨ ਦੇਵੇ- ਨੰਬਰਦਾਰ ਯੂਨੀਅਨ
ਮੰਡੀ ਗੋਬਿੰਦਗੜ੍ਹ, 28 ਅਕਤੂਬਰ (ਇਕਬਾਲਦੀਪ ਸੰਧੂ)- ਪੰਜਾਬ ਨੰਬਰਦਾਰ ਯੂਨੀਅਨ ਸਬ-ਤਹਿਸੀਲ ਮੰਡੀ ਗੋਬਿੰਦਗੜ੍ਹ ਦੇ ਅਹੁਦੇਦਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਸਾਲਾਨਾ ਸ਼ਹੀਦੀ ਸਭਾ ਤੋਂ ਪਹਿਲਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਜੋੜਨ ਵਾਲੀਆਂ ਸਾਰੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਦੀ ਜਾਂਚ ਕਿਸੇ ਵਿਸ਼ੇਸ਼ ਜਾਂਚ ਏਜੰਸੀ ਤੋਂ ਕਰਵਾਈ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨੰਬਰਦਾਰ ਲਖਵੀਰ ਸਿੰਘ ਸੰਧੂ, ਮਨਜੀਤ ਸਿੰਘ, ਜਰਨੈਲ ਸਿੰਘ, ਡਾ. ਮਨਜੀਤ ਸਿੰਘ ਲੁਹਾਰ ਮਾਜਰਾ, ਸਿਕੰਦਰ ਸਿੰਘ ਤੇ ਜਰਨੈਲ ਸਿੰਘ। ਅਜੀਤ ਤਸਵੀਰ
29-10-2026