ਮੁਫ਼ਤ ਅੱਖਾਂ ਦਾ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ
ਮੰਡੀ ਗੋਬਿੰਦਗੜ੍ਹ, 28 ਅਕਤੂਬਰ (ਰਾਜੇਸ਼ ਸ਼ਰਮਾ)- ਸਵ. ਸੇਠ ਗਜਾਨੰਦ ਗੋਇਲ ਦੀ ਯਾਦ ਨੂੰ ਸਮਰਪਿਤ 37ਵਾਂ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਤੇ ਲਾਇਨਜ਼ ਕਲੱਬ ਕਵੀਨਜ਼ ਵਲੋਂ ਕਲੱਬ ਪ੍ਰਧਾਨ ਸੰਚਿਤ ਸਿੰਗਲਾ ਦੀ ਪ੍ਰਧਾਨਗੀ ਹੇਠ ਰਾਮ ਭਵਨ ਵਿਖੇ ਲਗਾਇਆ ਗਿਆ।
ਮੰਡੀ ਗੋਬਿੰਦਗੜ੍ਹ, 28 ਅਕਤੂਬਰ (ਰਾਜੇਸ਼ ਸ਼ਰਮਾ)- ਸਵ. ਸੇਠ ਗਜਾਨੰਦ ਗੋਇਲ ਦੀ ਯਾਦ ਨੂੰ ਸਮਰਪਿਤ 37ਵਾਂ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਤੇ ਲਾਇਨਜ਼ ਕਲੱਬ ਕਵੀਨਜ਼ ਵਲੋਂ ਕਲੱਬ ਪ੍ਰਧਾਨ ਸੰਚਿਤ ਸਿੰਗਲਾ ਦੀ ਪ੍ਰਧਾਨਗੀ ਹੇਠ ਰਾਮ ਭਵਨ ਵਿਖੇ ਲਗਾਇਆ ਗਿਆ। ਕੈਂਪ ਦੌਰਾਨ 320 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਦਕਿ 40 ਮਰੀਜ਼ਾਂ ਨੂੰ ਅੱਖਾਂ ਦੀ ਸਰਜਰੀ ਲਈ ਚੁਣਿਆ ਗਿਆ। ਕਲੱਬ ਦੇ ਪੀ.ਆਰ.ਓ ਸੁਰਿੰਦਰ ਗਰਗ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਭਾਰਤਮ ਗਰੁੱਪ ਦੇ ਚੇਅਰਮੈਨ ਤੇ ਕਲੱਬ ਦੇ ਸੰਸਥਾਪਕ ਮੈਂਬਰ ਰਾਜ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਕੀਤਾ। ਆਰ. ਕੇ. ਗਰੁੱਪ ਦੇ ਚੇਅਰਮੈਨ ਰਮੇਸ਼ ਗੋਇਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਰਾਜ ਕੁਮਾਰ ਗੋਇਲ ਨੇ ਕਿਹਾ ਕਿ ਗੋਇਲ ਪਰਿਵਾਰ ਪਿਛਲੇ 52 ਸਾਲਾਂ ਤੋਂ ਲਾਇਨਜ਼ ਕਲੱਬ ਰਾਹੀਂ ਸਮਾਜ ਸੇਵਾ ਦੇ ਕਾਰਜਾਂ ਵਿਚ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਮਨੁੱਖਤਾ ਦੀ ਸੱਚੀ ਸੇਵਾ ਹੈ। ਅੱਖਾਂ ਦੀ ਰੌਸ਼ਨੀ ਮਨੁੱਖੀ ਜੀਵਨ ਲਈ ਬੇਹੱਦ ਮਹੱਤਵਪੂਰਨ ਹੈ ਅਤੇ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝੇ ਲੋਕਾਂ ਦੀ ਮਦਦ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਗੋਇਲ ਪਰਿਵਾਰ ਵਲੋਂ ਹਰਿਦੁਆਰ ਵਿਚ ਬਣਾਏ ਹਸਪਤਾਲ ਵਿਖੇ ਵੀ ਲੋੜਵੰਦਾਂ ਲਈ ਅੱਖਾਂ ਦੇ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ ਅਤੇ ਲੋੜ ਅਨੁਸਾਰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਕਲੱਬ ਪ੍ਰਧਾਨ ਲਾਇਨ ਸੰਚਿਤ ਸਿੰਗਲਾ ਨੇ ਕਿਹਾ ਕਿ ਕਲੱਬ ਦਾ ਮੁੱਖ ਉਦੇਸ਼ ਲੋੜਵੰਦਾਂ ਦੀ ਸਹਾਇਤਾ ਕਰਨਾ ਤੇ ਸਮਾਜ ਸੇਵਾ ਰਾਹੀਂ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਕੈਂਪ ਦੀ ਸਫਲਤਾ ਲਈ ਸਮੂਹ ਮੈਂਬਰਾਂ, ਮਹਿਮਾਨਾਂ, ਵਲੰਟੀਅਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਲੱਬ ਭਵਿੱਖ ਵਿਚ ਵੀ ਸਿਹਤ, ਸਿੱਖਿਆ ਅਤੇ ਸਮਾਜ ਭਲਾਈ ਦੇ ਕਾਰਜ ਜਾਰੀ ਰੱਖੇਗਾ। ਕੈਂਪ ਨੂੰ ਸਫਲ ਬਣਾਉਣ ਵਿਚ ਵਿਨੋਦ ਗੋਇਲ, ਪਵਨ ਗੋਇਲ, ਸੁਰੇਸ਼ ਗੁਪਤਾ ਕੋਆਰਡੀਨੇਟਰ, ਸੁਮਿਤ ਗਰਗ ਪ੍ਰੋਜੈਕਟ ਚੇਅਰਮੈਨ, ਓ.ਪੀ. ਵਰਮਾ ਸਕੱਤਰ, ਗੋਪਾਲ ਕ੍ਰਿਸ਼ਨ ਬਾਂਸਲ ਖ਼ਜ਼ਾਨਚੀ, ਸੁਰਿੰਦਰ ਗਰਗ ਪ੍ਰਮੋਸ਼ਨ, ਅਸ਼ੀਸ਼ ਗੁਪਤਾ ਤੇ ਨਰੇਸ਼ ਪੁਰੀ ਸਹਿ-ਚੇਅਰਮੈਨ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਦਿਨੇਸ਼ ਸਿੰਘ, ਜਗਦੀਸ਼ ਆਇਰਨ, ਰਾਜੇਸ਼ ਗੁਪਤਾ, ਰਾਜੇਸ਼ ਬੱਸੀ, ਅਨਿਤ ਮਿੱਤਲ, ਕਮਲ ਸਿੰਘੀ, ਕਮਲ ਗੁਪਤਾ, ਸੰਜੀਵ ਕੁਮਾਰ, ਸਚਿਨ ਅਰੋੜਾ, ਬਰਿੰਦਰ ਸ਼ੁਕਲਾ, ਦੀਪਕ ਚੋਪੜਾ, ਕੁਲਦੀਪ ਸ਼ਰਮਾ, ਜਤਿੰਦਰ ਅਰੋੜਾ , ਮੋਹਿਤ ਮਿੱਤਲ, ਐਡਵੋਕੇਟ ਗੋਪਾਲ ਕ੍ਰਿਸ਼ਨ ਗਰਗ, ਅਜੈ ਕੁਮਾਰ, ਜੁਗਲ ਕਿਸ਼ੋਰ ਅਤੇ ਸਕੂਲ ਅਧਿਆਪਕ ਵੀ ਹਾਜ਼ਰ ਸਨ।