29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮੁਲਾਜ਼ਮਾਂ, ਪੈਨਸ਼ਨਰਾਂ, ਠੇਕਾ ਤੇ ਸਕੀਮ ਵਰਕਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੀਤੀ ਰੋਸ ਰੈਲੀ

ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਕੰਨਫੈਡਰੇਸ਼ਨ ਦੇ ਦੇਸ਼ ਵਿਆਪੀ ਸੱਦੇ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਇਕਾਈ ਦੀ ਅਗਵਾਈ ਹੇਠ ਮੁਲਾਜ਼ਮਾਂ, ਪੈਨਸ਼ਨਰਾਂ, ਠੇਕਾ ਤੇ ਸਕੀਮ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਜ਼ਬਰਦਸਤ ਰੋਸ ਰੈਲੀ ਕੀਤੀ ਗਈ, ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਐਸ. ਆਈ.

Ad Position 21
No active advertisement
ਅਜੀਤ ਡੈਸਕ 28-10-2026
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਕੰਨਫੈਡਰੇਸ਼ਨ ਦੇ ਦੇਸ਼ ਵਿਆਪੀ ਸੱਦੇ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਇਕਾਈ ਦੀ ਅਗਵਾਈ ਹੇਠ ਮੁਲਾਜ਼ਮਾਂ, ਪੈਨਸ਼ਨਰਾਂ, ਠੇਕਾ ਤੇ ਸਕੀਮ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਜ਼ਬਰਦਸਤ ਰੋਸ ਰੈਲੀ ਕੀਤੀ ਗਈ, ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਐਸ.ਆਈ.ਆਰ. ਦੇ ਬਹਾਨੇ ਭਾਰਤ ਦੇ ਚੋਣ ਕਮਿਸ਼ਨ ਵਲੋਂ ਵੱਖ-ਵੱਖ ਸੂਬਿਆਂ ’ਚੋਂ ਕਰੋੜਾਂ ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿਚੋਂ ਹਟਾ ਦਿੱਤੇ ਗਏ ਹਨ, ਰਿਪੋਰਟਾਂ ਅਨੁਸਾਰ ਅੰਦਾਜ਼ਨ 13.37 ਕਰੋੜ ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿਚੋਂ ਹਟਾਏ ਗਏ ਹਨ ਅਤੇ ਕਰੋੜਾਂ ਵੋਟਰਾਂ ਦੇ ਵੋਟ ਹੱਕ ਤੇ ਪ੍ਰਸ਼ਨ ਚਿੰਨ੍ਹ ਲਗਾ ਦਿੱਤਾ ਹੈ? ਉਨ੍ਹਾਂ ਕਿਹਾ ਕਿ ਕੇਂਦਰੀ ਚੋਣ ਕਮਿਸ਼ਨ ਗਿਆਨੇਸ ਕੁਮਾਰ ਮੋਦੀ ਸਰਕਾਰ ਦਾ ਹੱਥ-ਠੋਕਾ ਬਣਕੇ ਜਮਹੂਰੀਅਤ ਅਤੇ ਸੰਵਿਧਾਨ ਦਾ ਕਤਲ ਤੇ ਵੋਟ ਦੇ ਹੱਕ ਤੇ ਡਾਕਾ ਮਾਰ ਰਿਹਾ ਹੈ, ਇਸ ਲਈ ਕੇਂਦਰੀ ਚੋਣ ਕਮਿਸ਼ਨ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਅੱਜ ਦੀ ਰੈਲੀ ਦੌਰਾਨ ਕੀਤੀ ਗਈ। ਇਸ ਰੋਸ ਰੈਲੀ ਨੂੰ ਫੈਡਰੇਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ, ਜਸਵਿੰਦਰ ਸਿੰਘ ਅਮਲੋਹ, ਇੰਦਰ ਸਿੰਘ, ਜਸਪਾਲ ਸਿੰਘ ਗਡਹੇੜਾ, ਬਹਾਦਰ ਸਿੰਘ ਬੁੱਗਾ, ਮਲਕੀਤ ਸਿੰਘ ਸਰੋਏ, ਬਲਤੇਜ ਸਿੰਘ, ਚੰਦ ਸਿੰਘ ਟੌਹੜਾ, ਦੇਸਰਾਜ ਬਸੀ ਪਠਾਣਾਂ, ਹਰਪ੍ਰੀਤ ਸਿੰਘ ਬਾਲਪੁਰ ਨੇ ਸੰਬੋਧਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਅੰਗਰੇਜ਼ ਸਿੰਘ ਅਤਾਪੁਰ, ਭਰਪੂਰ ਸਿੰਘ ਅਮਲੋਹ, ਹਰਚੰਦ ਸਿੰਘ ਸੌਂਢਾ ਹੈੱਡ, ਸਲਾਮ ਦੀਨ ਬਾਵਾ, ਮਲਕੀਤ ਸਿੰਘ, ਹੰਸਰਾਜ ਸਿੰਘ ਜੱਲ੍ਹਾ, ਜਗਦੀਸ਼ ਸਿੰਘ, ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ। ਰੋਸ ਰੈਲੀ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਕੇਂਦਰੀ ਚੋਣ ਕਮਿਸ਼ਨ ਗਿਆਨੇਸ ਕੁਮਾਰ ਦਾ ਪੁਤਲਾ ਵੀ ਫੂਕਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਾਵਧਾਨ! ਮੁਸ਼ਕਿਲ ਵਿਚ ਪਾ ਸਕਦੀ ਹੈ ਮੇਕਅਪ ਦੌਰਾਨ ਛੋਟੀ ਜਿਹੀ ਗ਼ਲਤੀ? ਅਗਲੀ ਖ਼ਬਰ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24