ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਮੁਕਾਰੋਂਪੁਰ ਵਿਖੇ ਦਿਲ ਦੇ ਰੋਗਾਂ ਦਾ ਜਾਂਚ ਕੈਂਪ ਲਗਾਇਆ
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੁਕਾਰੋਂਪੁਰ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਿਲ ਦੇ ਰੋਗਾਂ ਸਬੰਧੀ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮਲਜੀਤ ਸਿੰਘ ਵਲੋਂ ਕੀਤਾ ਗਿਆ।
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੁਕਾਰੋਂਪੁਰ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਿਲ ਦੇ ਰੋਗਾਂ ਸਬੰਧੀ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮਲਜੀਤ ਸਿੰਘ ਵਲੋਂ ਕੀਤਾ ਗਿਆ। ਕੈਂਪ ਦੌਰਾਨ ਸਿਹਤ ਮਾਹਿਰਾਂ ਦੀ ਟੀਮ ਨੇ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਤੇ ਲੋੜੀਂਦੇ ਟੈੱਸਟ ਵੀ ਮੁਫ਼ਤ ਕੀਤੇ ਗਏ, ਜਿਸ ਦਾ ਸੈਂਕੜੇ ਲੋਕਾਂ ਨੇ ਲਾਭ ਲਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮਲਜੀਤ ਸਿੰਘ ਤੇ ਕਮੇਟੀ ਮੈਂਬਰ ਜ਼ੋਰਾ ਸਿੰਘ ਨੇ ਦੱਸਿਆ ਕਿ ਇਹ ਮੈਡੀਕਲ ਕੈਂਪ ਚੀਮਾ ਸੁਪਰ ਸਪੈਸ਼ਲਿਸਟ ਹਸਪਤਾਲ ਮੋਹਾਲੀ ਦੇ ਡਾ. ਅਮਿਤੋਜ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਵਿਚ ਹਸਪਤਾਲ ਦੀ ਟੀਮ ਨੇ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ ਤੇ ਇਲਾਜ ਲਈ ਪਹੁੰਚੇ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸਟਾਫ਼ ਨਰਸ ਅੰਚਲ, ਅਮਰਜੀਤ ਸਿੰਘ, ਉੱਤਮ ਰਾਣਾ, ਮਮਤਾ ਤੇ ਰਾਮ ਹੈਲਪਰ ਨੇ ਮਰੀਜ਼ਾਂ ਦੀ ਜਾਂਚ ਅਤੇ ਹੋਰ ਸੇਵਾਵਾਂ ਵਿਚ ਆਪਣਾ ਯੋਗਦਾਨ ਪਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਚੀਮਾ ਸੁਪਰ ਸਪੈਸ਼ਲਿਸਟ ਹਸਪਤਾਲ ਮੋਹਾਲੀ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਮੈਡੀਕਲ ਕੈਂਪ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ। ਇਨ੍ਹਾਂ ਰਾਹੀਂ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਮੁਫ਼ਤ ਸਿਹਤ ਸੇਵਾਵਾਂ ਪ੍ਰਾਪਤ ਕਰਨ ਦਾ ਮੌਕਾ ਮਿਲਦਾ ਹੈ ਤੇ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨ ਵਿਚ ਵੀ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਲੋਂ ਮਿਲੇ ਸਹਿਯੋਗ ਸਦਕਾ ਭਵਿੱਖ ਵਿਚ ਵੀ ਅਜਿਹੇ ਸਿਹਤ ਕੈਂਪ ਲਗਾਉਣ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ’ਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਸ਼ ਹਾਜ਼ਰ ਸਨ।