28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਵਿਸ਼ਵ ਅੰਕੜਾ ਦਿਵਸ ਮੌਕੇ ਵਿਸ਼ਵ ਯੂਨੀਵਰਸਿਟੀ ਵਿਖੇ ਪਾਵਰ ਪੁਆਇੰਟ ਪੇਸ਼ਕਾਰੀ ਮੁਕਾਬਲਾ

ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਗਣਿਤ ਵਿਭਾਗ ਵਲੋਂ ਰਾਮਾਨੁਜਨ ਗਣਿਤ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਅੰਕੜਾ ਦਿਵਸ ਮੌਕੇ ਪਾਵਰ ਪੁਆਇੰਟ ਪੇਸ਼ਕਾਰੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਉਦੇਸ਼ ਰੋਜ਼ਾਨਾ ਜੀਵਨ ’ਚ ਅੰਕੜਾ ਵਿਗਿਆਨ ਦੀ ਅਹਿਮੀਅਤ ਨੂੰ ਉਜਾਗਰ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 29-10-2026
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਗਣਿਤ ਵਿਭਾਗ ਵਲੋਂ ਰਾਮਾਨੁਜਨ ਗਣਿਤ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਅੰਕੜਾ ਦਿਵਸ ਮੌਕੇ ਪਾਵਰ ਪੁਆਇੰਟ ਪੇਸ਼ਕਾਰੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਉਦੇਸ਼ ਰੋਜ਼ਾਨਾ ਜੀਵਨ ’ਚ ਅੰਕੜਾ ਵਿਗਿਆਨ ਦੀ ਅਹਿਮੀਅਤ ਨੂੰ ਉਜਾਗਰ ਕਰਨਾ ਸੀ। ਮੁਕਾਬਲੇ ਦਾ ਵਿਸ਼ਾ ਗੁਣਵੱਤਾਪੂਰਨ ਅੰਕੜਿਆਂ ਅਤੇ ਸਾਰਿਆਂ ਲਈ ਡਾਟੇ ਰਾਹੀਂ ਬਦਲਾਅ ਲਿਆਉਣਾ ਸੀ। ਇਹ ਉਪਰਾਲਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਦੀ ਅਗਵਾਈ ਹੇਠ ਕਰਵਾਇਆ ਗਿਆ। ਗਣਿਤ ਵਿਭਾਗ ਦੇ ਮੁਖੀ ਡਾ. ਰਿਚਾ ਬਰਾੜ ਅਤੇ ਐਸੋਸੀਏਟ ਪ੍ਰੋਫੈਸਰ ਡਾ. ਬ੍ਰੇਹਮਿਤ ਕੌਰ ਨੇ ਇਸ ਉਪਰਾਲੇ ਦੇ ਪ੍ਰਬੰਧ ਵਿਚ ਅਹਿਮ ਭੂਮਿਕਾ ਨਿਭਾਈ। ਮੁਕਾਬਲੇ ਦੀ ਸ਼ੁਰੂਆਤ ਗਣਿਤ ਵਿਭਾਗ ਦੀ ਸਹਾਇਕ ਪ੍ਰੋਫੈਸਰ ਸਿਮਰਨਜੀਤ ਕੌਰ ਵਲੋਂ ਡੀਨ ਅਕਾਦਮਿਕ ਮਾਮਲੇ, ਨਿਰਣਾਇਕਾਂ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦੇ ਨਿੱਘੇ ਸਵਾਗਤ ਨਾਲ ਹੋਈ। ਮੁਕਾਬਲੇ ਦੀ ਪਰਖ ਡਾ. ਰਿਚਾ ਬਰਾੜ ਅਤੇ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਦੀ ਮੁਖੀ ਡਾ. ਕੰਚਨ ਵਲੋਂ ਕੀਤੀ ਗਈ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਗੁਣਵੱਤਾਪੂਰਨ ਅੰਕੜਿਆਂ, ਪੁਰਾਤਨ ਸਮੇਂ ਤੋਂ ਅਜੋਕੇ ਯੁੱਗ ਤੱਕ ਅੰਕੜਾ ਵਿਗਿਆਨ ਦੇ ਵਿਕਾਸ ਅਤੇ ਅਸਲ ਜੀਵਨ ਵਿਚ ਇਸ ਦੀ ਵਰਤੋਂ ਬਾਰੇ ਜਾਣਕਾਰੀ ਭਰਪੂਰ ਪੇਸ਼ਕਾਰੀਆਂ ਦਿੱਤੀਆਂ। ਗਣਿਤ, ਕਾਮਰਸ ਐਂਡ ਮੈਨੇਜਮੈਂਟ ਤੇ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਵਿਚ ਬੀ. ਬੀ. ਏ. ਸਮੈਸਟਰ ਪੰਜਵਾਂ ਦੀ ਗੁਰਕਮਲਦੀਪ ਕੌਰ ਨੇ ਪਹਿਲਾ, ਬੀ.ਐੱਸ. ਸੀ. ਆਨਰਜ਼ ਗਣਿਤ, ਸਮੈਸਟਰ ਪਹਿਲਾ ਦੀ ਪਰਨੀਤ ਕੌਰ ਸੋਹੀ ਨੇ ਦੂਜਾ ਅਤੇ ਇਸੇ ਜਮਾਤ ਦੀ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਜੇਤੂਆਂ, ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਗਣਿਤ ਵਿਭਾਗ ਨੂੰ ਇਸ ਸਫਲ ਉਪਰਾਲੇ ਲਈ ਵਧਾਈ ਦਿੱਤੀ। ਉਨ੍ਹਾਂ ਨੇ ਸੰਖਿਆ ਸਿਧਾਂਤ ਅਤੇ ਗਣਿਤ ਦੇ ਖੇਤਰ ਵਿਚ ਸ੍ਰੀਨਿਵਾਸ ਰਾਮਾਨੁਜਨ ਦੀ ਅਹਿਮ ਦੇਣ ਨੂੰ ਵੀ ਉਜਾਗਰ ਕੀਤਾ। ਇਹ ਮੁਕਾਬਲਾ ਵਿਦਿਆਰਥੀਆਂ ਦੇ ਸੰਚਾਰ, ਪੇਸ਼ਕਾਰੀ ਅਤੇ ਹੋਰ ਅਮਲੀ ਮੁਹਾਰਤਾਂ ਨੂੰ ਨਿਖਾਰਨ ਲਈ ਇਕ ਅਹਿਮ ਮੰਚ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਰੈਲੀ ਸੰਬੰਧੀ ਮੀਟਿੰਗ ’ਚ ਸਾਬਕਾ ਮੁੱਖ ਮੰਤਰੀ ਚੰਨੀ ਖਮਾਣੋਂ ਪਹੁੰਚੇ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਮੁਕਾਰੋਂਪੁਰ ਵਿਖੇ ਦਿਲ ਦੇ ਰੋਗਾਂ ਦਾ ਜਾਂਚ ਕੈਂਪ ਲਗਾਇਆ
Ad Position 24