28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਵਾਰਿਸ ਪੰਜਾਬ ਦੇ ਆਗੂ ਸਟੈਲਨਜੀਤ ਸਿੰਘ ਸੋਨੂੰ ਟਿੱਬੀ ਨੂੰ ਪੁਲਿਸ ਵਲੋਂ ਘਰ ਵਿਚ ਕੀਤਾ ਗਿਆ ਨਜ਼ਰਬੰਦ

ਅਮਲੋਹ, 28 ਅਕਤੂਬਰ (ਕੇਵਲ ਸਿੰਘ)- ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਇਕ ਨੌਜਵਾਨ ਦੀ ਨਸ਼ੇ ਕਾਰਨ ਹੋਈ ਮੌਤ ਤੋਂ ਬਾਅਦ ਮਾਨਸਾ ਵਿਖੇ ਪੁਲਿਸ ਵਲੋਂ ਮ੍ਰਿਤਕ ਦੀ ਦੇਹ ਚੁੱਕਣ ਦੀ ਨਿੰਦਾ ਕਰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਮੋਰਚੇ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ ਸੀ। ਇਸ ਦੌਰਾਨ ਅੱਜ ਸਵੇਰੇ ਪੁਲਿਸ ਪ੍ਰਸ਼ਾਸਨ ਵਲੋਂ ਹਲਕਾ ਅਮਲੋਹ ਤੋਂ ਪਾਰਟੀ ਦੇ ਸੀਨੀਅਰ ਆਗੂ ਸਟੈਲਨਜੀਤ ਸਿੰਘ ਸੋਨੂੰ ਟਿੱਬੀ ਨੂੰ ਉਨ੍ਹਾਂ ਦੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 29-10-2026
ਅਮਲੋਹ, 28 ਅਕਤੂਬਰ (ਕੇਵਲ ਸਿੰਘ)- ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਇਕ ਨੌਜਵਾਨ ਦੀ ਨਸ਼ੇ ਕਾਰਨ ਹੋਈ ਮੌਤ ਤੋਂ ਬਾਅਦ ਮਾਨਸਾ ਵਿਖੇ ਪੁਲਿਸ ਵਲੋਂ ਮ੍ਰਿਤਕ ਦੀ ਦੇਹ ਚੁੱਕਣ ਦੀ ਨਿੰਦਾ ਕਰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਮੋਰਚੇ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ ਸੀ। ਇਸ ਦੌਰਾਨ ਅੱਜ ਸਵੇਰੇ ਪੁਲਿਸ ਪ੍ਰਸ਼ਾਸਨ ਵਲੋਂ ਹਲਕਾ ਅਮਲੋਹ ਤੋਂ ਪਾਰਟੀ ਦੇ ਸੀਨੀਅਰ ਆਗੂ ਸਟੈਲਨਜੀਤ ਸਿੰਘ ਸੋਨੂੰ ਟਿੱਬੀ ਨੂੰ ਉਨ੍ਹਾਂ ਦੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਨੂੰ ਟਿੱਬੀ ਨੇ ਦੋਸ਼ ਲਾਇਆ ਕਿ ਨੌਜਵਾਨ ਦੀ ਮੌਤ ਤੋਂ ਬਾਅਦ ਸਰਕਾਰ ਦੇ ਇਸ਼ਾਰੇ ’ਤੇ ਪੁਲਿਸ ਵਲੋਂ ਮ੍ਰਿਤਕ ਦੀ ਦੇਹ ਨੂੰ ਗ਼ਾਇਬ ਕਰਨ ਦੀ ਕੋਸ਼ਿਸ਼ ਕਰਨਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਸਰਕਾਰ ਅਜਿਹੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੱਖਾ ਸਿਧਾਣਾ, ਭਾਨਾ ਸਿੱਧੂ ਅਤੇ ਹੋਰ ਸਾਥੀਆਂ ਨੂੰ ਕਥਿਤ ਤੌਰ ’ਤੇ ਹਿਰਾਸਤ ਵਿਚ ਲੈਣਾ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅਨੁਸਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲਿਆਂ ਨੂੰ ਰੋਕਿਆ ਜਾ ਰਿਹਾ ਹੈ। ਸੋਨੂੰ ਟਿੱਬੀ ਨੇ ਪਰਵਿੰਦਰ ਸਿੰਘ ਝੋਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਧਰਨੇ ਨੂੰ ਖ਼ਤਮ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਸਰਕਾਰ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਪੋਸਟਰ-ਮੇਕਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਇੰਜੀ. ਮੱਟੂ ਨੇ ‘ਰੂਹ ਵਿਚ ਵਸਿਆ ਪੰਜਾਬ’ ਪੁਸਤਕ ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ ਨੂੰ ਕੀਤੀ ਭੇਟ
Ad Position 24