28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੀਤੀ ਅਰਦਾਸ

ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਸ਼ਿਆਂ ਖ਼ਿਲਾਫ਼ ਜੰਗ ਲੜਦਿਆਂ ਸ਼ਹੀਦ ਹੋਏ ਭਾਈ ਪਰਵਿੰਦਰ ਸਿੰਘ ਦੀ ਯਾਦ ਵਿਚ ਅਰਦਾਸ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜਿੰਦਰ ਸਿੰਘ ਤੇ ਸਮੁੱਚੀਆਂ ਸੰਗਤਾਂ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰੂ ਚਰਨਾਂ ਵਿਚ ਸਮੂਹਿਕ ਰੂਪ ਵਿਚ ਅਰਦਾਸ ਕੀਤੀ।

Ad Position 21
No active advertisement
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਸ਼ਿਆਂ ਖ਼ਿਲਾਫ਼ ਜੰਗ ਲੜਦਿਆਂ ਸ਼ਹੀਦ ਹੋਏ ਭਾਈ ਪਰਵਿੰਦਰ ਸਿੰਘ ਦੇ ਨਮਿਤ ਅਰਦਾਸ ਕਰਦੇ ਹੋਏ ਹੈੱਡਗ੍ਰੰਥੀ ਗਿਆਨੀ ਗੁਰਜਿੰਦਰ ਸਿੰਘ ਤੇ ਸ਼ਾਮਿਲ ਸੰਗਤਾਂ। ਤਸਵੀਰ: ਕਰਨ 29-10-2026
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਸ਼ਿਆਂ ਖ਼ਿਲਾਫ਼ ਜੰਗ ਲੜਦਿਆਂ ਸ਼ਹੀਦ ਹੋਏ ਭਾਈ ਪਰਵਿੰਦਰ ਸਿੰਘ ਦੀ ਯਾਦ ਵਿਚ ਅਰਦਾਸ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜਿੰਦਰ ਸਿੰਘ ਤੇ ਸਮੁੱਚੀਆਂ ਸੰਗਤਾਂ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰੂ ਚਰਨਾਂ ਵਿਚ ਸਮੂਹਿਕ ਰੂਪ ਵਿਚ ਅਰਦਾਸ ਕੀਤੀ। ਇਸ ਦੇ ਨਾਲ ਹੀ ਨਸ਼ਿਆਂ ਦੀ ਅਲਾਮਤ ਤੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਵੀ ਅਰਦਾਸ ਕੀਤੀ ਗਈ। ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬੱਸੀ ਪਠਾਣਾਂ ਅਤੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ, ਕਿਉਂਕਿ ਨਸ਼ਾ ਹਰ ਘਰ ਤੱਕ ਪਹੁੰਚ ਗਿਆ ਹੈ। ਉਕਤ ਸ਼ਖ਼ਸੀਅਤਾਂ ਨੇ ਕਿਹਾ ਕਿ ਸਾਨੂੰ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਉਹ ਇਨ੍ਹਾਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਰੀਰਕ ਪੱਖੋਂ ਤੰਦਰੁਸਤ ਤੇ ਮਜ਼ਬੂਤ ਬਣ ਸਕਣ ਤਾਂ ਹੀ ਉਹ ਦੇਸ਼ ਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿਚ ਆਪਣਾ ਯੋਗਦਾਨ ਪਾਉਣ ਦੇ ਕਾਬਲ ਹੋ ਸਕਣਗੇ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਸਿੱਜਦਾ ਕਰਦਿਆਂ ਨਸ਼ਿਆਂ ਖ਼ਿਲਾਫ਼ ਸਾਂਝੀ ਲੜਾਈ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ’ਤੇ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਪਰਵਾਈਜ਼ਰ ਜੋਗਾ ਸਿੰਘ, ਮੀਤ ਮੈਨੇਜਰ ਸੁਖਦੇਵ ਸਿੰਘ ਕੋਟਾ, ਡਾ. ਪਿ੍ਰਤਪਾਲ ਸਿੰਘ, ਕੁਲਵਿੰਦਰ ਸਿੰਘ ਚੀਮਾ, ਹਰਜੀਤ ਸਿੰਘ ਅਲੀਪੁਰ ਰਿਕਾਰਡ ਕੀਪਰ, ਹਰਮਨਜੀਤ ਸਿੰਘ ਇੰਚਾਰਜ, ਹਰਵਿੰਦਰ ਸਿੰਘ ਬੱਬਲ, ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਖੇਡਾਂ ਨੂੰ ਪਹਿਲ ਦਿੰਦਾ ਆ ਰਿਹਾ ਹੈ- ਖੋਖਰ, ਬੱਲ, ਜੇਜੀ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਗੁਰਅਸੀਸ ਚੈਰੀਟੇਬਲ ਟਰੱਸਟ ਦੇ ਉਪਰਾਲੇ ਜਾਰੀ-ਰਾਜੂ ਖੰਨ...
Ad Position 24