30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਿਸਾਨ ਜਥੇਬੰਦੀ ਵਲੋਂ ਡੀ. ਏ. ਪੀ. ਖ਼ਾਦ ਨਾ ਮਿਲਣ ’ਤੇ ਐਸ. ਡੀ. ਐਮ. ਨੂੰ ਮੰਗ ਪੱਤਰ

ਰਾਜਪੁਰਾ, 29 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 30-10-2026
ਰਾਜਪੁਰਾ, 29 ਅਕਤੂਬਰ (ਜੀ. ਪੀ. ਸਿੰਘ)- ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਬਹਿਰੂ ਦੇ ਵਫ਼ਦ ਵਲੋਂ ਰਾਜਪੁਰਾ ਇਲਾਕੇ ਦੇ ਵੱਖ-ਵੱਖ ਏਜੰਸੀਆਂ ਦੇ ਮਾਲਕਾਂ ਵਲੋਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੇ ਲਈ ਡੀ.ਏ.ਪੀ. ਖਾਦ ਦੀ ਸਪਲਾਈ ਨਾ ਦਿੱਤੇ ਜਾਣ ਦੇ ਚੱਲਦਿਆਂ ਐੱਸ.ਡੀ.ਐੱਮ. ਰਾਜਪੁਰਾ ਅਤੇ ਖੇਤੀਬਾੜੀ ਵਿਭਾਗ ਰਾਜਪੁਰਾ ਦੇ ਅਧਿਕਾਰੀਆਂ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ। ਜਾਣਕਾਰੀ ਦੇ ਅਨੁਸਾਰ ਗੋਬਿੰਦਰ ਸਿੰਘ ਭਟੇਜਾ ਕਾਲੋਨੀ ਰਾਜਪੁਰਾ ਦੀ ਅਗਵਾਈ ਦੇ ’ਚ ਕਿਸਾਨਾਂ ਦੇ ਇਕ ਵਫ਼ਦ ਗੋਬਿੰਦਰ ਸਿੰਘ ਸਰਵਾਰਾ, ਨਰਿੰਦਰ ਸਿੰਘ ਭੱਪਲ, ਦਵਿੰਦਰ ਸਿੰਘ ਹਰਿਆਉ ਦੇ ਵਲੋਂ ਮੰਗ ਪੱਤਰ ਰਾਹੀਂ ਦੱਸਿਆ ਕਿ ਪਿਛਲੇ ਬਹੁਤ ਦਿਨਾਂ ਤੋਂ ਰਾਜਪੁਰਾ ਬਲਾਕ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਕਣਕ ਦੀ ਬਿਜਾਈ ਲਈ ਡੀ.ਏ.ਪੀ. ਖਾਦ ਵਾਸਤੇ ਖੱਜਲ ਖ਼ੁਆਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਕਣਕ ਦੀ ਬਿਜਾਈ ਦਾ ਸਮਾਂ ਆ ਚੁੱਕਿਆ ਹੈ ਪਰ ਅਜੇ ਤੱਕ ਕਿਸਾਨਾਂ ਨੂੰ ਖਾਦ ਦੀ ਸਪਲਾਈ ਲੈਣ ਦੇ ਲਈ ਖ਼ਾਦ ਵਿਕੇ੍ਤਾਵਾਂ ਦੀਆਂ ਏਜੰਸੀਆਂ ਦੇ ਚੱਕਰ ਕੱਟਣੇ ਪੈ ਰਹੇ, ਜਿਸ ਦੇ ਚੱਲਦਿਆਂ ਕਿਸਾਨਾਂ ਦੇ ਵਫ਼ਦ ਦੇ ਵਲੋਂ ਐਸ. ਡੀ. ਐਮ. ਰਵਿੰਦਰ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਤੁਰੰਤ ਡੀ. ਏ. ਪੀ. ਖਾਦ ਦੀ ਸਪਲਾਈ ਬਹਾਲ ਕੀਤੀ ਜਾਵੇ ਅਤੇ ਸੰਬੰਧਿਤ ਖਾਦ ਵਿਕੇ੍ਤਾਵਾਂ ਏਜੰਸੀਆਂ ਦੇ ਰਿਕਾਰਡ ਦੀ ਜਾਂਚ ਵੀ ਕੀਤੀ ਜਾਵੇ। ਕਿਸਾਨ ਜਥੇਬੰਦੀਆਂ ਵਲੋਂ ਚੇਤਾਵਨੀ ਦਿੱਤੀ ਗਈ ਕਿ ਜੇਕਰ ਸੋਮਵਾਰ ਤੱਕ ਉਨ੍ਹਾਂ ਨੂੰ ਡੀਏਪੀ ਖਾਦ ਦੀ ਸਪਲਾਈ ਨਾ ਮਿਲੀ ਤਾਂ ਉਹ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮਿਲਣਗੇ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਰੈਲੀ ਲਈ ਬਸੀ ਪਠਾਣਾਂ ਤੋਂ ਵੱਡਾ ਕਾਫ਼ਲਾ ਹੋਵੇਗਾ ਰਵਾਨਾ- ਡਾ. ਮਨੋਹਰ ਸਿੰਘ ਅਗਲੀ ਖ਼ਬਰ ਮੋਦੀ ਸਰਕਾਰ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਹੱਥ ਠੋਕਾ ਬਣਾਇਆ-ਆਗੂ
Ad Position 24