ਪਿੰਡ ਜੱਲੋਵਾਲ ਵਿਖੇ ਅੱਖਾਂ ਦਾ ਮੁਫ਼ਤ ਜਾਂਚ, ਆਪ੍ਰੇਸ਼ਨ ਤੇ ਖ਼ੂਨਦਾਨ ਕੈਂਪ 30 ਨੂੰ
ਖਮਾਣੋਂ, 29 ਅਕਤੂਬਰ (ਜੋਗਿੰਦਰ ਪਾਲ)- ਪਿੰਡ ਜੱਲੋਵਾਲ ਵਿਖੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਅਤੇ ਖ਼ੂਨਦਾਨ ਕੈਂਪ 30 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬੂਟੇ ਲਗਾਉਣ ਦੇ ਨਾਲ-ਨਾਲ ਬੂਟੇ ਵੰਡੇ ਵੀ ਜਾਣਗੇ।
ਹ
ਹਰਭਜਨ ਸਿੰਘ ਜੱਲੋਵਾਲ
30-10-2026
ਖਮਾਣੋਂ, 29 ਅਕਤੂਬਰ (ਜੋਗਿੰਦਰ ਪਾਲ)- ਪਿੰਡ ਜੱਲੋਵਾਲ ਵਿਖੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਅਤੇ ਖ਼ੂਨਦਾਨ ਕੈਂਪ 30 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬੂਟੇ ਲਗਾਉਣ ਦੇ ਨਾਲ-ਨਾਲ ਬੂਟੇ ਵੰਡੇ ਵੀ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨੁੱਖੀ ਅਧਿਕਾਰ ਮੰਚ ਦੇ ਕੌਮੀ ਸਕੱਤਰ ਹਰਭਜਨ ਸਿੰਘ ਜੱਲੋਵਾਲ ਨੇ ਦੱਸਿਆ ਕਿ ਇਹ ਕੈਂਪ ਗੁਰਦੁਆਰਾ ਸਿੰਘ ਸਭਾ ਸਾਹਿਬ, ਪਿੰਡ ਜੱਲੋਵਾਲ ਦੇ ਹਾਲ ਵਿਖੇ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਇਹ ਉਪਰਾਲਾ ਸਰਕਾਰੀ ਹਸਪਤਾਲ ਫ਼ਤਹਿਗੜ੍ਹ ਸਾਹਿਬ, ਮਨੁੱਖੀ ਅਧਿਕਾਰ ਮੰਚ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਖ਼ਾਸ ਕਰਕੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਅੱਖਾਂ ਦੀਆਂ ਸਮੱਸਿਆਵਾਂ ਤੋਂ ਪੀੜਤ ਲੋੜਵੰਦ ਮਰੀਜ਼ਾਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖ਼ੂਨਦਾਨ ਕਰਕੇ ਇਸ ਮਹਾਨ ਕਾਰਜ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਪਿੰਡਾਂ ਵਿਚ ਲਗਾਉਣ ਨਾਲ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਵਧਦੀ ਹੈ ਅਤੇ ਸਮਾਜ ਸੇਵਾ ਦੀ ਭਾਵਨਾ ਨੂੰ ਉਤਸ਼ਾਹ ਮਿਲਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਲੋਕ ਭਲਾਈ ਲਈ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ।