30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਡਾ. ਚੌਹਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਹੋਈ ਚਰਚਾ

ਖਮਾਣੋਂ, 29 ਅਕਤੂਬਰ (ਜੋਗਿੰਦਰ ਪਾਲ)- ਹਲਕਾ ਬਸੀ ਪਠਾਣਾ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਐਸ. ਐਮ.

Ad Position 21
No active advertisement
ਅਜੀਤ ਡੈਸਕ 30-10-2026
ਖਮਾਣੋਂ, 29 ਅਕਤੂਬਰ (ਜੋਗਿੰਦਰ ਪਾਲ)- ਹਲਕਾ ਬਸੀ ਪਠਾਣਾ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਐਸ. ਐਮ. ਓ. ਡਾ. ਨਰੇਸ਼ ਚੌਹਾਨ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਦੇ ਦਫ਼ਤਰ ਵਿਖੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਾ. ਚੌਹਾਨ ਨੇ ਪ੍ਰਗਟ ਸਿੰਘ ਨੂੰ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਅਤੇ ਗੁਲਦਸਤਾ ਭੇਟ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਹਲਕਾ ਬਸੀ ਪਠਾਣਾਂ ਵਿਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਅਤੇ ਸਾਲ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਹੋਇਆ। ਇਸ ਤੋਂ ਇਲਾਵਾ ਅਗਲੇ ਮਹੀਨੇ ਦੀ 4 ਤਾਰੀਖ ਨੂੰ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਹੋਣ ਵਾਲੀ ਰੈਲੀ ਬਾਰੇ ਵੀ ਚਰਚਾ ਕੀਤੀ ਗਈ। ਡਾ. ਨਰੇਸ਼ ਚੌਹਾਨ ਨੇ ਪ੍ਰਧਾਨ ਪ੍ਰਗਟ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਤਨਦੇਹੀ ਨਾਲ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਕੰਮ ਕਰਨਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਬਸੀ ਪਠਾਣਾਂ ਦੀ ਸੀਟ ਕਾਂਗਰਸ ਪਾਰਟੀ ਦੀ ਝੋਲੀ ਪਾਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਪ੍ਰਗਟ ਸਿੰਘ ਨੇ ਡਾ. ਨਰੇਸ਼ ਚੌਹਾਨ ਨੂੰ ਹਲਕਾ ਬਸੀ ਪਠਾਣਾ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਲਈ ਕਿਹਾ। ਇਸ ਮੌਕੇ ਹਰਦੀਪ ਸਿੰਘ ਜ਼ਿਲ੍ਹਾ ਸਕੱਤਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਰੈਲੀ ਨੂੰ ਸਫਲ ਬਣਾਉਣ ਲਈ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ‘ਭਾਰਤ ਕੋ ਜਾਨੋ’ ਮੁਕਾਬਲੇ ’ਚ ਐਮ. ਜੀ. ਅਸ਼ੋਕਾ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ
Ad Position 24