30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪਿੰਡ ਮਾਲਾਖੇੜੀ ਦੇ ਡਾ. ਬਲਰਾਜ ਸਿੰਘ ਨੇ ਪੀ. ਐੱਚ. ਡੀ. ਦੀ ਡਿਗਰੀ ਕੀਤੀ ਪ੍ਰਾਪਤ

ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਪਿਛਲੇ 21 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਪਿੰਡ ਮਾਲਾਖੇੜੀ ਦੇ ਵਸਨੀਕ ਡਾ. ਬਲਰਾਜ ਸਿੰਘ ਨੇ ਆਈ.

Ad Position 21
No active advertisement
ਅਜੀਤ ਡੈਸਕ 30-10-2026
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਪਿਛਲੇ 21 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਪਿੰਡ ਮਾਲਾਖੇੜੀ ਦੇ ਵਸਨੀਕ ਡਾ. ਬਲਰਾਜ ਸਿੰਘ ਨੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਦੇ 15ਵੇਂ ਕਨਵੋਕੇਸ਼ਨ ਸਮਾਰੋਹ ਦੌਰਾਨ ਪੀ.ਐੱਚ.ਡੀ. ਦੀ ਡਿਗਰੀ ਪ੍ਰਾਪਤ ਕੀਤੀ ਹੈ। ਡਾ. ਬਲਰਾਜ ਸਿੰਘ ਨੇ ਆਪਣੇ ਖੋਜ ਨਿਰਦੇਸ਼ਕ ਡਾ. ਜਗਦੇਵ ਸਿੰਘ, ਡਾ. ਹਰਪ੍ਰੀਤ ਸਿੰਘ, ਪ੍ਰੋਫੈਸਰ, ਆਈ.ਆਈ.ਟੀ. ਰੋਪੜ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਨੇ ਜਗਰੂਪ ਸਿੰਘ, ਟੀ. ਸਿੰਘ ਅਤੇ ਰਾਮ ਕੁਮਾਰ ਦੇ ਸਹਿਯੋਗ ਨੂੰ ਵੀ ਯਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਸਵ. ਡਾ. ਸੁਖਜੀਤ ਸਿੰਘ ਨੂੰ ਸ਼ਰਧਾਪੂਰਵਕ ਯਾਦ ਕਰਦਿਆਂ ਉਨ੍ਹਾਂ ਦੇ ਅਣਮੁੱਲੇ ਸਹਿਯੋਗ ਲਈ ਧੰਨਵਾਦ ਪ੍ਰਗਟਾਇਆ। ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਡਾ. ਬਲਰਾਜ ਸਿੰਘ ਨੂੰ ਇਸ ਅਕਾਦਮਿਕ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਡਾ. ਬਲਰਾਜ ਸਿੰਘ ਦੀ ਇਹ ਪ੍ਰਾਪਤੀ ਲੰਮੇ ਸਮੇਂ ਦੀ ਮਿਹਨਤ, ਲਗਨ ਅਤੇ ਸਮਰਪਣ ਦਾ ਪ੍ਰਤੀਕ ਹੈ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਵਲੋਂ ਮ੍ਰਿਤਕ ਪ੍ਰਦੀਪ ਸਿੰਘ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਗਲੀ ਖ਼ਬਰ ਪੁਲਿਸ ਵਲੋਂ ਨਸ਼ੇ ਦੇ ਸੌਦਾਗਰਾਂ ਤੇ ਭੈੜੇ ਅਨਸਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ- ਇੰਸ: ਜਸਪ੍ਰੀਤ ਸਿੰਘ
Ad Position 24