30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਰਕੀਟ ਕਮੇਟੀ ਵਲੋਂ ਮ੍ਰਿਤਕ ਪ੍ਰਦੀਪ ਸਿੰਘ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਵਿੱਤੀ ਸਹਾਇਤਾ

ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਮਨਪ੍ਰੀਤ ਸਿੰਘ)- ਮਾਰਕੀਟ ਕਮੇਟੀ ਚਨਾਰਥਲ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਪਿੰਡ ਰੁੜਕੀ ਦੇ ਵਸਨੀਕ ਸਵਰਗੀ ਪ੍ਰਦੀਪ ਸਿੰਘ, ਜਿਨ੍ਹਾਂ ਦੀ ਪਿਛਲੇ ਦਿਨੀਂ ਕੁਦਰਤੀ ਕਾਰਨਾਂ ਕਰਕੇ ਮੌਤ ਹੋ ਗਈ ਸੀ, ਦੇ ਪਰਿਵਾਰ ਨੂੰ ਮਾਰਕੀਟ ਕਮੇਟੀ ਦੀ ਨੀਤੀ ਤਹਿਤ 3 ਲੱਖ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਦੀ ਮਦਦ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ।

Ad Position 21
No active advertisement
ਅਜੀਤ ਡੈਸਕ 30-10-2026
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਮਨਪ੍ਰੀਤ ਸਿੰਘ)- ਮਾਰਕੀਟ ਕਮੇਟੀ ਚਨਾਰਥਲ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਪਿੰਡ ਰੁੜਕੀ ਦੇ ਵਸਨੀਕ ਸਵਰਗੀ ਪ੍ਰਦੀਪ ਸਿੰਘ, ਜਿਨ੍ਹਾਂ ਦੀ ਪਿਛਲੇ ਦਿਨੀਂ ਕੁਦਰਤੀ ਕਾਰਨਾਂ ਕਰਕੇ ਮੌਤ ਹੋ ਗਈ ਸੀ, ਦੇ ਪਰਿਵਾਰ ਨੂੰ ਮਾਰਕੀਟ ਕਮੇਟੀ ਦੀ ਨੀਤੀ ਤਹਿਤ 3 ਲੱਖ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਦੀ ਮਦਦ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਦੀ ਨੀਤੀ ਅਨੁਸਾਰ ਕਿਸਾਨਾਂ ਨਾਲ ਸੰਬੰਧਿਤ ਹਾਦਸਿਆਂ ਜਾਂ ਹੋਰ ਯੋਗ ਮਾਮਲਿਆਂ ਵਿਚ ਪ੍ਰਭਾਵਿਤ ਪਰਿਵਾਰਾਂ ਨੂੰ ਨਿਯਮਾਂ ਅਨੁਸਾਰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਜੇਕਰ ਕਿਸੇ ਤਰ੍ਹਾਂ ਦੀ ਹੋਰ ਸਹਾਇਤਾ ਜਾਂ ਸਰਕਾਰੀ ਸਹੂਲਤ ਦੀ ਲੋੜ ਪੈਂਦੀ ਹੈ ਤਾਂ ਨਿਯਮਾਂ ਅਨੁਸਾਰ ਹਰ ਸੰਭਵ ਮਦਦ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ, ਜਿਸ ਸਦਕਾ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਸਹੂਲਤ ਮਿਲ ਰਹੀ ਹੈ। ਵਿਧਾਇਕ ਰਾਏ ਨੇ ਕਿਹਾ ਕਿ ਝੋਨੇ ਦੀ ਆਮਦ ਅਤੇ ਖ਼ਰੀਦ ਦਾ ਕੰਮ ਸੁਚਾਰੂ ਤਰੀਕੇ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਵੀ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਹੁੰਚਾਉਣ ਲਈ ਪ੍ਰਬੰਧ ਕੀਤੇ ਗਏ ਹਨ। ਚੇਅਰਮੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁੱਕੀ ਅਤੇ ਨਿਰਧਾਰਿਤ ਨਮੀ ਦੇ ਮਾਪਦੰਡਾਂ ਅਨੁਸਾਰ ਹੀ ਮੰਡੀਆਂ ਵਿਚ ਲੈ ਕੇ ਆਉਣ ਅਤੇ ਗਿੱਲਾ ਝੋਨਾ ਲਿਆਉਣ ਤੋਂ ਗੁਰੇਜ਼ ਕਰਨ। ਇਸ ਮੌਕੇ ਪਿੰਡ ਦੇ ਸਰਪੰਚ ਹਰਸ਼ਦੀਪ ਸ਼ਰਮਾ, ਪੰਚ ਧਰਮਪਾਲ ਕੌਰ, ਸਵਰਨ ਕੌਰ, ਪਰਮਜੀਤ ਕੌਰ, ਹਰਵਿੰਦਰਪਾਲ ਅਤੇ ਮਨਪ੍ਰੀਤ ਸਿੰਘ ਤੋਂ ਇਲਾਵਾ ਵਿਨੋਦ ਬਾਤਿਸ਼, ਪਰਮਜੀਤ ਸਿੰਘ, ਮੇਜਰ ਸਿੰਘ, ਜੰਗੀਰ ਸਿੰਘ, ਜਗਤਾਰ ਸਿੰਘ ਅਤੇ ਜਗਸੀਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ‘ਵਿਸ਼ਵ ਸਟਰੋਕ ਦਿਵਸ’ ਮਨਾਇਆ ਅਗਲੀ ਖ਼ਬਰ ਪਿੰਡ ਮਾਲਾਖੇੜੀ ਦੇ ਡਾ. ਬਲਰਾਜ ਸਿੰਘ ਨੇ ਪੀ. ਐੱਚ. ਡੀ. ਦੀ ਡਿਗਰੀ ਕੀਤੀ ਪ੍ਰਾਪਤ
Ad Position 24