30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੈਂਸਜ਼ 2027 ਫੇਜ਼-2 ਤਹਿਤ 16 ਤੋਂ 30 ਨਵੰਬਰ ਤੱਕ ਹੋਵੇਗੀ ਸਵੈ ਜਨਗਣਨਾ- ਸਹਾਇਕ ਡਾਇਰੈਕਟਰ ਸੈਂਸਜ਼

ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਰਾਜਿੰਦਰ ਸਿੰਘ)- ਸੈਂਸਜ਼ 2027 ਫੇਜ਼-2 ਤਹਿਤ 16 ਤੋਂ 30 ਨਵੰਬਰ ਤੱਕ ਸਵੈ ਜਨਗਣਨਾ ਕਰਵਾਈ ਜਾਵੇਗੀ। ਇਹ ਜਾਣਕਾਰੀ ਸਹਾਇਕ ਡਾਇਰੈਕਟਰ ਸੈਂਸਜ਼ ਰਨੂੰ ਗਰਗ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਪ ਅਰਥ ਅਤੇ ਅੰਕੜਾ ਸਲਾਹਕਾਰ ਨਾਲ ਮੀਟਿੰਗ ਦੌਰਾਨ ਦਿੱਤੀ।

Ad Position 21
No active advertisement
ਅਜੀਤ ਡੈਸਕ 30-10-2026
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਰਾਜਿੰਦਰ ਸਿੰਘ)- ਸੈਂਸਜ਼ 2027 ਫੇਜ਼-2 ਤਹਿਤ 16 ਤੋਂ 30 ਨਵੰਬਰ ਤੱਕ ਸਵੈ ਜਨਗਣਨਾ ਕਰਵਾਈ ਜਾਵੇਗੀ। ਇਹ ਜਾਣਕਾਰੀ ਸਹਾਇਕ ਡਾਇਰੈਕਟਰ ਸੈਂਸਜ਼ ਰਨੂੰ ਗਰਗ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਪ ਅਰਥ ਅਤੇ ਅੰਕੜਾ ਸਲਾਹਕਾਰ ਨਾਲ ਮੀਟਿੰਗ ਦੌਰਾਨ ਦਿੱਤੀ। ਸਹਾਇਕ ਡਾਇਰੈਕਟਰ ਨੇ ਕਿਹਾ ਕਿ ਇਸ ਦੌਰਾਨ ਕੋਈ ਵੀ ਵਿਅਕਤੀ ਨਿਰਧਾਰਿਤ ਵੈੱਬਸਾਈਟ ’ਤੇ ਜਾ ਕੇ ਆਪਣੇ ਪਰਿਵਾਰ ਦੀ ਜਨਗਣਨਾ ਸਬੰਧੀ ਜਾਣਕਾਰੀ ਖ਼ੁਦ ਦਰਜ ਕਰਵਾ ਸਕਦਾ ਹੈ। ਇਸ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ 2027 ਤੱਕ ਗਿਣਤੀਕਾਰਾਂ ਵਲੋਂ ਘਰ-ਘਰ ਜਾ ਕੇ ਜਨਗਣਨਾ ਕੀਤੀ ਜਾਵੇਗੀ। ਇਸ ਦੌਰਾਨ ਪਰਿਵਾਰ ਦੇ ਹਰੇਕ ਮੈਂਬਰ ਸਬੰਧੀ ਲਗਭਗ 40 ਸਵਾਲ ਪੁੱਛੇ ਜਾਣਗੇ ਅਤੇ ਲੋੜੀਂਦੀ ਜਾਣਕਾਰੀ ਦਰਜ ਕੀਤੀ ਜਾਵੇਗੀ। ਰੇਨੂੰ ਗਰਗ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈਂਸਜ਼ 2027 ਫੇਜ਼-2 ਦੀ ਸਮੁੱਚੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਜਨਗਣਨਾ ਨਾਲ ਸਬੰਧਿਤ ਕੰਮਾਂ ਨੂੰ ਨਿਰਧਾਰਿਤ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ ਜਨਗਣਨਾ ਦੀ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸਫਲ ਬਣਾਉਣ ਵਿਚ ਆਪਣਾ ਸਹਿਯੋਗ ਦੇਣ। ਇਸ ਮੌਕੇ ਸਹਾਇਕ ਖੋਜ ਅਫ਼ਸਰ ਹਰਮਨਦੀਪ ਕੌਰ, ਇਕਬਾਲ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ਚਰਨਪ੍ਰੀਤ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਵਾ ਚੌਥ ਦੇ ਤਿਉਹਾਰ ਮੌਕੇ ਸਰਹਿੰਦ ਸ਼ਹਿਰ ਵਿਖੇ ਸੁਹਾਗਣਾਂ ਛਾਨਣੀ ਵਿਚੋਂ ਚੰਦਰਮਾ ਨੂੰ ਦੇਖਦੀਆਂ ਹੋਈਆਂ। ਪੰਜਾਬ ਕਾਂਗਰ... ਅਗਲੀ ਖ਼ਬਰ ਗੁਰਦੁਆਰਾ ਸ੍ਰੀ .ਫਤਹਿਗੜ੍ਹ ਸਾਹਿਬ ਵਿਖੇ 136 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ
Ad Position 24