30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਰਵਾ ਚੌਥ ਦੇ ਤਿਉਹਾਰ ਮੌਕੇ ਸਰਹਿੰਦ ਸ਼ਹਿਰ ਵਿਖੇ ਸੁਹਾਗਣਾਂ ਛਾਨਣੀ ਵਿਚੋਂ ਚੰਦਰਮਾ ਨੂੰ ਦੇਖਦੀਆਂ ਹੋਈਆਂ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਗਗਨਦੀਪ ਸਿੰਘ ਉੱਪਲ ਨੇ ਕੀਤੀ ਮੁਲਾਕਾਤ

ਅਮਲੋਹ, 29 ਅਕਤੂਬਰ (ਕੇਵਲ ਸਿੰਘ)- ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਪਾਰਟੀ ਦੇ ਨੌਜਵਾਨ ਆਗੂ ਗਗਨਦੀਪ ਸਿੰਘ ਉੱਪਲ ਵਲੋਂ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਨੌਜਵਾਨ ਆਗੂ ਗਗਨਦੀਪ ਸਿੰਘ ਉੱਪਲ। ਅਜੀਤ ਤਸਵੀਰ 30-10-2026
ਅਮਲੋਹ, 29 ਅਕਤੂਬਰ (ਕੇਵਲ ਸਿੰਘ)- ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਪਾਰਟੀ ਦੇ ਨੌਜਵਾਨ ਆਗੂ ਗਗਨਦੀਪ ਸਿੰਘ ਉੱਪਲ ਵਲੋਂ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਪ੍ਰਧਾਨ ਪ੍ਰਗਟ ਸਿੰਘ ਨੇ ਗਗਨਦੀਪ ਸਿੰਘ ਉੱਪਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਨੌਜਵਾਨ ਆਗੂਆਂ ਨੂੰ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਅਤੇ ਕਾਂਗਰਸ ਦੀ ਮਜ਼ਬੂਤੀ ਲਈ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉੱਪਲ ਨੇ ਕਿਹਾ ਕਿ ਪ੍ਰਗਟ ਸਿੰਘ ਇਕ ਤਜਰਬੇਕਾਰ ਅਤੇ ਮਿਹਨਤੀ ਆਗੂ ਹਨ, ਜਿਨ੍ਹਾਂ ਦੀ ਅਗਵਾਈ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਵਿਚ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਨੂੰ ਹੋਰ ਮਜ਼ਬੂਤ ਕਰਨ ਲਈ ਨੌਜਵਾਨ ਵਰਗ ਪੂਰੀ ਤਨਦੇਹੀ ਨਾਲ ਕੰਮ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬਸੀ ਪਠਾਣਾਂ ’ਚ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਡਾ. ਮਨੋਹਰ ਸਿੰਘ, ਡਾ. ਅਮਨਦੀਪ ਕੌਰ ਢੱਲੇਵਾਲ, ਡਾ. ਜਸਵੰਤ ਸਿੰਘ... ਅਗਲੀ ਖ਼ਬਰ ਸੈਂਸਜ਼ 2027 ਫੇਜ਼-2 ਤਹਿਤ 16 ਤੋਂ 30 ਨਵੰਬਰ ਤੱਕ ਹੋਵੇਗੀ ਸਵੈ ਜਨਗਣਨਾ- ਸਹਾਇਕ ਡਾਇਰੈਕਟਰ ਸੈਂਸਜ਼
Ad Position 24