30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਹਲਕੇ ਦੇ ਖੇਡ ਮੈਦਾਨ ਨੂੰ ਪੂਰੀਆਂ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ- ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਮਨਪ੍ਰੀਤ ਸਿੰਘ)- ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਮਾਤਾ ਸੁੰਦਰੀ ਸਕੂਲ ਫ਼ਤਹਿਗੜ੍ਹ ਸਾਹਿਬ ਦੇ ਖੇਡ ਮੈਦਾਨ ਵਿਖੇ ਪਹੁੰਚੇ, ਉਨ੍ਹਾਂ ਜਿੱਥੇ ਸਾਢੇ 8 ਲੱਖ ਰੁਪਏ ਦੀ ਲਾਗਤ ਨਾਲ ਇਕ ਹਾਲ ਅਤੇ ਬਾਥਰੂਮ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ, ਉੱਥੇ ਹੀ ਖੇਡ ਮੈਦਾਨ ਨੂੰ ਪੂਰੀਆਂ ਸਹੂਲਤਾਂ ਨਾਲ ਲੈਸ ਕਰਨ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਬਾ ਫ਼ਤਹਿ ਸਿੰਘ ਫੁੱਟਬਾਲ ਕਲੱਬ ਅਤੇ ਅਕੈਡਮੀ ਫ਼ਤਹਿਗੜ੍ਹ ਸਾਹਿਬ ਵਲੋਂ ਹਰ ਸਾਲ ਟੂਰਨਾਮੈਂਟ ਕਰਵਾਇਆ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 30-10-2026
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਮਨਪ੍ਰੀਤ ਸਿੰਘ)- ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਮਾਤਾ ਸੁੰਦਰੀ ਸਕੂਲ ਫ਼ਤਹਿਗੜ੍ਹ ਸਾਹਿਬ ਦੇ ਖੇਡ ਮੈਦਾਨ ਵਿਖੇ ਪਹੁੰਚੇ, ਉਨ੍ਹਾਂ ਜਿੱਥੇ ਸਾਢੇ 8 ਲੱਖ ਰੁਪਏ ਦੀ ਲਾਗਤ ਨਾਲ ਇਕ ਹਾਲ ਅਤੇ ਬਾਥਰੂਮ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ, ਉੱਥੇ ਹੀ ਖੇਡ ਮੈਦਾਨ ਨੂੰ ਪੂਰੀਆਂ ਸਹੂਲਤਾਂ ਨਾਲ ਲੈਸ ਕਰਨ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਬਾ ਫ਼ਤਹਿ ਸਿੰਘ ਫੁੱਟਬਾਲ ਕਲੱਬ ਅਤੇ ਅਕੈਡਮੀ ਫ਼ਤਹਿਗੜ੍ਹ ਸਾਹਿਬ ਵਲੋਂ ਹਰ ਸਾਲ ਟੂਰਨਾਮੈਂਟ ਕਰਵਾਇਆ ਜਾਂਦਾ ਹੈ। ਜਿੱਥੇ ਦੇਸ਼ ਭਰ ਤੋਂ ਟੀਮਾਂ ਖੇਡਣ ਦੇ ਲਈ ਪਹੁੰਚਦੀਆਂ ਹਨ। ਇਨ੍ਹਾਂ ਦਾ ਇਹ ਉਪਰਾਲਾ ਨੌਜਵਾਨ ਪੀੜ੍ਹੀ ਦੇ ਲਈ ਬਹੁਤ ਹੀ ਸਾਰਥਿਕ ਸਿੱਧ ਹੋ ਰਿਹਾ ਹੈ। ਜਿਹੜਾ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਮਾੜੀਆਂ ਲਾਹਨਤਾਂ ਤੋਂ ਬਚਾਉਣ ਦੇ ਲਈ ਲਾਹੇਵੰਦ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਮੈਦਾਨਾਂ ਨੂੰ ਸੰਵਾਰਨ ਦੇ ਲਈ ਲਗਾਤਾਰ ਯਤਨਸ਼ੀਲ ਹੈ, ਜਿਸ ਦੇ ਤਹਿਤ ਪਿੰਡਾਂ ਵਿਚ ਵੀ ਵੱਡੇ-ਵੱਡੇ ਖੇਡ ਮੈਦਾਨ ਉਸਾਰੇ ਗਏ ਹਨ ਤਾਂ ਜੋ ਨੌਜਵਾਨ ਪੀੜੀ ਨੂੰ ਨਸ਼ੇ ਵਰਗੀਆਂ ਬੁਰਾਈਆਂ ਤੋਂ ਬਚਾ ਕੇ ਖੇਡ ਮੈਦਾਨਾਂ ਵੱਲ ਮੋੜਿਆ ਜਾ ਸਕੇ। ਮਾਤਾ ਸੁੰਦਰੀ ਸਕੂਲ ਵਿਖੇ ਵੀ ਬਹੁਤ ਸੋਹਣਾ ਖੇਡ ਗਰਾਊਂਡ ਹੈ, ਪ੍ਰੰਤੂ ਸਹੂਲਤਾਂ ਦੀ ਕਾਫ਼ੀ ਘਾਟ ਹੈ। ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਉਕਤ ਗਰਾਊਂਡ ਨੂੰ ਆਧੁਨਿਕ ਸਹੂਲਤਾਂ ਦੇ ਨਾਲ ਲੈਸ ਕੀਤਾ ਜਾ ਸਕੇ। ਇਸ ਕਾਰਜ ਤੋਂ ਪਹਿਲਾਂ ਉਹ ਖੇਡ ਮੈਦਾਨ ਦੀ ਚਾਰ ਦੀਵਾਰੀ ਕਰਵਾ ਚੁੱਕੇ ਹਨ। ਇਸ ਮੌਕੇ ਜਗਦੀਪ ਸਿੰਘ ਗੁਰਾਇਆ, ਮਨਵੀਰ ਸ਼ਰਮਾ, ਸਤਬੀਰ ਸਿੰਘ ਕੋਚ ਨੇ ਵਿਧਾਇਕ ਲਖਵੀਰ ਸਿੰਘ ਰਾਏ ਦਾ ਕਲੱਬ ਨੂੰ ਸਹਿਯੋਗ ਦੇਣ ਦੇ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਕਰਮਜੀਤ ਬੱਬੂ, ਨਿਰਮਲ ਸਿੰਘ ਗੋਲਡੀ ਸਬ ਇੰਸਪੈਕਟਰ,ਸਮਾਜ ਸੇਵਕ ਜਗਦੀਪ ਗੁਰਾਇਆ ਅੱਤੇਵਾਲੀ, ਵਿਕਰਾਂਤ ਧੀਮਾਨ, ਗੁਰਜਿੰਦਰ ਸਿੰਘ, ਚਰਨਜੀਤ ਕੌਰ, ਪ੍ਰਿੰਸੀਪਲ ਗੁਰਮੀਤ ਕੌਰ, ਹਰਵਿੰਦਰ ਕੌਰ, ਕਰਮਜੀਤ ਚੀਮਾ ਕੋਟਲਾ ਬਜਵਾੜਾ, ਮਨਵੀਰ ਆਸਟ੍ਰੇਲੀਆ, ਮਨਿੰਦਰਜੀਤ ਚੀਮਾ, ਰਾਜੂ ਢੀਂਡਸਾ, ਦੀਪੀ ਸਰਹਿੰਦ, ਸੁਖਬੀਰ ਸ਼ਰਮਾ, ਐਡਵੋਕੇਟ ਗੁਰਮੀਤ ਬਾਜਵਾ, ਪ੍ਰਿਤਪਾਲ ਜੱਸੀ, ਹਰਵਿੰਦਰ ਕਾਕਾ ਬਹਾਦਰਗੜ੍ਹ, ਸਰਪ੍ਰੀਤ ਸਿੰਘ, ਜਤਿੰਦਰ ਸਿੰਘ, ਰਮੇਸ਼ ਕੁਮਾਰ ਸੋਨੂ, ਸਤਵੀਰ ਸਿੰਘ ਕੋਚ, ਰੋਬਿਨ ਸਿੰਘ, ਜਗਦੀਪ ਟਿਵਾਣਾ, ਰੌਕੀ ਨੰਬਰਦਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਅੰਗਰੇਜ਼ੀ ਵਿਭਾਗ ਨੇ ਵਿਸ਼ੇਸ਼ ਭਾਸ਼ਨ ਕਰਵਾਇਆ ਅਗਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਕੋਟਲਾ ਜੱਟਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ
Ad Position 24