ਵਕੀਲ ਭਾਈਚਾਰੇ ਵਲੋਂ ਭਾਜਪਾ ਕਿਸਾਨ ਮੋਰਚਾ ਦੇ ਨਵ-ਨਿਯੁਕਤ ਬੁਲਾਰਾ ਸੋਨੂੰ ਚੀਮਾ ਦਾ ਸਨਮਾਨ
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚੇ ਦੇ ਨਵ ਨਿਯੁਕਤ ਬੁਲਾਰਾ ਗੁਰਮੀਤ ਸਿੰਘ ਸੋਨੂੰ ਚੀਮਾ ਦਾ ਜ਼ਿਲ੍ਹਾ ਕਚਹਿਰੀਆਂ ਵਿਖੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਦੀ ਅਗਵਾਈ ਹੇਠ ਵਕੀਲ ਭਾਈਚਾਰੇ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਵਕੀਲ ਭਾਈਚਾਰੇ ਵਲੋਂ ਦਿੱਤੇ ਮਾਣ-ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਮਿਲਣ ਵਾਲਾ ਪਿਆਰ, ਸਤਿਕਾਰ ਅਤੇ ਹੌਸਲਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।
ਜ਼
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਦੀ ਅਗਵਾਈ ਹੇਠ ਵਕੀਲ ਸਾਹਿਬਾਨ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਬੁਲਾਰਾ ਗੁਰਮੀਤ ਸਿੰਘ ਸੋਨੂੰ ਚੀਮਾ ਦਾ ਸਨਮਾਨ ਕਰਦੇ ਹੋਏ। ਤਸਵੀਰ: ਕਰਨ
30-10-2026
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚੇ ਦੇ ਨਵ ਨਿਯੁਕਤ ਬੁਲਾਰਾ ਗੁਰਮੀਤ ਸਿੰਘ ਸੋਨੂੰ ਚੀਮਾ ਦਾ ਜ਼ਿਲ੍ਹਾ ਕਚਹਿਰੀਆਂ ਵਿਖੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਦੀ ਅਗਵਾਈ ਹੇਠ ਵਕੀਲ ਭਾਈਚਾਰੇ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਵਕੀਲ ਭਾਈਚਾਰੇ ਵਲੋਂ ਦਿੱਤੇ ਮਾਣ-ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਮਿਲਣ ਵਾਲਾ ਪਿਆਰ, ਸਤਿਕਾਰ ਅਤੇ ਹੌਸਲਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀਆਂ ਮੁਸ਼ਕਿਲਾਂ ਅਤੇ ਹੱਕਾਂ ਦੀ ਆਵਾਜ਼ ਨੂੰ ਬਣਦੀ ਥਾਂ ’ਤੇ ਉਠਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ। ਇਸ ਮੌਕੇ ਸੀਨੀਅਰ ਐਡਵੋਕੇਟ ਕੁਲਵੰਤ ਸਿੰਘ ਖੇੜਾ, ਸਾਬਕਾ ਚੇਅਰਮੈਨ ਬਰਿੰਦਰ ਸਿੰਘ ਸੋਢੀ, ਐਡਵੋਕੇਟ ਨਰਿੰਦਰ ਸ਼ਰਮਾ, ਸੁਮਿਤ ਗੁਪਤਾ, ਗੁਰਵਿੰਦਰ ਸਿੰਘ ਗੁਰਨਾ, ਸੈਕਟਰੀ ਬਾਰ ਸੰਦੀਪ ਵਰਮਾ, ਸਾਬਕਾ ਸੈਕਟਰੀ ਹਰਜੀਤ ਭੱਲਮਾਜਰਾ, ਸਾਬਕਾ ਸੈਕਟਰੀ ਪਰਮਿੰਦਰ ਸਿੰਘ ਤੂਰ, ਬੀਰਦਵਿੰਦਰ ਸਿੰਘ ਬਾਜਵਾ, ਰਜਿੰਦਰ ਸਿੰਘ ਖੁਰਮੀ, ਸੁਖਵਿੰਦਰ ਸਿੰਘ ਹੈਪੀ, ਕਰਨ ਵਡੇਰਾ, ਜਗਪ੍ਰੀਤ ਸਿੰਘ ਚੱਢਾ, ਗੁਰਚਰਨ ਸਿੰਘ ਸਜਾਦਪੁਰ, ਗੁਰਪ੍ਰੀਤ ਸਿੰਘ ਗੁਰਨਾ, ਮਨਜੀਤ ਸਿੰਘ ਮਾਨ ਖੇੜੀ, ਕੇਸਰ ਸਿੰਘ, ਹਰਵਿੰਦਰ ਸਿੰਘ ਵਿਰਕ, ਜਸਦੀਪ ਸਿੰਘ ਕੰਗ, ਗੁਰਪ੍ਰੀਤ ਸਿੰਘ ਮੱਲ੍ਹ, ਗੁਰਿੰਦਰ ਸਿੰਘ ਚੀਮਾ, ਅਨਵਰ ਹੁਸੈਨ, ਵਿਕਾਸ ਛਿਬੇ, ਕਮਲਪ੍ਰੀਤ ਵੜੈਚ, ਹਰਮਨਦੀਪ ਸਿੰਘ ਮਾਵੀ, ਹਰਸ਼ਵਿੰਦਰ ਸਿੰਘ, ਗੁਰਜੀਤ ਸਿੰਘ ਵੜਿੰਗ ਅਤੇ ਸਰਪੰਚ ਕੰਵਲਜੀਤ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਵਕੀਲ ਸਾਹਿਬਾਨ ਹਾਜ਼ਰ ਸਨ। ਇਸ ਮੌਕੇ ਗੁਰਮੀਤ ਸਿੰਘ ਸੋਨੂੰ ਚੀਮਾ ਨੂੰ ਭਵਿੱਖ ਵਿਚ ਵੀ ਲੋਕ ਹਿਤਾਂ ਲਈ ਇਸੇ ਤਰ੍ਹਾਂ ਸਰਗਰਮ ਰਹਿਣ ਵਾਸਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਐਡਵੋਕੇਟ ਗਗਨਦੀਪ ਸਿੰਘ ਵਿਰਕ ਨੇ ਕਿਹਾ ਕਿ ਗੁਰਮੀਤ ਸਿੰਘ ਸੋਨੂੰ ਚੀਮਾ ਦਾ ਪਰਿਵਾਰ ਲੰਬੇ ਸਮੇਂ ਤੋਂ ਰਾਜਨੀਤਕ ਖੇਤਰ ਅਤੇ ਲੋਕ ਸੇਵਾ ਦੇ ਕਾਰਜਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੇ ਦਾਦਾ ਰਣਧੀਰ ਸਿੰਘ ਚੀਮਾ ਨੂੰ ਸੜਕਾਂ ਦੇ ਮੰਤਰੀ ਵਜੋਂ ਜਾਣਿਆ ਜਾਂਦਾ ਸੀ, ਜਦਕਿ ਉਨ੍ਹਾਂ ਦੇ ਪਿਤਾ ਜਗਦੀਪ ਸਿੰਘ ਚੀਮਾ ਵੀ ਰਾਜਨੀਤਕ ਖੇਤਰ ਵਿਚ ਅਹਿਮ ਸਥਾਨ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸੋਨੂੰ ਚੀਮਾ ਨੇ ਵੀ ਆਪਣੇ ਪਰਿਵਾਰ ਦੀਆਂ ਲੋਕ ਸੇਵਾ ਦੀਆਂ ਰਵਾਇਤਾਂ ਨੂੰ ਅੱਗੇ ਤੋਰਦਿਆਂ ਲੋਕਾਂ ਨਾਲ ਲਗਾਤਾਰ ਜੁੜ ਕੇ ਉਨ੍ਹਾਂ ਦੇ ਮਸਲਿਆਂ ਨੂੰ ਉਠਾਉਣ ਦੇ ਯਤਨ ਕੀਤੇ ਜਾ ਰਹੇ ਹਨ ।