ਸ਼੍ਰੋਮਣੀ ਅਕਾਲੀ ਦਲ (ਬ) ਪ੍ਰਤੀ ਹਲਕਾ ਵਾਸੀਆਂ ’ਚ ਭਾਰੀ ਉਤਸ਼ਾਹ- ਅਕਾਲੀ ਆਗੂ
ਅਮਲੋਹ, 29 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਮੁਹਿੰਮ’ ਤਹਿਤ ਹਲਕਾ ਅਮਲੋਹ ਵਿਚ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਆਗੂਆਂ ਦੁਆਰਾ ਘਰ-ਘਰ ਜਾ ਕੇ ਲੋਕਾਂ ਦੀ ਰਾਏ ਲੈਣ ਲਈ ਫਾਰਮ ਭਰੇ ਜਾ ਰਹੇ ਹਨ। ਅੱਜ ਅਮਲੋਹ ਸ਼ਹਿਰ ਵਿਚ ਮੁਹਿੰਮ ਨੂੰ ਤੇਜ਼ ਕਰਦਿਆਂ ਸੀਨੀਅਰ ਲੀਡਰਸ਼ਿਪ ਵਲੋਂ ਫਾਰਮ ਭਰੇ ਗਏ।
ਅਮਲੋਹ, 29 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਮੁਹਿੰਮ’ ਤਹਿਤ ਹਲਕਾ ਅਮਲੋਹ ਵਿਚ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਆਗੂਆਂ ਦੁਆਰਾ ਘਰ-ਘਰ ਜਾ ਕੇ ਲੋਕਾਂ ਦੀ ਰਾਏ ਲੈਣ ਲਈ ਫਾਰਮ ਭਰੇ ਜਾ ਰਹੇ ਹਨ। ਅੱਜ ਅਮਲੋਹ ਸ਼ਹਿਰ ਵਿਚ ਮੁਹਿੰਮ ਨੂੰ ਤੇਜ਼ ਕਰਦਿਆਂ ਸੀਨੀਅਰ ਲੀਡਰਸ਼ਿਪ ਵਲੋਂ ਫਾਰਮ ਭਰੇ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਕਥਿਤ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ’ਤੇ ਪੰਜਾਬ ਸਿਰ ਕਰਜ਼ਾ ਵਧਾਉਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਨੂੰ ਉਸ ਦੇ ਵਾਅਦਿਆਂ ਸਬੰਧੀ ਜਵਾਬਦੇਹ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਸਰਕਾਰ ਬਣਾਉਣ ਲਈ ਸਹਿਯੋਗ ਦੇਣ। ਇਸ ਪੰਜਾਬ ਬਚਾਓ ਮੁਹਿੰਮ ਸਮੇਂ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਡਾ ਅਰੁਜਨ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ.ਵਿੰਗ, ਸੂਬਾ ਜਥੇਬੰਦਕ ਸਕੱਤਰ ਪਰਮਿੰਦਰ ਸਿੰਘ ਨੀਟਾ ਸੰਧੂ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਯੂਥ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਰੇਸ਼ਮ ਸਿੰਘ ਵਿਰਕ, ਗੁਰਦੀਪ ਸਿੰਘ ਬੱਬੀ ਪ੍ਰਧਾਨ, ਸੀਤਲ ਸ਼ਰਮਾ, ਅਮਨਿੰਦਰ ਸਿੰਘ ਬਿਲਿੰਗ, ਮਨਜੀਤ ਸਿੰਘ ਕੈਂਥ, ਗੁਰਮਿੰਦਰ ਸਿੰਘ ਬਿੱਟਾ, ਬਲਤੇਜ ਸਿੰਘ ਸਾਬਕਾ ਕੌਂਸਲਰ, ਗੁਰਪ੍ਰੀਤ ਸਿੰਘ ਗੁਰੀ, ਕਰਮਜੀਤ ਸਿੰਘ ਮਿੱਠੂ, ਮੱਖਣ ਸਿੰਘ, ਮੋਹਣ ਸਿੰਘ ਧਰਮਗੜ੍ਹ, ਰੌਕੀ ਭੱਟ, ਸਤਨਾਮ ਸਿੰਘ ਜੰਡੂ, ਲੱਖੀ ਔਜਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਮੌਜੂਦ ਸਨ।