ਕਾਂਗਰਸ ਦੀ ਮਜ਼ਬੂਤੀ ਲਈ ਮਿਹਨਤ ਕਰਨ ਵਾਲੇ ਹਰ ਨੌਜਵਾਨ ਨੂੰ ਮਿਲੇਗਾ ਮਾਣ-ਸਨਮਾਨ- ਜਗਦੀਪ ਸਿੰਘ ਮਾਨ
ਅਮਲੋਹ, 29 ਅਕਤੂਬਰ (ਕੇਵਲ ਸਿੰਘ)- ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੂਥ ਕਾਂਗਰਸ ਹਲਕਾ ਅਮਲੋਹ ਦੇ ਪ੍ਰਧਾਨ ਜਗਦੀਪ ਸਿੰਘ ਮਾਨ ਵਲੋਂ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਨੌਜਵਾਨਾਂ ਦੀ ਪਾਰਟੀ ਪ੍ਰਤੀ ਮਿਹਨਤ ਤੇ ਲਗਨ ਨੂੰ ਦੇਖਦਿਆਂ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਅਮਲੋਹ, 29 ਅਕਤੂਬਰ (ਕੇਵਲ ਸਿੰਘ)- ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੂਥ ਕਾਂਗਰਸ ਹਲਕਾ ਅਮਲੋਹ ਦੇ ਪ੍ਰਧਾਨ ਜਗਦੀਪ ਸਿੰਘ ਮਾਨ ਵਲੋਂ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਨੌਜਵਾਨਾਂ ਦੀ ਪਾਰਟੀ ਪ੍ਰਤੀ ਮਿਹਨਤ ਤੇ ਲਗਨ ਨੂੰ ਦੇਖਦਿਆਂ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਗੁਰਸਹਿਜ ਸਿੰਘ ਬਲਾਕ ਅਮਲੋਹ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਪ੍ਰਧਾਨ ਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਜਗਦੀਪ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨ ਵਾਲੇ ਹਰ ਨੌਜਵਾਨ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੇ ਨੌਜਵਾਨਾਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਨੌਜਵਾਨਾਂ ਨੂੰ ਵੀ ਪਾਰਟੀ ਵਿਚ ਅਹੁਦੇਦਾਰੀਆਂ ਸੌਂਪ ਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਜਗਦੀਪ ਮਾਨ ਨੇ ਦੱਸਿਆ ਕਿ ਸਤਵਿੰਦਰ ਸਿੰਘ, ਗੁਰਸੇਵਕ ਸਿੰਘ, ਮਨਦੀਪ ਸਿੰਘ, ਹਰਮਨਪ੍ਰੀਤ ਸਿੰਘ, ਸਤਨਾਮ ਸਿੰਘ, ਜਸਕਰਨ ਸਿੰਘ ਸੰਧੂ, ਇੰਦਰਜੀਤ ਸਿੰਘ, ਜਸਕਰਨ ਸਿੰਘ, ਵਿਸ਼ਵਜੀਤ ਢੰਡ, ਨਵਜੋਤ ਸਿੰਘ, ਪੀਤਾ ਮਾਨਗੜ੍ਹ, ਗੁਰਸ਼ਰਨ ਸਿੰਘ, ਰਣਵੀਰ ਸੰਧੂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ।