29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

‘ ਆਪ’ ਸਰਕਾਰ ਪੰਜਾਬ ਨੂੰ ਨਸ਼ਾ ਤੇ ਕਰਜ਼ਾ ਮੁਕਤ ਕਰਨ ’ਚ ਫ਼ੇਲ੍ਹ ਸਾਬਤ ਹੋਈ- ਸਲਾਣਾ, ਕਾਹਨਪੁਰਾ

ਅਮਲੋਹ, 29 ਅਕਤੂਬਰ (ਕੇਵਲ ਸਿੰਘ)- ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਤੇ ਸੀਨੀਅਰ ਆਗੂ ਗੁਰਬਚਨ ਸਿੰਘ ਕਾਹਨਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਤੇ ਕਰਜ਼ਾ ਮੁਕਤ ਕਰਨ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਵਾਸੀਆਂ ਨਾਲ ਸੂਬੇ ਨੂੰ ਨਸ਼ਾ ਮੁਕਤ ਅਤੇ ਕਰਜ਼ਾ ਮੁਕਤ ਕਰਨ ਦੇ ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਦਾ ਪੰਜ ਸਾਲਾਂ ਦਾ ਕਾਰਜਕਾਲ ਪੂਰਾ ਹੋਣ ਦੇ ਨੇੜੇ ਹੋਣ ਦੇ ਬਾਵਜੂਦ ਲੋਕਾਂ ਨੂੰ ਬਦਲਾਅ ਦਾ ਕੋਈ ਖ਼ਾਸ ਲਾਭ ਨਹੀਂ ਮਿਲਿਆ।

Ad Position 21
No active advertisement
ਪ੍ਰਧਾਨ ਜਗਵੀਰ ਸਿੰਘ ਸਲਾਣਾ, ਗੁਰਬਚਨ ਸਿੰਘ ਕਾਹਨਪੁਰਾ। 30-10-2026
ਅਮਲੋਹ, 29 ਅਕਤੂਬਰ (ਕੇਵਲ ਸਿੰਘ)- ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਤੇ ਸੀਨੀਅਰ ਆਗੂ ਗੁਰਬਚਨ ਸਿੰਘ ਕਾਹਨਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਤੇ ਕਰਜ਼ਾ ਮੁਕਤ ਕਰਨ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਵਾਸੀਆਂ ਨਾਲ ਸੂਬੇ ਨੂੰ ਨਸ਼ਾ ਮੁਕਤ ਅਤੇ ਕਰਜ਼ਾ ਮੁਕਤ ਕਰਨ ਦੇ ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਦਾ ਪੰਜ ਸਾਲਾਂ ਦਾ ਕਾਰਜਕਾਲ ਪੂਰਾ ਹੋਣ ਦੇ ਨੇੜੇ ਹੋਣ ਦੇ ਬਾਵਜੂਦ ਲੋਕਾਂ ਨੂੰ ਬਦਲਾਅ ਦਾ ਕੋਈ ਖ਼ਾਸ ਲਾਭ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਕਰਜ਼ੇ ਦੀ ਪੰਡ ਪਹਿਲਾਂ ਨਾਲੋਂ ਹੋਰ ਭਾਰੀ ਹੋ ਗਈ ਹੈ ਅਤੇ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਮੌਕਾ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਅਮਲੋਹ ਸ਼ਹਿਰ ਦੀ ਨੁਹਾਰ ਬਦਲਣ ਲਈ 3 ਕਰੋੜ ਰੁਪਏ ਖ਼ਰਚੇ ਜਾਣਗੇ- ਦਰਸ਼ਨ ਸਿੰਘ ਚੀਮਾ ਅਗਲੀ ਖ਼ਬਰ ਲਾਇਨਜ਼ ਕਲੱਬ ਮੇਨ ਨੇ ਮੁਫ਼ਤ ਮਹਿੰਦੀ ਕੈਂਪ ਲਗਾਇਆ ਕਰਵਾ ਚੌਥ ਸਿਰਫ਼ ਇਕ ਤਿਉਹਾਰ ਹੀ ਨਹੀਂ, ਸਗੋਂ ਪਤੀ-ਪਤਨੀ ਦੇ ਪਿਆਰ, ਆਪ...
Ad Position 24