ਅਮਲੋਹ ਦੇ ਵਾਰਡ ਨੰਬਰ 12 ਤੇ 13 ’ਚ ਸੜਕ ’ਤੇ ਖੜੇ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ- ਰਾਜੂ ਖੰਨਾ
ਅਮਲੋਹ, 29 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਅਮਲੋਹ ਦੇ ਵਾਰਡ ਨੰਬਰ 12 ਅਤੇ 13 ਸਮੇਤ ਮਾਨਗੜ੍ਹ ਰੋਡ ’ਤੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹਨ। ਸੜਕ ’ਤੇ ਖੜ੍ਹੇ ਗੰਦੇ ਪਾਣੀ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਮਲੋਹ, 29 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਅਮਲੋਹ ਦੇ ਵਾਰਡ ਨੰਬਰ 12 ਅਤੇ 13 ਸਮੇਤ ਮਾਨਗੜ੍ਹ ਰੋਡ ’ਤੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹਨ। ਸੜਕ ’ਤੇ ਖੜ੍ਹੇ ਗੰਦੇ ਪਾਣੀ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸੜਕ ’ਤੇ ਖੜ੍ਹਾ ਗੰਦਾ ਪਾਣੀ ਛੱਪੜ ਦਾ ਰੂਪ ਧਾਰਨ ਕਰ ਚੁੱਕਾ ਹੈ ਅਤੇ ਇਸ ਦਾ ਸਭ ਤੋਂ ਵੱਧ ਅਸਰ ਨੇੜਲੇ ਸਰਕਾਰੀ ਸਕੂਲ ਦੇ ਬੱਚਿਆਂ ’ਤੇ ਪੈ ਰਿਹਾ ਹੈ। ਸਕੂਲ ਜਾਣ ਸਮੇਂ ਬੱਚਿਆਂ ਨੂੰ ਗੰਦੇ ਪਾਣੀ ਵਿਚੋਂ ਲੰਘਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਦੇ ਬੂਟ ਗੰਦੇ ਹੋ ਜਾਂਦੇ ਹਨ ਅਤੇ ਤਿਲਕ ਕੇ ਡਿੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਖੜ੍ਹੇ ਪਾਣੀ ਕਾਰਨ ਮੱਛਰਾਂ ਅਤੇ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ। ਰਾਜੂ ਖੰਨਾ ਨੇ ਨਗਰ ਕੌਂਸਲ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਮੱਸਿਆ ਦਾ ਤੁਰੰਤ ਹੱਲ ਕਰਕੇ ਗੰਦੇ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਕ-ਦੋ ਦਿਨਾਂ ਵਿਚ ਹੱਲ ਨਾ ਹੋਇਆ ਤਾਂ ਵਾਰਡ ਵਾਸੀਆਂ ਨੂੰ ਨਾਲ ਲੈ ਕੇ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।