29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਤਾ ਗੁਜਰੀ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ

ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਵਿਖੇ ਮਾਤਾ ਗੁਜਰੀ ਸਟੱਡੀ ਸਰਕਲ ਅਤੇ ਕਮਰਸ ਵਿਭਾਗ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ ਗਿਆ। ਮਾਤਾ ਗੁਜਰੀ ਸਟੱਡੀ ਸਰਕਲ ਦੇ ਕਨਵੀਨਰ ਡਾ.

Ad Position 21
No active advertisement
ਅਜੀਤ ਡੈਸਕ 30-10-2026
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਵਿਖੇ ਮਾਤਾ ਗੁਜਰੀ ਸਟੱਡੀ ਸਰਕਲ ਅਤੇ ਕਮਰਸ ਵਿਭਾਗ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ ਗਿਆ। ਮਾਤਾ ਗੁਜਰੀ ਸਟੱਡੀ ਸਰਕਲ ਦੇ ਕਨਵੀਨਰ ਡਾ. ਗੁਰਬਾਜ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਵਿਚੋਂ ਹਵਾਲੇ ਦੇ ਕੇ ਗੁਰੂ ਸਾਹਿਬ ਦੇ ਉਪਦੇਸ਼ ਤੋਂ ਜਾਣੂ ਕਰਵਾਇਆ ਤੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਸ਼ਬਦ ਕੀਰਤਨ ਤੇ ਨਾਮ ਸਿਮਰਨ ਨੂੰ ਸ਼ਾਮਿਲ ਕਰਨ ’ਤੇ ਜ਼ੋਰ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਵਿਚੋਂ ਹਵਾਲੇ ਦੇ ਕੇ ਕੀਰਤਨ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀ ਬਾਣੀ 30 ਰਾਗਾਂ ਵਿਚ ਦਰਜ ਹੈ ਅਤੇ ਉਨ੍ਹਾਂ ਦੇ ਮਹਾਨ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਬਦ ਕੀਰਤਨ ਦਾ ਨਿਰੰਤਰ ਪ੍ਰਵਾਹ ਚੱਲਦਾ ਰਹਿੰਦਾ ਹੈ। ਇਸ ਮੌਕੇ ਸੰਗੀਤ ਵਿਭਾਗ ਦੀ ਮੁਖੀ ਡਾ. ਸੀਮਾ ਰਾਣੀ, ਪ੍ਰੋ. ਰੋਹਿਤ ਸਿੰਘ, ਹੋਣਹਾਰ ਵਿਦਿਆਰਥੀ ਗੁਰਨੂਰ ਕੌਰ, ਅਰਸ਼ਪ੍ਰੀਤ ਸਿੰਘ, ਜਸਕਰਨ ਸਿੰਘ, ਹਰਸ਼ਵੀਰ ਸਿੰਘ ਅਤੇ ਅੰਮ੍ਰਿਤ ਸਿੰਘ ਨੇ ਇਲਾਹੀ ਕੀਰਤਨ ਕੀਤਾ। ਇੱਥੇ ਇਹ ਵੀ ਵਰਨਣਯੋਗ ਹੈ ਕਿ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਮੂਲਮੰਤਰ, ਜਪੁਜੀ ਸਾਹਿਬ ਜੀ ਦੀਆਂ ਪੰਜ ਪਉੜੀਆਂ ਅਤੇ ਅਰਦਾਸ ਕਰਕੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਡਾ. ਹਰਭਿੰਦਰ ਸਿੰਘ, ਡਾ. ਬ੍ਰਹਮਜੋਤ ਕੌਰ, ਮਾਤਾ ਗੁਜਰੀ ਸਟੱਡੀ ਸਰਕਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀਆਂ ਨੇ ਆਪਣਾ ਵਿਸ਼ੇਸ਼ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀਆਂ ਦੀਆਂ ਸੜਕਾਂ ਮੰਡੀ ਬੋਰਡ ਨੂੰ ਤਬਦੀਲ ਕਰਨ ਦੇ ਫ਼ੈਸਲੇ ਦਾ ਵਿਰੋਧ ਅਗਲੀ ਖ਼ਬਰ ਖਮਾਣੋਂ ਤਹਿਸੀਲ ਦੇ ਵਿਦਿਆਰਥੀਆਂ ਦੀ ਬੱਸਾਂ ਸੰਬੰਧੀ ਸਮੱਸਿਆ ਨੂੰ ਲੈ ਕੇ ਡਾ. ਢੋਲੇਵਾਲ ਨੇ ਐਸ. ਡੀ. ਐਮ. ਨੂੰ ਸੌਂਪਿਆ ਮ...
Ad Position 24