31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਰੀਤੂ ਅਗਰਵਾਲ ਨੇ ਬਸੀ ਪਠਾਣਾਂ ਤੇ ਨੰਦਪੁਰ ਕਲੌੜ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਬਸੀ ਪਠਾਣਾਂ, 30 ਅਕਤੂਬਰ (ਰਾਜਿੰਦਰ ਸ਼ਰਮਾ, ਐਚ. ਐਸ.

Ad Position 21
No active advertisement
ਅਜੀਤ ਡੈਸਕ 31-10-2026
ਬਸੀ ਪਠਾਣਾਂ, 30 ਅਕਤੂਬਰ (ਰਾਜਿੰਦਰ ਸ਼ਰਮਾ, ਐਚ.ਐਸ.ਗੌਤਮ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪ੍ਰਭਾਰੀ ਸਕੱਤਰ ਰੀਤੂ ਅਗਰਵਾਲ ਵਲੋਂ ਬਸੀ ਪਠਾਣਾਂ ਤੇ ਨੰਦਪੁਰ ਕਲੌੜ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਖ਼ਰੀਦ, ਫ਼ਸਲ ਦੀ ਲਿਫ਼ਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਸਮੇਤ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਖ਼ਰੀਦ ਕੀਤੇ ਝੋਨੇ ਦੀ ਲਿਫ਼ਟਿੰਗ ਤੇ ਅਦਾਇਗੀ ਨਿਰਧਾਰਿਤ ਸਮੇਂ ਅੰਦਰ ਯਕੀਨੀ ਬਣਾਈ ਜਾਵੇ। ਮੰਡੀਆਂ ਦੇ ਦੌਰੇ ਦੌਰਾਨ ਪ੍ਰਭਾਰੀ ਸਕੱਤਰ ਨੇ ਝੋਨੇ ਦੀ ਨਮੀ ਦੀ ਜਾਂਚ ਕੀਤੀ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫ਼ਸਲ ਦੀ ਸਮਾਂਬੱਧ ਖ਼ਰੀਦ ਕਰਨ ਅਤੇ ਲਿਫ਼ਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਬੇਲੋੜੀ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ, ਤਾਂ ਜੋ ਫ਼ਸਲ ਦੀ ਖ਼ਰੀਦ ਵਿਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਨੇ ਮੰਡੀਆਂ ਵਿਚ ਚੱਲ ਰਹੀ ਖ਼ਰੀਦ ਪ੍ਰਕਿਰਿਆ ’ਤੇ ਤਸੱਲੀ ਪ੍ਰਗਟਾਉਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਬਾਕੀ ਪ੍ਰਬੰਧ ਹੋਰ ਸੁਚਾਰੂ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਪਹਿਲਾਂ ਰੀਤੂ ਅਗਰਵਾਲ ਨੇ ਪਿੰਡ ਸ਼ਹੀਦਗੜ੍ਹ ਅਤੇ ਜੋਧਪੁਰ ਦੇ ਆਂਗਣਵਾੜੀ ਕੇਂਦਰਾਂ ਤੋਂ ਇਲਾਵਾ ਸਰਕਾਰੀ ਐਲੀਮੈਂਟਰੀ ਸਕੂਲ ਜੋਧਪੁਰ ਵਿਖੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਅਤੇ ਸਕੂਲ ਸਟਾਫ਼ ਨੂੰ ਹਦਾਇਤ ਕੀਤੀ ਕਿ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਸਾਫ਼-ਸੁਥਰਾ, ਪੌਸ਼ਟਿਕ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਐਸ.ਡੀ.ਐਮ.ਦੀਪਜੋਤ ਕੌਰ, ਫੂਡ ਸਪਲਾਈ ਅਫ਼ਸਰ ਕੇਵਲ ਸਿੰਘ, ਨਰਿੰਦਰਪਾਲ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੁਰਤਨ ਕੌਰ, ਕਰਮਜੋਤ ਸਿੰਘ, ਏ.ਐਫ.ਐਸ.ਓ. ਹਰਭਿੰਦਰ ਕੌਰ, ਡੀ. ਐਮ. ਮਾਰਕਫੈੱਡ ਸੋਨੀਆ, ਟੀ. ਓ. ਬਲਜਿੰਦਰ ਸਿੰਘ ਕਾਹਲੋ, ਮੁਕੇਸ਼ ਸ਼ੁਕਲਾ, ਇੰਸਪੈਕਟਰ ਯਾਦਵਿੰਦਰ ਸਿੰਘ, ਇੰਸਪੈਕਟਰ ਗੁਰਦੀਪ ਸਿੰਘ, ਡੀ.ਐਮ.ਪਨਸਪ ਅਮਿਤ, ਸਕੱਤਰ ਕੰਵਲਜੀਤ ਸਿੰਘ, ਆੜ੍ਹਤੀ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ, ਮੰਡੀ ਪ੍ਰਧਾਨ ਹਰਜੀਤ ਸਿੰਘ ਚੀਮਾ, ਲਖਬੀਰ ਸਿੰਘ ਥਾਬਲ, ਮਨਮੀਤ ਸਿਆਲ, ਆੜ੍ਹਤੀ ਮੰਡੀ ਕਲੌੜ ਰਣਜੀਤ ਸਿੰਘ ਸੋਮਲ, ਵੇਦ ਪ੍ਰਕਾਸ਼ ਬੇਦੀ, ਅੰਮ੍ਰਿਤਪਾਲ ਸਿੰਘ, ਵਰਿੰਦਰ ਕੁਮਾਰ, ਸਤਿੰਦਰ ਸਿੰਘ, ਬਲਜੀਤ ਸਿੰਘ, ਕਿਸਾਨ ਆਗੂ ਬਲਦੇਵ ਸਿੰਘ ਦਮਹੇੜੀ, ਰਾਜੀਵ ਮਲਹੋਤਰਾ, ਹਰਵਿੰਦਰ ਸਿੰਘ ਧਾਲੀਵਾਲ, ਸ਼ੂਭਾਸ਼ੂ ਜਿੰਦਲ, ਰਾਜਨ ਗੱਖੜ, ਗੌਰਵ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਸਟਰ ਬਲਜੀਤ ਸਿੰਘ ਬੁੱਗਾ ਕਲਾਂ ਨੇ ਖਿਡਾਰੀਆਂ ਤੇ ਲੋੜਵੰਦ ਵਿਦਿਆਰਥੀਆਂ ਨੂੰ ਸਪੋਰਟਸ ਬੂਟ ਵੰਡੇ ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ 253 ਅਧਿਆਪਕਾਂ ਦੇ ਹੱਕ ਵਿਚ ਕੀਤਾ ਅਰਥੀ ਫ਼ੂਕ ਮੁਜ਼ਾਹਰਾ
Ad Position 24