31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ’ਚ ਝੋਨੇ ਦੀ ਪੈਦਾਵਾਰ ਮਿਥੇ ਟੀਚੇ ਤੋਂ ਵੱਧਣ ਦੀ ਸੰਭਾਵਨਾ

ਫ਼ਤਿਹਗੜ੍ਹ ਸਾਹਿਬ, 30 ਅਕਤੂਬਰ (ਸੁਰਜੀਤ ਸਿੰਘ ਸਾਹੀ)- ਪੰਜਾਬ ਵਿਚ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਕੁੱਲ ਖ਼ਰੀਦ ਸਰਕਾਰ ਵਲੋਂ ਮਿਥੇ 180 ਲੱਖ ਮੀਟਰਿਕ ਟਨ ਦੇ ਟੀਚੇ ਤੋਂ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਵਾਧੂ ਝੋਨੇ ਦੀ ਖ਼ਰੀਦ ਨੂੰ ਲੈ ਕੇ ਗੰਭੀਰ ਸਥਿਤੀ ਪੈਦਾ ਹੋ ਸਕਦੀ ਹੈ। ਪੰਜਾਬ ਵਿਚ ਇਸ ਸਾਲ ਝੋਨੇ ਦੀ ਬਿਜਾਈ ਹੇਠ ਰਿਕਾਰਡ ਰਕਬਾ ਹੋਣ ਅਤੇ ਚੰਗੇ ਝਾੜ ਦੀ ਸੰਭਾਵਨਾ ਹੋਣ ਕਾਰਨ ਝੋਨੇ ਦੀ ਮੰਡੀਆਂ ਵਿਚ ਆਮਦ ਲਗਪਗ 200 ਲੱਖ ਮੀਟਰਿਟਰ ਟਨ ਤੱਕ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 31-10-2026
ਫ਼ਤਿਹਗੜ੍ਹ ਸਾਹਿਬ, 30 ਅਕਤੂਬਰ (ਸੁਰਜੀਤ ਸਿੰਘ ਸਾਹੀ)- ਪੰਜਾਬ ਵਿਚ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਕੁੱਲ ਖ਼ਰੀਦ ਸਰਕਾਰ ਵਲੋਂ ਮਿਥੇ 180 ਲੱਖ ਮੀਟਰਿਕ ਟਨ ਦੇ ਟੀਚੇ ਤੋਂ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਵਾਧੂ ਝੋਨੇ ਦੀ ਖ਼ਰੀਦ ਨੂੰ ਲੈ ਕੇ ਗੰਭੀਰ ਸਥਿਤੀ ਪੈਦਾ ਹੋ ਸਕਦੀ ਹੈ। ਪੰਜਾਬ ਵਿਚ ਇਸ ਸਾਲ ਝੋਨੇ ਦੀ ਬਿਜਾਈ ਹੇਠ ਰਿਕਾਰਡ ਰਕਬਾ ਹੋਣ ਅਤੇ ਚੰਗੇ ਝਾੜ ਦੀ ਸੰਭਾਵਨਾ ਹੋਣ ਕਾਰਨ ਝੋਨੇ ਦੀ ਮੰਡੀਆਂ ਵਿਚ ਆਮਦ ਲਗਪਗ 200 ਲੱਖ ਮੀਟਰਿਟਰ ਟਨ ਤੱਕ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੰਜਾਬ ਖੇਤੀਬਾੜੀ ਵਿਭਾਗ ਦੇ ਅੰਕੜਿਆਂ ਅਨੁਸਾਰ 2025 ਝੋਨੇ ਹੇਠ 32.49 ਲੱਖ ਹੈੱਕਟੇਅਰ ਸੀ, ਜੋ ਕਿ 2026 ਦੌਰਾਨ 2700 ਹੈੱਕਟੇਅਰ ਵੱਧ ਕੇ 32.76 ਲੱਖ ਹੈੱਕਟੇਅਰ ਹੋ ਗਿਆ ਹੈ। ਪੰਜਾਬ ਰਾਈਸ ਮਿਲਰਜ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਵਿਚ ਸਰਕਾਰੀ ਖ਼ਰੀਦ ਦਾ ਟੀਚਾ 180 ਲੱਖ ਮੀਟਰਿਕ ਟਨ ਦਾ ਮਿਥਿਆ ਹੈ, ਇਸ ਲਈ 42786.68 ਕਰੋੜ ਦੀ ਲਿਮਿਟ ਦੀ ਕੇਂਦਰ ਸਰਕਾਰ ਵਲੋਂ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਖ਼ਰੀਦ ਟੀਚਾ 180 ਲੱਖ ਮੀਟਰਿਕ ਟਨ ਨੂੰ ਪਾਰ ਕਰਦਾ ਹੈ ਤਾਂ ਮੰਡੀਆਂ ਵਿਚ ਵਾਧੂ ਆਏ ਝੋਨੇ ਦੀ ਖਰੀਦ ਸਬੰਧੀ ਸੰਕਟ ਖੜ੍ਹਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਡਾਇਰੈਕਟਰ ਵਲੋਂ 180 ਲੱਖ ਮੀਟਰਿਕ ਟਨ ਦੇ ਟੀਚੇ ਨੂੰ ਪੰਜਾਬ ਦੇ ਸਮੁੱਚੇ ਜ਼ਿਲਿ੍ਹਆਂ ਵਿਚ ਵੰਡਣ ਸਬੰਧੀ ਪੱਤਰ ਪਹਿਲਾਂ ਹੀ ਜਾਰੀ ਕੀਤਾ ਹੋਇਆ ਹੈ ਅਤੇ ਜਿੱਥੇ ਜਿੱਥੇ ਖ਼ਰੀਦ ਟੀਚਾ ਪੂਰਾ ਹੁੰਦਾ ਜਾ ਰਿਹਾ ਹੈ ਉਨ੍ਹਾਂ ਜ਼ਿਲ੍ਹਿਆਂ ਵਿਚ ਮੰਡੀਆਂ ਬੰਦ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਚਾਰ ਜ਼ਿਲ੍ਹਿਆਂ ਰੂਪਨਗਰ, ਕਪੂਰਥਲਾ, ਤਰਨ ਤਰਨ ਤੇ ਗੁਰਦਾਸਪੁਰ ਵਿਚ 90 ਮੰਡੀਆਂ ਨੂੰ 29 ਅਕਤੂਬਰ ਤੋਂ ਬੰਦ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਦਾ ਕਹਿਣਾ ਹੈ ਕਿ ਮੰਡੀਆਂ ਵਿਚ ਝੋਨੇ ਦੀ ਖਰੀਦ ਸਰਕਾਰੀ ਖ਼ਰੀਦ ਟੀਚੇ ਤੋਂ ਵਧਣ ਦੀ ਸੰਭਾਵਨਾ ਹੈ, ਇਸ ਲਈ ਪੰਜਾਬ ਸਰਕਾਰ ਨੂੰ ਇਸ ਸਬੰਧੀ ਪਹਿਲਾਂ ਹੀ ਢੁਕਵੇਂ ਪ੍ਰਬੰਧ ਕਰ ਲੈਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੰਡੀਆਂ ਵਿਚ ਪਰੇਸ਼ਾਨ ਨਾ ਹੋਣਾ ਪਵੇ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬੁਲਾਰੇ ਜਗਜੋਤ ਸਿੰਘ ਸਾਧੂਗੜ ਦਾ ਕਹਿਣਾ ਹੈ ਕਿ ਪੰਜਾਬ ਦੀ ਆਰਥਿਕਤਾ ਦਾ ਵੱਡਾ ਹਿੱਸਾ ਖੇਤੀਬਾੜੀ ਅਤੇ ਇਸ ਨਾਲ ਜੁੜੇ ਕਾਰੋਬਾਰਾਂ ਤੇ ਨਿਰਭਰ ਕਰਦਾ ਹੈ ਇਸ ਲਈ ਮੰਡੀਆਂ ਵਿਚ ਖਰੀਦ ਟੀਚੇ ਤੋਂ ਵਧੇ ਹੋਏ ਝੋਨੇ ਦੀ ਖ਼ਰੀਦ, ਚੁਕਾਈ, ਭੰਡਾਰਨ ਤੇ ਮਿਲਿੰਗ ਦੇ ਪ੍ਰਬੰਧਾਂ ਸਬੰਧੀ ਪੰਜਾਬ ਸਰਕਾਰ ਅਗੇਤੇ ਪ੍ਰਬੰਧ ਕਰੇ ਕਿਉਂਕਿ ਇਸ ਵਿਚ ਦੇਰੀ ਦਾ ਅਸਰ ਸਿਰਫ਼ ਕਿਸਾਨਾਂ ਤੱਕ ਹੀ ਸੀਮਤ ਨਹੀਂ ਰਹੇਗਾ ਸਗੋਂ ਇਸ ਕਾਰੋਬਾਰ ਨਾਲ ਜੁੜੇ ਆੜ੍ਹਤੀਆਂ, ਮਜ਼ਦੂਰਾਂ, ਟਰਾਂਸਪੋਰਟਰਾਂ ਤੇ ਚੌਲ ਮਿੱਲ ਉਦਯੋਗਾਂ ਨੂੰ ਵੀ ਖ਼ਮਿਆਜ਼ਾ ਭੁਗਤਣਾ ਪੈ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਫ਼ੀਲਡ ’ਚ ਤਾਇਨਾਤ ਟੀਮਾਂ ਪੂਰੀ ਚੌਕਸੀ ਤੇ ਜ਼ਿੰਮੇਵਾਰੀ ਨਾਲ ਡਿਊਟੀ ਕਰਨ-ਡੀ. ਸੀ. ਅਗਲੀ ਖ਼ਬਰ ਮਾਸਟਰ ਬਲਜੀਤ ਸਿੰਘ ਬੁੱਗਾ ਕਲਾਂ ਨੇ ਖਿਡਾਰੀਆਂ ਤੇ ਲੋੜਵੰਦ ਵਿਦਿਆਰਥੀਆਂ ਨੂੰ ਸਪੋਰਟਸ ਬੂਟ ਵੰਡੇ
Ad Position 24