ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਹਰਿੰਦਰ ਸਿੰਘ ਭਾਂਬਰੀ ਨੇ ਕੀਤੀ ਮੁਲਾਕਾਤ
ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਿੰਦਰ ਸਿੰਘ ਭਾਂਬਰੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਿਤ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਮੁੱਦਿਆਂ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਜ਼
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਗੁਲਦਸਤਾ ਦੇ ਕੇ ਸ਼ੁੱਭਕਾਮਨਾਵਾਂ ਦਿੰਦੇ ਹੋਏ। ਅਜੀਤ ਤਸਵੀਰ
31-10-2026
ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਿੰਦਰ ਸਿੰਘ ਭਾਂਬਰੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਿਤ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਮੁੱਦਿਆਂ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਰਿੰਦਰ ਸਿੰਘ ਭਾਂਬਰੀ ਨੇ ਕਿਹਾ ਕਿ ਪ੍ਰਗਟ ਸਿੰਘ ਦੀ ਨਿਯੁਕਤੀ ਨਾਲ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਇਆ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨਵੀਂ ਮਜ਼ਬੂਤੀ ਨਾਲ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਂਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ। ਭਾਂਬਰੀ ਨੇ ਭਰੋਸਾ ਪ੍ਰਗਟਾਇਆ ਕਿ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇੱਕਜੁੱਟਤਾ, ਮਿਹਨਤ ਤੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ, ਕਿਉਂਕਿ ਸੂਬੇ ’ਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਵਿਚ ਜਿੱਥੇ ਨਸ਼ਿਆਂ ਕਾਰਨ ਰੋਜ਼ਾਨਾ ਨੌਜਵਾਨੀ ਦਾ ਘਾਣ ਹੋ ਰਿਹਾ ਹੈ ਉੱਥੇ ਹੀ ਅਪਰਾਧਿਕ ਵਾਰਦਾਤਾਂ ਵਿਚ ਵੱਡਾ ਵਾਧਾ ਦਰਜ ਹੋਇਆ ਹੈ। ਜਿਸ ਕਰਕੇ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ’ਚੋਂ ਲਾਂਭੇ ਕਰਨ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਸ. ਭਾਂਬਰੀ ਨੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਗੁਲਦਸਤਾ ਦੇ ਕੇ ਸ਼ੁੱਭਕਾਮਨਾਵਾਂ ਵੀ ਦਿੱਤੀਆਂ।