ਸੁਖਬੀਰ ਸਿੰਘ ਬਾਦਲ ਦੀ ਮਿਹਨਤ ਸਦਕਾ ਪਾਰਟੀ ਮਜ਼ਬੂਤੀ ਵੱਲ ਵਧ ਰਹੀ ਹੈ- ਕਾਲਾ ਅਰੋੜਾ
ਅਮਲੋਹ, 30 ਅਕਤੂਬਰ (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਣਥੱਕ ਮਿਹਨਤ ਤੇ ਯਤਨਾਂ ਸਦਕਾ ਅੱਜ ਪਾਰਟੀ ਲਗਾਤਾਰ ਮਜ਼ਬੂਤੀ ਵੱਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਅੰਦਰ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪੰਜਾਬ ਬਚਾਓ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਅਮਲੋਹ, 30 ਅਕਤੂਬਰ (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਣਥੱਕ ਮਿਹਨਤ ਤੇ ਯਤਨਾਂ ਸਦਕਾ ਅੱਜ ਪਾਰਟੀ ਲਗਾਤਾਰ ਮਜ਼ਬੂਤੀ ਵੱਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਅੰਦਰ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪੰਜਾਬ ਬਚਾਓ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਰਾਜੂ ਖੰਨਾ ਲੋਕਾਂ ਦੇ ਸਹਿਯੋਗ ਨਾਲ 2027 ਦੀਆਂ ਚੋਣਾਂ ਵਿਚ ਹਲਕਾ ਅਮਲੋਹ ਤੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਅਤੇ ਕਰਜ਼ਾ ਮੁਕਤ ਬਣਾਉਣ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਇਸ ਕਾਰਨ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਲੋਕ ਇਸ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ।