ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਨੇ ਖੰਨਾ ਦੇ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਨੂੰ ਫਲ ਵੰਡੇ
ਮੰਡੀ ਗੋਬਿੰਦਗੜ੍ਹ, 31 ਅਕਤੂਬਰ (ਰਾਜੇਸ਼ ਸ਼ਰਮਾ)-ਸਮਾਜ ਸੇਵਾ ਦੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਖੰਨਾ ਸਥਿਤ ਇਕ ਬਿਰਧ ਆਸ਼ਰਮ ਵਿਖੇ ਵਿਸ਼ੇਸ਼ ਸੇਵਾ ਪ੍ਰੋਜੈਕਟ ਚਲਾਇਆ ਗਿਆ। ਕਲੱਬ ਦੇ ਪ੍ਰਧਾਨ ਸੰਚਿਤ ਸਿੰਗਲਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਜੈਕਟ ਦੌਰਾਨ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਫਲ ਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵੰਡੀਆਂ ਗਈਆਂ।
ਮੰਡੀ ਗੋਬਿੰਦਗੜ੍ਹ, 31 ਅਕਤੂਬਰ (ਰਾਜੇਸ਼ ਸ਼ਰਮਾ)-ਸਮਾਜ ਸੇਵਾ ਦੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਖੰਨਾ ਸਥਿਤ ਇਕ ਬਿਰਧ ਆਸ਼ਰਮ ਵਿਖੇ ਵਿਸ਼ੇਸ਼ ਸੇਵਾ ਪ੍ਰੋਜੈਕਟ ਚਲਾਇਆ ਗਿਆ। ਕਲੱਬ ਦੇ ਪ੍ਰਧਾਨ ਸੰਚਿਤ ਸਿੰਗਲਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਜੈਕਟ ਦੌਰਾਨ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਫਲ ਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵੰਡੀਆਂ ਗਈਆਂ। ਇਸ ਮੌਕੇ ਕਲੱਬ ਦੇ ਮੈਂਬਰ ਅਤੁਲ ਲੁਟਾਵਾ ਨੇ ਆਪਣੇ ਪਿਤਾ ਦੀ ਯਾਦ ’ਚ ਬਿਰਧ ਆਸ਼ਰਮ ਦੇ ਬਜ਼ੁਰਗਾਂ ਨੂੰ ਫਲ ਭੇਟ ਕਰਦਿਆਂ ਉਨ੍ਹਾਂ ਦਾ ਸਤਿਕਾਰ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਤੇ ਉਨ੍ਹਾਂ ਦਾ ਸਤਿਕਾਰ ਕਰਨਾ ਹਰੇਕ ਵਿਅਕਤੀ ਦਾ ਨੈਤਿਕ ਫ਼ਰਜ਼ ਹੈ। ਬਜ਼ੁਰਗਾਂ ਦੇ ਜੀਵਨ ਤਜਰਬੇ ਸਾਡੇ ਲਈ ਅਨਮੋਲ ਧਰੋਹਰ ਹਨ। ਉਨ੍ਹਾਂ ਨਾਲ ਸਮਾਂ ਬਿਤਾਉਣ ਤੇ ਉਨ੍ਹਾਂ ਦੇ ਤਜਰਬਿਆਂ ਤੋਂ ਸਿੱਖਣ ਨਾਲ ਜ਼ਿੰਦਗੀ ਦੀਆਂ ਔਖੀਆਂ ਘੜੀਆਂ ਦਾ ਸਾਹਮਣਾ ਕਰਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੇ ਤਜਰਬੇ ਆਉਣ ਵਾਲੀਆਂ ਪੀੜ੍ਹੀਆਂ ਲਈ ਰਾਹ ਦਸੇਰਾ ਸਾਬਤ ਹੁੰਦੇ ਹਨ, ਇਸ ਲਈ ਸਾਨੂੰ ਉਨ੍ਹਾਂ ਦਾ ਮਾਣ-ਸਤਿਕਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਲੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਲਾਇਨ ਸੰਚਿਤ ਸਿੰਗਲਾ ਨੇ ਕਿਹਾ ਕਿ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਪਿਛਲੇ 52 ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਨਿਰੰਤਰ ਸ਼ਲਾਘਾਯੋਗ ਯੋਗਦਾਨ ਪਾ ਰਿਹਾ ਹੈ। ਇਸ ਮੌਕੇ ਕਲੱਬ ਦੇ ਸਕੱਤਰ ਓ.ਪੀ. ਵਰਮਾ, ਖ਼ਜ਼ਾਨਚੀ ਗੋਪਾਲ ਕ੍ਰਿਸ਼ਨ ਬਾਂਸਲ, ਪੀ.ਆਰ.ਓ. ਸੁਰਿੰਦਰ ਕੁਮਾਰ ਤੋਂ ਇਲਾਵਾ ਦਿਨੇਸ਼ ਸਿੰਘ, ਸੁਮਿਤ ਗਰਗ, ਮੋਹਿਤ ਮਿੱਤਲ, ਦਿਵਾਂਸ਼ੂ ਗਰਗ, ਸੰਜੀਵ ਸ਼ਰਮਾ, ਆਕਾਸ਼ ਚੋਪੜਾ, ਰਾਜੀਵ ਗਰਗ, ਦੀਪਕ ਖੁੱਲਰ, ਵਿਸ਼ਾਲ ਸ਼ਾਹੀ ਤੇ ਕਲੱਬ ਦੇ ਹੋਰ ਮੈਂਬਰ ਤੇ ਅਹੁਦੇਦਾਰ ਹਾਜ਼ਰ ਸਨ।