01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹਲਕਾ ਵਾਸੀਆਂ ਦੇ ਸਹਿਯੋਗ ਤੇ ਪਿਆਰ ਸਦਕਾ, ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗੇ-ਵਿਧਾਇਕ ਲਖਵੀਰ ਰਾਏ

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੂੰ ਪਾਰਟੀ ਵਲੋਂ ਤੀਜੀ ਵਾਰ ਟਿਕਟ ਦੇ ਨਾਲ ਨਿਵਾਜਿਆ ਗਿਆ ਹੈ, ਜਿਸ ਸਦਕਾ ‘ਆਪ’ ਦੇ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਅੱਜ ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਆਉਣ ’ਤੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਦੇ ਦਫ਼ਤਰ ਵਿਖੇ ਵਰਕਰਾਂ ਦਾ ਤਾਂਤਾ ਲੱਗ ਗਿਆ, ਸਾਰਿਆਂ ਵਲੋਂ ਹਲਕਾ ਵਿਧਾਇਕ ਨੂੰ ਵਧਾਈ ਦਿੱਤੀ ਗਈ ਅਤੇ ਇਕੱਠੇ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।

Ad Position 21
No active advertisement
ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਵਿਧਾਨ ਸਭਾ ਦੀ ਟਿਕਟ ਮਿਲਣ ’ਤੇ ਸਿਰੋਪਾਓ ਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕਰਦੇ ਹੋਏ। ਤਸਵੀਰ: ਕਰਨ 01-11-2026
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੂੰ ਪਾਰਟੀ ਵਲੋਂ ਤੀਜੀ ਵਾਰ ਟਿਕਟ ਦੇ ਨਾਲ ਨਿਵਾਜਿਆ ਗਿਆ ਹੈ, ਜਿਸ ਸਦਕਾ ‘ਆਪ’ ਦੇ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਅੱਜ ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਆਉਣ ’ਤੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਦੇ ਦਫ਼ਤਰ ਵਿਖੇ ਵਰਕਰਾਂ ਦਾ ਤਾਂਤਾ ਲੱਗ ਗਿਆ, ਸਾਰਿਆਂ ਵਲੋਂ ਹਲਕਾ ਵਿਧਾਇਕ ਨੂੰ ਵਧਾਈ ਦਿੱਤੀ ਗਈ ਅਤੇ ਇਕੱਠੇ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਜ਼ਿਕਰਯੋਗ ਹੈ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਿਧਾਨ ਸਭਾ ਚੋਣਾਂ 2017 ਵਿਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੇ ਸਨ, ਪਰ ਹਾਰ ਗਏ ਸਨ। ਵਿਧਾਨ ਸਭਾ ਚੋਣਾਂ 2022 ਵਿਚ ਆਮ ਆਦਮੀ ਪਾਰਟੀ ਵਲੋਂ ਫਿਰ ਦੂਜੀ ਵਾਰ ਐਡਵੋਕੇਟ ਲਖਵੀਰ ਸਿੰਘ ਰਾਏ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਸੀ, ਜਿਨ੍ਹਾਂ ਨੇ 58 ਹਜ਼ਾਰ ਵੋਟਾਂ ਹਾਸਿਲ ਕਰਕੇ ਰਿਕਾਰਡ ਤੋੜ ਜਿੱਤ ਦਰਜ ਕੀਤੀ ਸੀ ਅਤੇ ਹੁਣ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਸਦਕਾ ਲੋਕਾਂ ਵਲੋਂ ਮਿਲ ਰਹੇ ਪਿਆਰ ਸਤਿਕਾਰ ਅਤੇ ਹਰਮਨ ਪਿਆਰਤਾ ਨੂੰ ਦੇਖਦਿਆਂ ਪਾਰਟੀ ਵਲੋਂ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਮੁੜ ਵਿਧਾਨ ਸਭਾ ਦੀ ਟਿਕਟ ਦੇ ਕੇ ਨਿਵਾਜਿਆ ਗਿਆ ਹੈ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਨੇ ਹਮੇਸ਼ਾ ਹੀ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਬਖ਼ਸ਼ਿਆ ਹੈ, ਭਾਵੇਂ ਕਿ ਉਹ ਵਿਧਾਨ ਸਭਾ ਚੋਣਾਂ ਹੋਣ, ਲੋਕ ਸਭਾ ਚੋਣਾਂ, ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਜਾਂ ਨਗਰ ਕੌਂਸਲ ਦੀਆਂ ਚੋਣਾਂ ਹੋਣ, ਇਨ੍ਹਾਂ ਚੋਣਾਂ ਵਿਚ ਹਮੇਸ਼ਾਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਪਿਆਰ ਦਿੱਤਾ ਗਿਆ ਹੈ। ਇਸ ਪਿਆਰ ਸਦਕਾ ਹੀ ਉਹ ਪੰਜ ਸਾਲ ਡੱਟ ਕੇ ਕੰਮ ਕਰਨ ਦੇ ਸਮਰੱਥ ਹੋਏ ਹਨ। ਉਨ੍ਹਾਂ ਆਪਣੇ ਕਾਰਜਕਾਲ ਦੇ ਦੌਰਾਨ ਪਿੰਡਾਂ ਦੀ ਨੁਹਾਰ ਬਦਲਣ ਲਈ ਪਿੰਡਾਂ ਵਿਚ ਵਿਕਾਸ ਕਾਰਜ ਕਰਵਾਏ। ਉਨ੍ਹਾਂ ਕਿਹਾ ਕਿ ਆਸ ਕਰਦੇ ਹਨ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕ 2027 ਦੀਆਂ ਚੋਣਾਂ ਵਿਚ ਉਨ੍ਹਾਂ ਨੂੰ ਬਹੁਮਤ ਦੇ ਨਾਲ ਜਿਤਾ ਕੇ ਭੇਜਣਗੇ, ਫਿਰ ਉਹ ਪਹਿਲਾਂ ਨਾਲੋਂ ਵੀ ਦੁੱਗਣੀ ਰਫ਼ਤਾਰ ਦੇ ਨਾਲ ਕੰਮ ਕਰਨਗੇ। ਇਸ ਮੌਕੇ ਕੌਂਸਲਰ ਦਵਿੰਦਰ ਕੌਰ, ਅਸੀਸ ਅੱਤਰੀ, ਰਜੇਸ਼ ਉੱਪਲ, ਐਡਵੋਕੇਟ ਹਰਕਮਲ ਸਿੰਘ, ਪਵੇਲ ਹਾਂਡਾ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਅਮਰੀਕ ਸਿੰਘ ਬਾਲਪੁਰ, ਦਿਲਪ੍ਰੀਤ ਭੱਟੀ, ਹਰਬੰਸ ਸਿੰਘ, ਰਜੇਸ਼ ਕੁਮਾਰ ਸਿੱਖਿਆ ਵਿਭਾਗ, ਮਨਦੀਪ ਪੋਲਾ, ਐਡਵੋਕੇਟ ਕੰਵਰਵੀਰ ਸਿੰਘ ਰਾਏ, ਨੰਬਰਦਾਰ ਜਗਰੂਪ ਸਿੰਘ, ਬਹਾਦਰ ਜਲਾਲ, ਕੌਂਸਲਰ ਬਲਦੇਵ ਜਲਾਲ, ਸਤੀਸ਼ ਲਟੌਰ, ਮਾਨਵ ਟਿਵਾਣਾ, ਬਹਾਦਰ ਖ਼ਾਨ, ਹੈਪੀ ਭੈਣੀ, ਰਣਜੀਤ ਸਿੰਘ ਰਵੀ ਚੀਮਾ, ਬਲਵੀਰ ਚੀਮਾ, ਦੀਪਕ ਬਾਤਿਸ਼ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਹੌਟਸਪੌਟਾਂ ਦੀ ਪਛਾਣ ਹੁਣ ਨਸ਼ਾ ਨਹੀਂ, ਨਵੀਂ ਜ਼ਿੰਦਗੀ ਦੀ ਸ਼ੁਰੂਆਤ ਬਣੇਗੀ-ਡੀ. ਸੀ. ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਮੈਣ ਮਾਜਰੀ ਵਿਖੇ ‘ਪੰਜਾਬ ਬਚਾਓ’ ਪ੍ਰੋਗਰਾਮ ਤਹਿਤ...
Ad Position 24