ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਿੰਨੀ ਮੈਰਾਥਨ ਕਰਵਾਈ
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਬਲਜਿੰਦਰ ਸਿੰਘ)- ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨ. ਐਸ.
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਬਲਜਿੰਦਰ ਸਿੰਘ)- ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨ. ਐਸ. ਐਸ. ਵਿਭਾਗ, ਰੈੱਡ ਕਰਾਸ ਵਿਭਾਗ ਤੇ ਸਰੀਰਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਭਾਰਤ ਸਰਕਾਰ ਦੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮਿੰਨੀ ਮੈਰਾਥਨ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਇੰਚਾਰਜ ਡਾ. ਜਸਵਿੰਦਰ ਕੌਰ ਵਲੋਂ ਕੀਤੀ ਗਈ। ਡਾ. ਜਸਵਿੰਦਰ ਕੌਰ ਨੇ ਪ੍ਰੋਗਰਾਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਤਹਿਸੀਲਦਾਰ ਬਸੀ ਪਠਾਣਾਂ ਵਿਕਾਸ ਦਾ ਸਵਾਗਤ ਕੀਤਾ ਅਤੇ ਐਨ. ਐਸ. ਐਸ. ਵਲੰਟੀਅਰਾਂ ਨੂੰ ਨਸ਼ੇ ਦੇ ਕੋਹੜ ਤੋਂ ਦੂਰ ਰਹਿਣ ਤੇ ਆਪਣੇ ਸਰੀਰਕ ਵਿਕਾਸ ਵੱਲ ਧਿਆਨ ਦਿੰਦੇ ਹੋਏ ਖੇਡਾਂ ਵਿਚ ਵਧ ਚੜ੍ਹ ਕੇ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ। ਤਹਿਸੀਲਦਾਰ ਵਿਕਾਸ ਨੇ ਵਿਦਿਆਰਥੀਆਂ ਨੂੰ ਨਸ਼ੇ ਦੀ ਅਲਾਮਤ ਨੂੰ ਤਿਆਗ ਕੇ ਰਾਸ਼ਟਰ ਨਿਰਮਾਣ ਦੇ ਕੰਮ ਵਿਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਹਰੀ ਝੰਡੀ ਦਿਖਾਉਂਦੇ ਹੋਏ ਮਿੰਨੀ ਮੈਰਾਥਨ ਦਾ ਆਗਾਜ਼ ਕੀਤਾ। ਮੈਰਾਥਨ ਵਿਚ ਲੜਕਿਆਂ ਵਿਚੋਂ ਯੂਨੀਵਰਸਿਟੀ ਕਾਲਜ ਦੇ ਐਮ.ਏ ਪੰਜਾਬੀ ਵਿਭਾਗ ਦੇ ਕਰਨਦੀਪ ਸਿੰਘ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਦੂਮਾਜਰਾ ਦੇ ਬਾਰ੍ਹਵੀਂ ਦੇ ਅੰਕੁਸ਼ ਨੇ ਦੂਜਾ ਤੇ ਮਨਿੰਦਰ ਸਿੰਘ ਤੇ ਯੂਨੀਵਰਸਿਟੀ ਕਾਲਜ ਦੇ ਬੀ. ਏ ਸਾਲ ਦੂਜਾ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਦੂ ਮਾਜਰਾ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਨੇ ਪਹਿਲਾ, ਯੂਨੀਵਰਸਿਟੀ ਕਾਲਜ ਦੀ ਬੀ. ਕਾਮ ਦੀ ਦੀਪਿਕਾ ਨੇ ਦੂਜਾ ਅਤੇ ਕਾਲਜ ਦੀ ਬੀ. ਏ ਭਾਗ ਦੂਜਾ ਸਾਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰੋਗਰਾਮ ਦੌਰਾਨ ਐਨ. ਐਸ. ਐਸ ਸਹਾਇਕ ਪ੍ਰੋਗਰਾਮ ਅਫ਼ਸਰ ਡਾ. ਨਵਜੋਤ ਕੌਰ ਅਤੇ ਡਾ. ਸੀਮਾ ਰਾਣੀ, ਕੋਆਰਡੀਨੇਟਰ ਪ੍ਰੋ. ਸੁਰਿੰਦਰ ਸਿੰਘ ਵੀ ਹਾਜ਼ਰ ਸਨ। ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਤੋਂ ਡਾ. ਹਰਪ੍ਰੀਤ ਸਿੰਘ ਤੇ ਪ੍ਰੋ. ਵਿਜੈ ਕੁਮਾਰ ਨੇ ਮੈਰਾਥਨ ਦੇ ਪ੍ਰਬੰਧਨ ਕਰਨ ਵਿਚ ਵਿਸ਼ੇਸ਼ ਭੂਮਿਕਾ ਨਿਭਾਈ। ਮੰਚ ਸੰਚਾਲਨ ਐਨ ਐਸ. ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਅਮਨ ਸ਼ਰਮਾ ਨੇ ਕੀਤਾ ਗਿਆ ਅਤੇ ਮਹਿਮਾਨਾਂ ਦਾ ਧੰਨਵਾਦ ਕਰਨ ਦੀ ਰਸਮ ਡਾ. ਨਵਜੋਤ ਕੌਰ ਨੇ ਨਿਭਾਈ।