01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅਧੀਨ ਪੁਲਿਸ ਸਟੇਸ਼ਨ, ਧਾਰਮਿਕ ਸਥਾਨ, ਮੈਰਿਜ ਪੈਲਸ ਤੇ ਕਮਿਊਨਿਟੀ ਹਾਲ ਸਥਾਨਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 01-11-2026
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅਧੀਨ ਪੁਲਿਸ ਸਟੇਸ਼ਨ, ਧਾਰਮਿਕ ਸਥਾਨ, ਮੈਰਿਜ ਪੈਲਸ ਤੇ ਕਮਿਊਨਿਟੀ ਹਾਲ ਸਥਾਨਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਪ੍ਰਭਜੋਤ ਕੌਰ ਵਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੇ ਆਮ ਖ਼ਾਸ ਬਾਗ਼ ਰੋਡ ਸਰਹਿੰਦ, ਜ਼ਿਲ੍ਹਾ ਐਪੀਡਮੋਜਿਸਟ ਡਾ. ਸ਼ੁਭਮ ਸੂਰੀ ਵਲੋਂ ਪੁਲਿਸ ਸਟੇਸ਼ਨ ਸਰਹਿੰਦ, ਨੇੜੇ ਰੋਪੜ ਬੱਸ ਸਟੈਂਡ, ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸਾਹਿਬ ਸ੍ਰੀ ਠੰਡਾ ਬੁਰਜ ਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ-ਆਪਣੇ ਖੇਤਰਾਂ ਵਿਚ ਡੇਂਗੂ ਵਿਰੋਧੀ ਟੀਮਾਂ ਦੁਆਰਾ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ। ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ। ਜ਼ਿਲ੍ਹਾ ਐਪੀਡਮੋਲੋਜਿਸਟ ਡਾ.ਪ੍ਰਭਜੋਤ ਕੌਰ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਘਰਾਂ ਦੇ ਆਸ ਪਾਸ ਅਤੇ ਘਰਾਂ ਵਿਚ ਮੌਜੂਦ ਕੂਲਰਾਂ, ਗਮਲਿਆਂ, ਟੁੱਟੇ ਭੱਜੇ ਬਰਤਨਾਂ, ਫ਼ਰਿਜ ਦੀਆਂ ਟਰੇਆਂ ਅਤੇ ਟਾਇਰਾਂ ਵਿਚ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਡੇਂਗੂ ਦਾ ਟੈੱਸਟ ਅਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ਲੋੜ ਪੈਣ ਤੇ ਸਾਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਡੇਂਗੂ ਤੋਂ ਬਚਾਅ, ਇਸਦੇ ਚਿੰਨ੍ਹ, ਨਿਸ਼ਾਨੀਆਂ, ਲੱਛਣਾਂ ਅਤੇ ਇਸ ਦੇ ਇਲਾਜ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾਇਆ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਹਤ ਸੁਪਰਵਾਈਜ਼ਰ ਸੁਖਵਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਜਗਰੂਪ ਸਿੰਘ, ਚਰਨਜੀਤ ਵਰਮਾ, ਲਖਬੀਰ ਕੁਮਾਰ, ਇਨਸੈਕਟ ਕਲੈਕਟਰ ਮਨਦੀਪ ਕੌਰ, ਬਰੀਡਿੰਗ ਚੈੱਕਰ ਹਰਸ਼ਦੀਪ ਸਿੰਘ ਤੋਂ ਇਲਾਵਾ ਆਮ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੌਜੂਦਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਮੁੜ ਪਾਰਟੀ ਉਮੀਦਵਾਰ ਐਲਾਨਣ ਦਾ ਸਵਾਗਤ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਿੰਨੀ ਮੈਰਾਥਨ ਕਰਵਾਈ
Ad Position 24