ਮੌਜੂਦਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਮੁੜ ਪਾਰਟੀ ਉਮੀਦਵਾਰ ਐਲਾਨਣ ਦਾ ਸਵਾਗਤ
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਪੱਤਰ ਪ੍ਰੇਰਕ)-ਆਮ ਆਦਮੀ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਪਹਿਲੀ ਸੂਚੀ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਮੁੜ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ। ਉਨ੍ਹਾਂ ਨੂੰ ਦੁਬਾਰਾ ਟਿਕਟ ਮਿਲਣ ’ਤੇ ਪਾਰਟੀ ਵਰਕਰਾਂ ਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਰ
ਰਣਜੀਤ ਸਿੰਘ ਰਵੀ, ਹਰਜਿੰਦਰ ਕੌਰ
01-11-2026
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਪੱਤਰ ਪ੍ਰੇਰਕ)-ਆਮ ਆਦਮੀ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਪਹਿਲੀ ਸੂਚੀ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਮੁੜ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ। ਉਨ੍ਹਾਂ ਨੂੰ ਦੁਬਾਰਾ ਟਿਕਟ ਮਿਲਣ ’ਤੇ ਪਾਰਟੀ ਵਰਕਰਾਂ ਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਐਡ. ਰਾਏ ਨੂੰ ਆਮ ਆਦਮੀ ਪਾਰਟੀ ਵਲੋਂ ਦੂਜੀ ਵਾਰ ਉਮੀਦਵਾਰ ਬਣਾਏ ਜਾਣ ਦਾ ਸਵਾਗਤ ਕਰਦਿਆਂ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਵੀ ਚੀਮਾ ਤੇ ਬੀਬੀ ਹਰਜਿੰਦਰ ਕੌਰ ਚੀਮਾ ਸਰਪੰਚ ਗਰਾਮ ਪੰਚਾਇਤ ਹਰਲਾਲਪੁਰ ਨੇ ਕਿਹਾ ਕਿ ਵਿਧਾਇਕ ਰਾਏ ਪਿਛਲੇ ਪੰਜ ਸਾਲਾਂ ਦੌਰਾਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿਚ ਕੀਤੇ ਗਏ ਵਿਕਾਸ ਕਾਰਜਾਂ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟਾ ਕੇ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਐਡਵੋਕੇਟ ਲਖਬੀਰ ਸਿੰਘ ਰਾਏ ਪਹਿਲਾਂ ਨਾਲੋਂ ਵੀ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰਨਗੇ। ਉਨ੍ਹਾਂ ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਐਡਵੋਕੇਟ ਰਾਏ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਚੋਣ ਮੁਹਿੰਮ ਵਿਚ ਜੁਟ ਜਾਣ ਅਤੇ ਸਰਕਾਰ ਦੀਆਂ ਨੀਤੀਆਂ ਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ। ਰਵੀ ਚੀਮਾ ਨੇ ਕਿਹਾ ਕਿ ਵਿਧਾਇਕ ਲਖਬੀਰ ਸਿੰਘ ਰਾਏ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ ਤੇ ਰਹਿੰਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਉਣ ਲਈ ਯਤਨ ਕੀਤੇ ਜਾਣਗੇ।