01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਜੀ.ਪੀ.ਸੀ. ਵਿਦਿਆਰਥੀਆਂ ਨੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਚੱਪੜਚਿੜੀ ਦਾ ਕੀਤਾ ਦੌਰਾ

ਮੰਡੀ ਗੋਬਿੰਦਗੜ੍ਹ, 31 ਅਕਤੂਬਰ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਦੀ ਅਗਵਾਈ ਹੇਠ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਇਤਿਹਾਸਕ ਚੱਪੜ-ਚਿੜੀ, ਮੋਹਾਲੀ ਦਾ ਦੌਰਾ ਕੀਤਾ।

Ad Position 21
No active advertisement
ਅਜੀਤ ਡੈਸਕ 01-11-2026
ਮੰਡੀ ਗੋਬਿੰਦਗੜ੍ਹ, 31 ਅਕਤੂਬਰ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਦੀ ਅਗਵਾਈ ਹੇਠ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਇਤਿਹਾਸਕ ਚੱਪੜ-ਚਿੜੀ, ਮੋਹਾਲੀ ਦਾ ਦੌਰਾ ਕੀਤਾ। ਇਹ ਵਿਦਿਅਕ-ਸਹਿ-ਇਤਿਹਾਸਕ ਦੌਰਾ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਅਤੇ ਸ਼ਾਨਦਾਰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਕਰਵਾਇਆ ਗਿਆ ਸੀ। ਚੱਪੜ-ਚਿੜੀ ਵਿਖੇ ਵਿਦਿਆਰਥੀਆਂ ਨੇ 328 ਫੁੱਟ ਉੱਚੇ ਫਤਹਿ ਬੁਰਜ ’ਤੇ ਸ਼ਰਧਾਂਜਲੀ ਭੇਟ ਕੀਤੀ, ਜੋ ਬਾਬਾ ਬੰਦਾ ਸਿੰਘ ਬਹਾਦਰ ਦੀ ਮੁਗ਼ਲਾਂ ’ਤੇ ਜਿੱਤ ਅਤੇ ਸਿੱਖ ਰਾਜ ਦੀ ਸਥਾਪਨਾ ਨੂੰ ਸਮਰਪਿਤ ਹੈ। ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਕਿਹਾ ਕਿ ਅਜਿਹੇ ਦੌਰੇ ਨੌਜਵਾਨਾਂ ਵਿਚ ਆਪਣੀ ਵਿਰਾਸਤ ਪ੍ਰਤੀ ਮਾਣ, ਦੇਸ਼ ਭਗਤੀ ਤੇ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਪ੍ਰੋ. ਰੁਪਿੰਦਰ ਸਿੰਘ, ਪ੍ਰੋ. ਰਾਜੇਸ਼ ਕੁਮਾਰ, ਪ੍ਰੋ. ਭਰਤ ਭੂਸ਼ਣ, ਪ੍ਰੋ. ਤਜਿੰਦਰ ਸਿੰਘ, ਪ੍ਰੋ. ਅਰਸ਼ਿਤਾ, ਪ੍ਰੋ. ਰਸ਼ਮੀ, ਪ੍ਰੋ. ਰੰਜਨ ਅਤੇ ਪ੍ਰੋ. ਰਵਿੰਦਰ ਕੌਰ ਵੀ ਵਿਦਿਆਰਥੀਆਂ ਦੇ ਨਾਲ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 9 ਨੂੰ ਮਨਾਇਆ ਜਾਵੇਗਾ-ਸੋਨੀ ਅਗਲੀ ਖ਼ਬਰ ਮੌਜੂਦਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਮੁੜ ਪਾਰਟੀ ਉਮੀਦਵਾਰ ਐਲਾਨਣ ਦਾ ਸਵਾਗਤ
Ad Position 24