ਮਨਵਿੰਦਰ ਸਿੰਘ ਗਿਆਸਪੁਰਾ ਨੂੰ ਟਿਕਟ ਦੇਣ ’ਤੇ ਮੁੱਖ ਮੰਤਰੀ ਸਪੱਸ਼ਟੀਕਰਨ ਦੇਣ-ਧਾਰਨੀ
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰਾ ਤੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਆਮ ਆਦਮੀ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਮੌਜੂਦਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਦੋਬਾਰਾ ਟਿਕਟ ਦਿੱਤੇ ਜਾਣ ’ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਐਡ.
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰਾ ਤੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਆਮ ਆਦਮੀ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਮੌਜੂਦਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਦੋਬਾਰਾ ਟਿਕਟ ਦਿੱਤੇ ਜਾਣ ’ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਐਡ. ਧਾਰਨੀ ਨੇ ਪ੍ਰੈਸ ਦੇ ਨਾਂਅ ਦੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਮਨਵਿੰਦਰ ਸਿੰਘ ਗਿਆਸਪੁਰਾ ਦੁਆਰਾ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਗੰਭੀਰ ਇਲਜ਼ਾਮ ਲਗਾਏ ਗਏ ਸਨ, ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ । ਅਜਿਹੀ ਸਥਿਤੀ ਦੇ ਬਾਵਜੂਦ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਨੂੰ ਵਿਧਾਨ ਸਭਾ ਚੋਣ ਲਈ ਦੋਬਾਰਾ ਟਿਕਟ ਦੇਣ ਦਾ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਿੱਧੀ ਚੁਨੌਤੀ ਦੇਣ ਵਾਲਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਕੀ ਤੁਹਾਡੇ ਲਈ ਸਿਆਸੀ ਸੱਤਾ ਅਤੇ ਚੋਣਾਂ ਜ਼ਿਆਦਾ ਅਹਿਮ ਹਨ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮਾਣ-ਮਰਿਆਦਾ? ਐਡਵੋਕੇਟ ਧਾਰਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਗੰਭੀਰ ਮਾਮਲੇ ’ਤੇ ਚੁੱਪ ਰਹਿਣ ਦੀ ਬਜਾਏ ਆਪਣਾ ਪੱਖ ਸਪਸ਼ਟ ਕਰਨਾ ਚਾਹੀਦਾ ਹੈ।