ਪਾਈਨ ਗਰੋਵ ਕਾਲਜ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਕਰਵਾਈ
ਬਸੀ ਪਠਾਣਾਂ, 31 ਅਕਤੂਬਰ (ਰਾਜਿੰਦਰ ਸ਼ਰਮਾ)- ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਬਸੀ ਪਠਾਣਾਂ ਵਲੋਂ ਵਿਦਿਆਰਥੀਆਂ ਨੂੰ ਕਮਿਊਨਿਟੀ ਸਰਵਿਸ ਅਧੀਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਕਰਵਾਈ ਗਈ। ਇਸ ਯਾਤਰਾ ਦੌਰਾਨ ਵਿਦਿਆਰਥੀਆਂ ਵਲੋਂ ਗੁਰੂ ਘਰ ਦੀਆਂ ਵੱਖ-ਵੱਖ ਸੇਵਾਵਾਂ ’ਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਭਾਗ ਲਿਆ।
ਬਸੀ ਪਠਾਣਾਂ, 31 ਅਕਤੂਬਰ (ਰਾਜਿੰਦਰ ਸ਼ਰਮਾ)- ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਬਸੀ ਪਠਾਣਾਂ ਵਲੋਂ ਵਿਦਿਆਰਥੀਆਂ ਨੂੰ ਕਮਿਊਨਿਟੀ ਸਰਵਿਸ ਅਧੀਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਕਰਵਾਈ ਗਈ। ਇਸ ਯਾਤਰਾ ਦੌਰਾਨ ਵਿਦਿਆਰਥੀਆਂ ਵਲੋਂ ਗੁਰੂ ਘਰ ਦੀਆਂ ਵੱਖ-ਵੱਖ ਸੇਵਾਵਾਂ ’ਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਭਾਗ ਲਿਆ। ਕਾਲਜ ਪ੍ਰਬੰਧਕਾਂ ਦੀ ਅਗਵਾਈ ਹੇਠ ਅਸਿਸਟੈਂਟ ਪ੍ਰੋਫੈਸਰ ਪਵਨਦੀਪ ਕੌਰ ਦੀ ਦੇਖ-ਰੇਖ ’ਚ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਕਥਾ ਕੀਰਤਨ ਸਰਵਣ ਕਰਕੇ ਭੋਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉਪਰੰਤ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਗੁਰਬਾਣੀ ਦਾ ਪਾਠ ਕੀਤਾ। ਅਸਿਸਟੈਂਟ ਪ੍ਰੋਫੈਸਰ ਪਵਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾ ਕਾਲਜ ਪ੍ਰਿੰਸੀਪਲ ਡਾ. ਦੀਪਾਲੀ ਸਿੰਗਲਾ ਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।