ਗੈਰੀ ਬੜਿੰਗ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ’ਚ ਭੇਜਾਂਗੇ-ਚੇਅਰਮੈਨ ਰਾਏ, ਪ੍ਰਧਾਨ ਮਾਂਗਟ
ਅਮਲੋਹ, 31 ਅਕਤੂਬਰ (ਕੇਵਲ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਤੋਂ ਮੁੜ ਉਮੀਦਵਾਰ ਐਲਾਨੇ ਜਾਣ ਦਾ ਮਾਰਕੀਟ ਕਮੇਟੀ ਦੇ ਚੇਅਰਮੈਨ ਇਕਬਾਲ ਸਿੰਘ ਰਾਏ ਅਤੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਵਲੋਂ ਸਵਾਗਤ ਕੀਤਾ, ਉਥੇ ਹੀ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਪਾਰਟੀ ਹਾਈਕਮਾਨ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।
ਅਮਲੋਹ, 31 ਅਕਤੂਬਰ (ਕੇਵਲ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਤੋਂ ਮੁੜ ਉਮੀਦਵਾਰ ਐਲਾਨੇ ਜਾਣ ਦਾ ਮਾਰਕੀਟ ਕਮੇਟੀ ਦੇ ਚੇਅਰਮੈਨ ਇਕਬਾਲ ਸਿੰਘ ਰਾਏ ਅਤੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਵਲੋਂ ਸਵਾਗਤ ਕੀਤਾ, ਉਥੇ ਹੀ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਪਾਰਟੀ ਹਾਈਕਮਾਨ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਨੂੰ ਮੁੜ ਉਮੀਦਵਾਰ ਐਲਾਨੇ ਜਾਣ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪੂਰੇ ਉਤਸ਼ਾਹ ਨਾਲ ਚੋਣ ਮੁਹਿੰਮ ਵਿਚ ਜੁਟਣਗੇ ਤੇ ਇਸ ਵਾਰ ਵੀ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਵੱਡੀ ਲੀਡ ਨਾਲ ਜਿੱਤ ਦਿਵਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਗੈਰੀ ਬੜਿੰਗ ’ਤੇ ਮੁੜ ਭਰੋਸਾ ਪ੍ਰਗਟਾਉਣਾ ਪਾਰਟੀ ਵਰਕਰਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਅਮਲੋਹ ਵਿਚ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ।