01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮੁੱਖ ਮੰਤਰੀ ਭਗਵੰਤ ਮਾਨ 2 ਨਵੰਬਰ ਨੂੰ ਹਲਕਾ ਘਨੌਰ ਦੇ ਪਿੰਡ ਮੰਡੋਲੀ ਵਿਖੇ ਕਰਨਗੇ ਮੈਗਾ ਵਾਟਰ ਟ੍ਰੀਟਮੈਂਟ ਪਲਾਂਟਾਂ ਦਾ ਉਦਘਾਟਨ : ਵਿੱਕੀ ਘਨੌਰ

ਘਨੌਰ, 31 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 2 ਨਵੰਬਰ ਨੂੰ ਹਲਕਾ ਘਨੌਰ ਦੇ ਪਿੰਡ ਮੰਡੋਲੀ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਵਲੋਂ ਪਿੰਡ ਮੰਡੋਲੀ ਵਿਖੇ ਸਥਾਪਿਤ ਕੀਤੇ ਗਏ ਅਤਿ-ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਕੇ ਇਸ ਨੂੰ ਲੋਕ ਅਰਪਣ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 01-11-2026
ਘਨੌਰ, 31 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 2 ਨਵੰਬਰ ਨੂੰ ਹਲਕਾ ਘਨੌਰ ਦੇ ਪਿੰਡ ਮੰਡੋਲੀ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਵਲੋਂ ਪਿੰਡ ਮੰਡੋਲੀ ਵਿਖੇ ਸਥਾਪਿਤ ਕੀਤੇ ਗਏ ਅਤਿ-ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਕੇ ਇਸ ਨੂੰ ਲੋਕ ਅਰਪਣ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਪਿੰਡ ਮੰਡੋਲੀ ਤੋਂ ਹੀ ਵਰਚੁਅਲ ਤਰੀਕੇ ਨਾਲ ਨਾਨੋਵਾਲ (ਫ਼ਤਹਿਗੜ੍ਹ ਸਾਹਿਬ) ਤੇ ਹਲਕਾ ਘਨੌਰ ਦੇ ਪਿੰਡ ਪਬਰਾ ਵਿਖੇ ਬਣੇ ਵਾਟਰ ਟ੍ਰੀਟਮੈਂਟ ਪ੍ਰਾਜੈਕਟਾਂ ਦਾ ਵੀ ਰਸਮੀ ਉਦਘਾਟਨ ਕਰਨਗੇ। ਵਿੱਕੀ ਘਨੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਵਿਚ ਮਿਆਰੀ ਸਿਹਤ ਸਹੂਲਤਾਂ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੰਡੋਲੀ ਵਾਟਰ ਟ੍ਰੀਟਮੈਂਟ ਪਲਾਂਟ ਰਾਹੀਂ ਆਸ-ਪਾਸ ਦੇ ਲਗਭਗ 200 ਪਿੰਡਾਂ ਨੂੰ ਪੀਣ ਵਾਲਾ ਸਾਫ਼ ਤੇ ਸ਼ੁੱਧ ਨਹਿਰੀ ਪਾਣੀ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਜੰਗੀ ਪੱਧਰ ’ਤੇ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਮੂਹ ਹਲਕਾ ਘਨੌਰ ਵਾਸੀਆਂ, ਪੰਚਾਂ-ਸਰਪੰਚਾਂ ਅਤੇ ਇਲਾਕੇ ਦੀ ਸੰਗਤ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ 2 ਨਵੰਬਰ ਨੂੰ ਪਿੰਡ ਮੰਡੋਲੀ ਵਿਖੇ ਹੋਣ ਵਾਲੇ ਇਸ ਇਤਿਹਾਸਕ ਸਮਾਗਮ ਵਿਚ ਵੱਡੀ ਤੋਂ ਵੱਡੀ ਗਿਣਤੀ ਵਿਚ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਘਾ ਸਵਾਗਤ ਕਰਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸ਼ਿਆਮ ਬਾਬਾ ਦੇ ਜਨਮ ਉਤਸਵ ਮੌਕੇ ਵਿਸ਼ਾਲ ਨਿਸ਼ਾਨ ਯਾਤਰਾ 20 ਨੂੰ ਸਜਾਈ ਜਾਵੇਗੀ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਮਨਾਇਆ ਜਨਮ ਦਿਨ, ਵੱਖ-ਵੱਖ ਕਲਾਕਾਰਾਂ ਨੇ ਲਗਾਈਆਂ ਰੌਣਕਾਂ
Ad Position 24