02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਿਧਾਇਕ ਗੈਰੀ ਬੜਿੰਗ ਨੂੰ ਮੁੜ ਟਿਕਟ ਦੇਣ ਨਾਲ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ-ਚੇਅਰਮੈਨ ਰਣਜੀਤ ਪਨਾਗ

ਅਮਲੋਹ, 1 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਉਮੀਦਵਾਰ ਐਲਾਨੇ ਜਾਣ ਦਾ ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ ਵਲੋਂ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।

Ad Position 21
No active advertisement
ਅਜੀਤ ਡੈਸਕ 02-11-2026
ਅਮਲੋਹ, 1 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਉਮੀਦਵਾਰ ਐਲਾਨੇ ਜਾਣ ਦਾ ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ ਵਲੋਂ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਰਣਜੀਤ ਸਿੰਘ ਪਨਾਗ ਨੇ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਨੂੰ ਮੁੜ ਟਿਕਟ ਮਿਲਣ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਨੇ ਆਪਣੇ ਕਾਰਜਕਾਲ ਦੌਰਾਨ ਬਿਨਾਂ ਕਿਸੇ ਪੱਖਪਾਤ ਤੋਂ ਹਲਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵੀ ਲਗਾਤਾਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਪੱਖੀ ਕੰਮਾਂ ਸਦਕਾ ਗੈਰੀ ਬੜਿੰਗ ਨੇ ਲੋਕਾਂ ਦੇ ਦਿਲਾਂ ਵਿਚ ਵਿਸ਼ੇਸ਼ ਥਾਂ ਬਣਾਈ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਹਲਕੇ ਦੇ ਲੋਕ ਇਸ ਵਾਰ ਵੀ ਗੈਰੀ ਬੜਿੰਗ ਨੂੰ ਵੱਡੀ ਜਿੱਤ ਦਿਵਾ ਕੇ ਵਿਧਾਨ ਸਭਾ ਵਿਚ ਭੇਜਣਗੇ।
Ad Position 22
No active advertisement
ਪਿਛਲੀ ਖ਼ਬਰ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਵਾਂਗਾ-ਅੰਕਿਤ ਗੱਖੜ ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਗੁਲਾਬੀ ਬਾਗ ਵਿਖੇ 21 ਰੋਜ਼ਾ ਸਮਾਗਮ ਸਮਾਪਤ
Ad Position 24