02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਾਰਕੀਟ ਕਮੇਟੀ ਅਮਲੋਹ ਦੇ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਰਾਏ ਅੱਜ ਸੰਭਾਲਣਗੇ ਅਹੁਦਾ

ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਲਗਾਤਾਰ ਤੀਸਰੀ ਵਾਰ ਪਾਰਟੀ ਦੀ ਟਿਕਟ ਦੇ ਕੇ ਉਮੀਦਵਾਰ ਐਲਾਨਿਆ ਗਿਆ ਹੈ। ਇਸ ਖ਼ੁਸ਼ੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਹਲਕਾ ਵਾਸੀਆਂ ਅਤੇ ਪਾਰਟੀ ਦੇ ਵਰਕਰਾਂ ਨਾਲ ਮਿਲ ਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

Ad Position 21
No active advertisement
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ 02-11-2026
ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਲਗਾਤਾਰ ਤੀਸਰੀ ਵਾਰ ਪਾਰਟੀ ਦੀ ਟਿਕਟ ਦੇ ਕੇ ਉਮੀਦਵਾਰ ਐਲਾਨਿਆ ਗਿਆ ਹੈ। ਇਸ ਖ਼ੁਸ਼ੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਹਲਕਾ ਵਾਸੀਆਂ ਅਤੇ ਪਾਰਟੀ ਦੇ ਵਰਕਰਾਂ ਨਾਲ ਮਿਲ ਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਸੋਮਵਾਰ ਸਵੇਰੇ 10 ਵਜੇ ਮਾਧੋਪੁਰ ਸਟੇਡੀਅਮ ਦੀ ਪਾਰਕਿੰਗ ਵਿਖੇ ਸਮੂਹ ਸਾਥੀ ਇਕੱਠੇ ਹੋਣਗੇ, ਜਿੱਥੋਂ ਸੰਗਤ ਦੇ ਰੂਪ ਵਿੱਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਜਾਵੇਗਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਰਾਏ ਨੇ ਆਮ ਆਦਮੀ ਪਾਰਟੀ ਦੀ ਕੌਮੀ ਅਤੇ ਸੂਬਾਈ ਹਾਈਕਮਾਂਡ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਲਗਾਤਾਰ ਤੀਜੀ ਵਾਰ ਭਰੋਸਾ ਜਤਾਉਣਾ ਉਨ੍ਹਾਂ ਲਈ ਮਾਣ ਅਤੇ ਵੱਡੀ ਜ਼ਿੰਮੇਵਾਰੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਅਤੇ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਜੀ. ਟੀ. ਰੋਡ ਨਬੀਪੁਰ ਨੇੜੇ ਸਰਵਿਸ ਰੋਡ ਤੇ ਦੋਵੇਂ ਪਾਸੇ ਕਬਾੜ ਗੱਡੀਆਂ ਦਾ ਕਬਜ਼ਾ, ਰੋਜ਼ਾਨਾ ਲੱਗ ਰਹੇ ਜਾਮ ਬਿਨਾਂ ਸਕਰੈਪ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਉਦਯੋਗਪਤੀਆਂ ਨਾਲ ਮੀਟਿੰਗ ਕਰਨਗੇ-ਭੁੱਟਾ ਉਦਯੋਗਪਤੀਆਂ ਨੂੰ ਪੇਸ਼ ਆਉਂ...
Ad Position 24