02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਨਕਾਬਪੋਸ਼ ਲੁਟੇਰਿਆਂ ਨੇ ਮੈਡੀਕਲ ਸਟੋਰ ਮਾਲਕ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ ਪੀੜਤ ਦਾ ਹਾਲ-ਚਾਲ ਜਾਣਨ ਪਹੁੰਚੇ ਸਾਬਕਾ ਵਿਧਾਇਕ ਨਾਗਰਾ

ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਸੁਰਜੀਤ ਸਿੰਘ ਸਾਹੀ)-ਸਰਹਿੰਦ- ਫ਼ਤਹਿਗੜ੍ਹ ਸਾਹਿਬ ਦੇ ਹਮਾਯੂੰਪੁਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪਿਛਲੇ ਇਕ-ਦੋ ਦਿਨਾਂ ਦੌਰਾਨ ਵਾਪਰੀਆਂ ਵੱਖ-ਵੱਖ ਘਟਨਾਵਾਂ ਨੇ ਇਲਾਕੇ ਦੇ ਲੋਕਾਂ ਅਤੇ ਦੁਕਾਨਦਾਰਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

Ad Position 21
No active advertisement
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਪੀੜਤ ਵਿਅਕਤੀ ਅਸ਼ਵਨੀ ਚੈਟਲੀ ਦਾ ਹਾਲ-ਚਾਲ ਜਾਣਨ ਮੌਕੇ ਦਿਖਾਈ ਦਿੰਦੇ ਹੋਏ ਨਾਲ ਹੋਰ। ਤਸਵੀਰ : ਕਰਨ 02-11-2026
ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਸੁਰਜੀਤ ਸਿੰਘ ਸਾਹੀ)-ਸਰਹਿੰਦ- ਫ਼ਤਹਿਗੜ੍ਹ ਸਾਹਿਬ ਦੇ ਹਮਾਯੂੰਪੁਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪਿਛਲੇ ਇਕ-ਦੋ ਦਿਨਾਂ ਦੌਰਾਨ ਵਾਪਰੀਆਂ ਵੱਖ-ਵੱਖ ਘਟਨਾਵਾਂ ਨੇ ਇਲਾਕੇ ਦੇ ਲੋਕਾਂ ਅਤੇ ਦੁਕਾਨਦਾਰਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਖ਼ਾਸ ਕਰਕੇ ਰਾਤ ਸਮੇਂ ਦੁਕਾਨਾਂ ਬੰਦ ਕਰਨ ਵਾਲੇ ਕਾਰੋਬਾਰੀਆਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਇਸੇ ਦੌਰਾਨ ਬ੍ਰਾਹਮਣ ਮਾਜਰਾ ਰੇਲਵੇ ਫਾਟਕ ਨੇੜੇ ਸਥਿਤ ਨਾਥ ਮੈਡੀਕਲ ਹਾਲ ਦੇ ਮਾਲਕ ’ਤੇ ਤਿੰਨ ਨਕਾਬਪੋਸ਼ ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨਕਦੀ ਅਤੇ ਪਰਸ ਲੁੱਟਣ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ। ਹਮਲੇ ਵਿਚ ਦੁਕਾਨਦਾਰ ਅਸ਼ਵਨੀ ਚੈਟਲੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਪੀੜਤ ਅਸ਼ਵਨੀ ਚੈਟਲੀ ਦਾ ਹਾਲ-ਚਾਲ ਜਾਣਨ ਲਈ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਇਲਾਕੇ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਨਾਗਰਾ ਨੇ ਅੱਗੇ ਦੱਸਿਆ ਕਿ ਲੁੱਟ-ਖੋਹ ਦੀ ਇਕ ਹੋਰ ਘਟਨਾ ਦੁਪਹਿਰ ਕਰੀਬ 12 ਵਜੇ ਇਕ ਕਰਿਆਨੇ ਦੀ ਦੁਕਾਨ ’ਤੇ ਵਾਪਰੀ। ਜਿਸ ਵਿਚ ਪਿੰਡ ਸਾਧੂਗੜ੍ਹ ਤੋਂ ਹਮਾਯੂੰਪੁਰ ਵਿਖੇ ਸਮਾਨ ਖ਼ਰੀਦਣ ਆਏ ਕਮਲਜੀਤ ਨਾਮਕ ਵਿਅਕਤੀ ਦੀ ਜੇਬ ਵਿਚੋਂ ਇਕ ਅਣਪਛਾਤੇ ਵਿਅਕਤੀ ਨੇ ਪੈਸੇ ਕੱਢ ਲਏ ਅਤੇ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ। ਪਰ ਦੁਕਾਨ ’ ਤੇ ਮੌਜੂਦ ਲੋਕਾਂ ਨੇ ਚੌਕਸੀ ਦਿਖਾਉਂਦਿਆਂ ਉਸ ਨੂੰ ਕਾਬੂ ਕਰ ਲਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ ਅਤੇ ਅਪਰਾਧਿਕ ਘਟਨਾਵਾਂ ਵਿਚ ਵਾਧੇ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਆਪਣੇ ਕਾਰੋਬਾਰਾਂ ਅਤੇ ਰੋਜ਼ਾਨਾ ਦੇ ਕੰਮਕਾਜ ਲਈ ਘਰਾਂ ਤੋਂ ਬਾਹਰ ਨਿਕਲਦੇ ਹਨ, ਪਰ ਜੇਕਰ ਉਨ੍ਹਾਂ ਨੂੰ ਆਪਣੀਆਂ ਦੁਕਾਨਾਂ ’ਤੇ ਵੀ ਸੁਰੱਖਿਆ ਦਾ ਭਰੋਸਾ ਨਾ ਹੋਵੇ ਤਾਂ ਇਹ ਬੇਹੱਦ ਗੰਭੀਰ ਮਾਮਲਾ ਹੈ। ਨਾਗਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਤੋਂ ਪੂਰੀ ਮੁਸਤੈਦੀ ਨਾਲ ਕੰਮ ਲਿਆ ਜਾਂਦਾ ਸੀ, ਪਰ ਅੱਜ ਹਾਲਾਤ ਇਹ ਬਣ ਗਏ ਹਨ ਕਿ ਦੁਕਾਨਦਾਰਾਂ ਨੂੰ ਆਪਣਾ ਕਾਰੋਬਾਰ ਕਰਨ ਸਮੇਂ ਵੀ ਡਰ ਦੇ ਮਾਹੌਲ ਵਿੱਚ ਰਹਿਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਨੁਮਾਇੰਦੇ ਲੋਕਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਹਿਤਾਂ ਵਿੱਚ ਲੱਗੇ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਕਿਸੇ ਵੀ ਸਰਕਾਰ ਦਾ ਮੁੱਢਲਾ ਫ਼ਰਜ਼ ਹੁੰਦਾ ਹੈ, ਪਰ ਮੌਜੂਦਾ ਹਾਲਤਾਂ ਵਿਚ ਸਰਕਾਰ ਅਤੇ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਜੇਕਰ ਉਨ੍ਹਾਂ ਨੂੰ ਹੋਰ ਰੂਪ ਦੇ ਕੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। (ਬਾਕੀ ਸਫਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਨਕਸ਼ੇ ਪਾਸ ਕਰਵਾਉਣ ਦੇ ਮਾਮਲੇ ’ਚ ਨਗਰ ਪੰਚਾਇਤ ਖਮਾਣੋਂ ਦੇ ਅਧਿਕਾਰੀਆਂ ’ਤੇ ਬਲਮਜੀਤ ਸਿੰਘ ਪ੍ਰਿੰਸੀ ਨੇ ਲਗਾਏ ਗੰਭੀਰ ਦੋਸ਼ ਅਗਲੀ ਖ਼ਬਰ ਜੀ. ਟੀ. ਰੋਡ ਨਬੀਪੁਰ ਨੇੜੇ ਸਰਵਿਸ ਰੋਡ ਤੇ ਦੋਵੇਂ ਪਾਸੇ ਕਬਾੜ ਗੱਡੀਆਂ ਦਾ ਕਬਜ਼ਾ, ਰੋਜ਼ਾਨਾ ਲੱਗ ਰਹੇ ਜਾਮ ਬਿਨਾਂ ਸਕਰੈਪ...
Ad Position 24