02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਜੂ ਖੰਨਾ ਨੇ ਸਰਬੱਤ ਦੇ ਭਲੇ, ਹਿੰਦੂ-ਸਿੱਖ ਏਕਤਾ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਕੀਤੀ ਅਰਦਾਸ

ਮੰਡੀ ਗੋਬਿੰਦਗੜ੍ਹ, 1 ਨਵੰਬਰ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)-ਨਵੰਬਰ 1984 ਦੌਰਾਨ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਮੰਡੀ ਗੋਬਿੰਦਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ, ਪੰਥ ਦੀ ਚੜ੍ਹਦੀ ਕਲਾ, ਹਿੰਦੂ-ਸਿੱਖ ਏਕਤਾ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 02-11-2026
ਮੰਡੀ ਗੋਬਿੰਦਗੜ੍ਹ, 1 ਨਵੰਬਰ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)-ਨਵੰਬਰ 1984 ਦੌਰਾਨ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਮੰਡੀ ਗੋਬਿੰਦਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ, ਪੰਥ ਦੀ ਚੜ੍ਹਦੀ ਕਲਾ, ਹਿੰਦੂ-ਸਿੱਖ ਏਕਤਾ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ। ਇਸ ਮੌਕੇ ਰਾਜੂ ਖੰਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਵੰਬਰ 1984 ਦਾ ਸਿੱਖ ਕਤਲੇਆਮ ਮਨੁੱਖਤਾ ਦੇ ਇਤਿਹਾਸ ਦਾ ਬੇਹੱਦ ਦਰਦਨਾਕ ਅਤੇ ਕਾਲਾ ਅਧਿਆਇ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਕਿਸੇ ਵੀ ਧਰਮ ਜਾਂ ਫ਼ਿਰਕੇ ਨਾਲ ਨਹੀਂ ਵਾਪਰਨੀਆਂ ਚਾਹੀਦੀਆਂ। ਸਮਾਜ ਵਿਚੋਂ ਨਫ਼ਰਤ ਅਤੇ ਵੰਡੀਆਂ ਖ਼ਤਮ ਕਰਕੇ ਪਿਆਰ, ਸਦਭਾਵਨਾ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਹਿੰਦੂ-ਸਿੱਖ ਏਕਤਾ ਸਾਡੀ ਸਾਂਝੀ ਵਿਰਾਸਤ ਹੈ ਅਤੇ ਇਸ ਭਾਈਚਾਰਕ ਰਿਸ਼ਤੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ 1984 ਦੇ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਨਾਲ-ਨਾਲ ਪੰਥ ਦੀ ਚੜ੍ਹਦੀ ਕਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵੀ ਅਰਦਾਸ ਕੀਤੀ ਗਈ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਇੱਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਰਾਜੂ ਖੰਨਾ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਸੂਬੇ ਦਾ ਵਪਾਰੀ ਅਤੇ ਸਨਅਤਕਾਰ ਵਰਗ ਪ੍ਰੇਸ਼ਾਨ ਹੈ। ਸਮਾਗਮ ਦੌਰਾਨ ਰਾਗੀ ਸਿੰਘਾਂ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਭਾਈ ਰਵਿੰਦਰ ਸਿੰਘ ਖ਼ਾਲਸਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਭਾਰਤ ਭੂਸ਼ਨ ਟੋਨੀ, ਉਦਯੋਗਪਤੀ ਜਤਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਮੈਣੀ ਸੂਬਾ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ, ਪ੍ਰਦੀਪ ਕੁਮਾਰ ਮਿੱਟੂ, ਕੇ. ਕੇ. ਜਿੰਦਲ, ਭਗਵਾਨ ਦਾਸ, ਕਰਮਜੀਤ ਸਿੰਘ ਭਗੜਾਣਾ, ਕੁਲਦੀਪ ਸਿੰਘ ਮੁੱਢਲੀਆਂ, ਕੈਪਟਨ ਜਸਵੰਤ ਸਿੰਘ ਬਾਜਵਾ, ਕੁਲਦੀਪ ਸਿੰਘ ਮਛਰਾਈ, ਨਵਤੇਜ ਸਿੰਘ ਖੱਟੜਾ, ਡਾ. ਅਰਜੁਨ ਸਿੰਘ, ਪਰਮਿੰਦਰ ਸਿੰਘ ਸਲਾਣਾ, ਜਤਿੰਦਰ ਥਾਪਰ, ਬਿਕਰਮ ਸਿੰਘ ਸਿੱਧੂ, ਕੰਵਲਜੀਤ ਸਿੰਘ ਗਿੱਲ, ਅਮਰਦੀਪ ਸਿੰਘ ਪ੍ਰਿੰਸ ਛੱਤਵਾਲ, ਬੀਬੀ ਕਿਰਨਦੀਪ ਕੌਰ ਖੰਨਾ, ਬੀਬੀ ਦਪਿੰਦਰ ਕੌਰ ਭੱਦਲਥੂਹਾ ਅਤੇ ਹੋਰ ਪਾਰਟੀ ਆਗੂ, ਪਿੰਡਾਂ ਦੇ ਸਰਪੰਚ-ਪੰਚ, ਯੂਥ ਅਕਾਲੀ ਦਲ ਤੇ ਇਸਤਰੀ ਅਕਾਲੀ ਦਲ ਦੇ ਨੁਮਾਇੰਦੇ, ਵਪਾਰੀ ਅਤੇ ਸਨਅਤਕਾਰ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਸਮਾਗਮ ਵਿਚ ਪਹੁੰਚੀਆਂ ਸਮੂਹ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਪਾਰ ਵਿੰਗ ਨਾਭਾ ਦੇ ਵਪਾਰੀ ਅੱਜ ਕਰਨਗੇ ਪਾਰਟੀ ਪ੍ਰਧਾਨ ਬਾਦਲ ਦਾ ਭਰਵਾਂ ਸਵਾਗਤ-ਜੱਸਾ ਖੋਖ ਅਗਲੀ ਖ਼ਬਰ ਨਕਸ਼ੇ ਪਾਸ ਕਰਵਾਉਣ ਦੇ ਮਾਮਲੇ ’ਚ ਨਗਰ ਪੰਚਾਇਤ ਖਮਾਣੋਂ ਦੇ ਅਧਿਕਾਰੀਆਂ ’ਤੇ ਬਲਮਜੀਤ ਸਿੰਘ ਪ੍ਰਿੰਸੀ ਨੇ ਲਗਾਏ ਗੰਭੀਰ ਦੋਸ਼
Ad Position 24