02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੁਖਬੀਰ ਸਿੰਘ ਬਾਦਲ ਵਲੋਂ ਸਰਕਲ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ ਦੇ ਗ੍ਰਹਿ ਪਹੁੰਚ ਕੇ ਜਾਣਿਆ ਹਾਲਚਾਲ

ਪਾਤੜਾਂ 1 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਸਰਕਲ ਪਾਤੜਾਂ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ। ਇਸ ਮੌਕੇ ਇਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ, ਬਾਬੂ ਕਬੀਰ ਦਾਸ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 02-11-2026
ਪਾਤੜਾਂ 1 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਸਰਕਲ ਪਾਤੜਾਂ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ। ਇਸ ਮੌਕੇ ਇਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ, ਬਾਬੂ ਕਬੀਰ ਦਾਸ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਇੱਥੇ ਹਾਜ਼ਰ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਥੇਦਾਰ ਗੁਰਦੀਪ ਸਿੰਘ ਖਾਂਗ ਦਾ ਸਮੁੱਚਾ ਪਰਿਵਾਰ ਕੱਟੜ ਪੰਥਕ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗੁਰਦੀਪ ਸਿੰਘ ਖਾਂਗ ਦੇ ਨਾਲ-ਨਾਲ ਉਨ੍ਹਾਂ ਦਾ ਭਤੀਜਾ ਤੇਜਬਰ ਸਿੰਘ ਖਾਂਗ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਦੀ ਚੜ੍ਹਦੀਕਲਾ ਲਈ ਹਲਕਾ ਸ਼ੁਤਰਾਣਾ ਅੰਦਰ ਸਖਤ ਮਿਹਨਤ ਕਰ ਰਿਹਾ ਹੈ। ਇਸ ਮੌਕੇ ਇੱਥੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਹਲਕਾ ਇਨਚਾਰਜ ਬਾਬੂ ਕਬੀਰ ਦਾਸ, ਸਰਕਲ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ, ਗੁਰਬਚਨ ਸਿੰਘ ਮੌਲਵੀਵਾਲਾ, ਯੂਥ ਆਗੂ ਤੇਜਬਰ ਸਿੰਘ ਖਾਂਗ, ਲਖਵਿੰਦਰ ਸਿੰਘ ਲੱਖਾਂ, ਮਨਜੀਤ ਬਾਵਾ, ਅਮਰਿੰਦਰ ਵੜੈਚ, ਗਗਨ ਵੜੈਚ, ਨਿਸ਼ਾਨ ਸਿੰਘ ਮਨੇਸ਼, ਪ੍ਰੇਮ ਕੁਮਾਰ, ਸਰਬਜੀਤ ਮਨੇਸ਼, ਗਗਨ ਸੰਧੂ, ਹਨੀ ਸੰਧੂ, ਹਰਪਾਲ ਸਿੰਘ, ਸੁਰਜੀਤ ਸਿੰਘ, ਡਾ. ਮਹਿੰਦਰ ਸਿੰਘ, ਰਾਮਪਾਲ ਰਾਮ, ਹਰਦੀਪ ਸਿੰਘ, ਸੁਰਜੀਤ ਸਿੰਘ, ਅਮਰ ਸ਼ਰਮਾ, ਜੈਪਾਲ ਮੈਂਬਰ, ਗਿਆਨ ਚੰਦ, ਜੈਪਾਲ ਸਰਪੰਚ, ਪ੍ਰਵੀਨ ਕੁਮਾਰ, ਜਗਦੀਸ਼ ਸਿੰਘ ਵੜੈਚ, ਬਲਜੀਤ ਸਿੰਘ ਵੜੈਚ, ਦਲਜੀਤ ਸਿੰਘ ਵੜੈਚ, ਰਾਮਫਲ ਰਾਮ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ਦੀ ਸਿਆਸਤ ਵਿਚ ਨਵੀਂ ਚਰਚਾ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ‘ਪੋਕਸੋ ਐਕਟ ਅਤੇ ਸੁਰੱਖਿਅਤ ਬਚਪਨ’ ਸੰਬੰਧੀ ਜਾਗਰੂਕਤਾ ਨਾਟਕ ਦਾ ਮੰਚਨ
Ad Position 24