02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹਲਕਾ ਬਸੀ ਪਠਾਣਾਂ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਡਾ.ਰਿਤੂ ਸਿੰਘ ਨੇ ਕੀਤਾ ਦਫ਼ਤਰ ਦਾ ਉਦਘਾਟਨ

ਬਸੀ ਪਠਾਣਾਂ, 1 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਵਿਧਾਨ ਸਭਾ ਹਲਕੇ ਦੀ ਸਿਆਸਤ ਵਿਚ ਨਵੀਂ ਹਲਚਲ ਪੈਦਾ ਕਰਦੇ ਹੋਏ ਡਾ. ਰਿਤੂ ਸਿੰਘ ਨੇ ਆਗਾਮੀ ਵਿਧਾਨ ਸਭਾ ਚੋਣਾਂ ’ਚ ਕਿਸੇ ਵੀ ਰਾਜਨੀਤਿਕ ਪਾਰਟੀ ਵਲੋਂ ਚੋਣ ਨਾ ਲੜਨ ਦਾ ਐਲਾਨ ਕਰਦੇ ਹੋਏ ਬਤੌਰ ਆਜ਼ਾਦ ਉਮੀਦਵਾਰ ਵਜੋਂ ਲੜਨ ਦਾ ਐਲਾਨ ਕਰਕੇ ਆਪਣੇ ਸੈਂਕੜੇ ਸਮਰਥਕਾਂ ਅਤੇ ਮਹਿਲਾਵਾਂ ਦੀ ਹਾਜ਼ਰੀ ਵਿਚ ਚੋਣ ਦਫ਼ਤਰ ਦਾ ਉਦਘਾਟਨ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 02-11-2026
ਬਸੀ ਪਠਾਣਾਂ, 1 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਵਿਧਾਨ ਸਭਾ ਹਲਕੇ ਦੀ ਸਿਆਸਤ ਵਿਚ ਨਵੀਂ ਹਲਚਲ ਪੈਦਾ ਕਰਦੇ ਹੋਏ ਡਾ.ਰਿਤੂ ਸਿੰਘ ਨੇ ਆਗਾਮੀ ਵਿਧਾਨ ਸਭਾ ਚੋਣਾਂ ’ਚ ਕਿਸੇ ਵੀ ਰਾਜਨੀਤਿਕ ਪਾਰਟੀ ਵਲੋਂ ਚੋਣ ਨਾ ਲੜਨ ਦਾ ਐਲਾਨ ਕਰਦੇ ਹੋਏ ਬਤੌਰ ਆਜ਼ਾਦ ਉਮੀਦਵਾਰ ਵਜੋਂ ਲੜਨ ਦਾ ਐਲਾਨ ਕਰਕੇ ਆਪਣੇ ਸੈਂਕੜੇ ਸਮਰਥਕਾਂ ਅਤੇ ਮਹਿਲਾਵਾਂ ਦੀ ਹਾਜ਼ਰੀ ਵਿਚ ਚੋਣ ਦਫ਼ਤਰ ਦਾ ਉਦਘਾਟਨ ਕਰ ਦਿੱਤਾ। ਡਾ.ਰਿਤੂ ਸਿੰਘ ਨੇ ਤਿੱਖੇ ਸ਼ਬਦਾਂ ’ਚ ਕਿਹਾ ਕਿ ਬਸੀ ਪਠਾਣਾਂ ਨੂੰ ਹੁਣ ਸਿਰਫ਼ ਚੋਣਾਂ ਸਮੇਂ ਕੀਤੇ ਜਾਣ ਵਾਲੇ ਵਾਅਦਿਆਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਵਿਕਾਸ ਕਰਵਾਉਣ ਵਾਲੀ ਅਗਵਾਈ ਦੀ ਲੋੜ ਹੈ, ਕਿਉਂਕਿ ਹਲਕਾ ਬਸੀ ਪਠਾਣਾਂ ਅੱਜ ਵੀ ਸਿੱਖਿਆ, ਸਿਹਤ ਸਹੂਲਤਾਂ, ਸੜਕਾਂ ਅਤੇ ਰੁਜ਼ਗਾਰ ਦੇ ਮਾਮਲੇ ਵਿਚ ਪਛੜਿਆ ਹੋਇਆ ਹੈ, ਹਲਕੇ ਦੇ ਨੌਜਵਾਨ ਲੜਕੇ-ਲੜਕੀਆਂ ਚੰਗੀ ਸਿੱਖਿਆ ਲਈ ਮੁਹਾਲੀ ਚੰਡੀਗੜ੍ਹ ਸਮੇਤ ਹੋਰਨਾਂ ਵੱਡੇ ਸ਼ਹਿਰਾਂ ਵਿਚ ਜਾ ਕੇ ਸਿੱਖਿਆ ਪ੍ਰਾਪਤ ਕਰ ਰਹੇ ਹਨ,ਅਤੇ ਹਲਕੇ ਵਿਚ ਕੋਈ ਉਦਯੋਗਿਕ ਇਕਾਈ ਨਾਂ ਹੋਣ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਦੂਜੇ ਸ਼ਹਿਰਾਂ ਵੱਲ ਰੁੱਖ ਕਰਨਾ ਪੈ ਰਿਹਾ ਹੈ। ਡਾ. ਰਿਤੂ ਸਿੰਘ ਨੇ ਕਿਹਾ ਕਿ ਜੇਕਰ ਹਲਕੇ ਦੇ ਲੋਕ ਉਨ੍ਹਾਂ ਨੂੰ ਆਪਣਾ ਨੁਮਾਇੰਦਾ ਚੁਣ ਕੇ ਵਿਧਾਨ ਸਭਾ ਵਿਚ ਭੇਜਦੇ ਹਨ ਤਾਂ ਉਹ ਬਸੀ ਪਠਾਣਾਂ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਦ੍ਰਿੜ੍ਹਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਅੰਦਰ ਮੈਡੀਕਲ ਕਾਲਜ ਦੀ ਸਥਾਪਨਾ, ਟੁੱਟੀਆਂ ਸੜਕਾਂ ਦਾ ਨਵੀਨੀਕਰਨ, ਸਿੱਖਿਆ ਅਤੇ ਸਿਹਤ ਸਹੂਲਤਾਂ ਵਿਚ ਸੁਧਾਰ, ਮਹਿਲਾਵਾਂ ਦੀ ਤਰੱਕੀ ਹਲਕੇ ਵਿਚ ਉਦਯੋਗਿਕ ਇਕਾਈ ਸਥਾਪਿਤ ਕਰਵਾਉਣ ਲਈ ਵੀ ਵਿਸ਼ੇਸ਼ ਯਤਨ ਕਰਨਗੇ, ਤਾਂ ਜੋ ਸਥਾਨਕ ਨੌਜਵਾਨਾਂ ਨੂੰ ਆਪਣੇ ਹੀ ਇਲਾਕੇ ਵਿਚ ਰੁਜ਼ਗਾਰ ਮਿਲ ਸਕੇ ਅਤੇ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਈ ਜਾ ਸਕੇ। ਇਸ ਮੌਕੇ ਡਾ.ਰੀਤੂ ਸਿੰਘ ਨਾਲ ਵੱਡੀ ਗਿਣਤੀ ਵਿਚ ਮਹਿਲਾਵਾਂ ਅਤੇ ਹੋਰ ਸਮਰਥਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਅਜਨਾਲੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਮਾਣਾ ਦੀ ਸਿਆਸਤ ਵਿਚ ਨਵੀਂ ਚਰਚਾ
Ad Position 24