01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕੰਵਰਵੀਰ ਸਿੰਘ ਟੌਹੜਾ ਦੇ ਦਫ਼ਤਰ ਵਿਖੇ ਅੰਕਿਤ ਅਤੇ ਅੰਮ੍ਰਿਤ ਸਿੰਘ ਔਜਲਾ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਮੰਡੀ ਗੋਬਿੰਦਗੜ੍ਹ, 1 ਨਵੰਬਰ (ਇਕਬਾਲਦੀਪ ਸੰਧੂ)-ਵਿਧਾਨ ਸਭਾ ਹਲਕਾ ਅਮਲੋਹ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਅੰਕਿਤ ਨੂੰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਲੀਗਲ ਸੈੱਲ ਦੇ ਕੋ-ਕੋਆਰਡੀਨੇਟਰ ਅਤੇ ਅੰਮ੍ਰਿਤ ਸਿੰਘ ਔਜਲਾ ਨੂੰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ’ਕਾਲਜ ਆਊਟਰੀਚ ਸੈਲ’ ਦੇ ਕੋਆਰਡੀਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਖ਼ੁਸ਼ੀ ਦੇ ਮੌਕੇ ’ਤੇ ਸੂਬਾ ਸੈੱਲ ਕੋ-ਕੋਆਰਡੀਨੇਟਰ ਬੀ.

Ad Position 21
No active advertisement
ਭਾਈ ਬਗੀਚਾ ਸਿੰਘ ਰੱਤਾ ਖੇੜਾ ਤੇ ਗਿਆਨੀ ਹਰਪ੍ਰੀਤ ਸਿੰਘ ਬੰਦ ਕਮਰਾ ਬੈਠਕ ਉਪਰੰਤ। ਤਸਵੀਰ : ਸਾਹਿਬ ਸਿੰਘ 02-11-2026
ਮੰਡੀ ਗੋਬਿੰਦਗੜ੍ਹ, 1 ਨਵੰਬਰ (ਇਕਬਾਲਦੀਪ ਸੰਧੂ)-ਵਿਧਾਨ ਸਭਾ ਹਲਕਾ ਅਮਲੋਹ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਅੰਕਿਤ ਨੂੰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਲੀਗਲ ਸੈੱਲ ਦੇ ਕੋ-ਕੋਆਰਡੀਨੇਟਰ ਅਤੇ ਅੰਮ੍ਰਿਤ ਸਿੰਘ ਔਜਲਾ ਨੂੰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ’ਕਾਲਜ ਆਊਟਰੀਚ ਸੈਲ’ ਦੇ ਕੋਆਰਡੀਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਖ਼ੁਸ਼ੀ ਦੇ ਮੌਕੇ ’ਤੇ ਸੂਬਾ ਸੈੱਲ ਕੋ-ਕੋਆਰਡੀਨੇਟਰ ਬੀ.ਜੇ.ਪੀ. ਪੰਜਾਬ ਅਤੇ ਹਲਕਾ ਅਮਲੋਹ ਦੇ ਇੰਚਾਰਜ ਇੰਜ. ਕੰਵਰਵੀਰ ਸਿੰਘ ਟੌਹੜਾ ਵਲੋਂ ਆਪਣੇ ਦਫ਼ਤਰ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਦੋਵਾਂ ਆਗੂਆਂ ਦਾ ਨਿੱਘਾ ਸਨਮਾਨ ਕੀਤਾ ਗਿਆ। ਇਸ ਮੌਕੇ ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਅੰਕਿਤ ਅਤੇ ਸ. ਔਜਲਾ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਜ. ਟੌਹੜਾ ਨੇ ਕਿਹਾ ਕਿ ਇਹ ਮਾਣਮੱਤੀਆਂ ਨਿਯੁਕਤੀਆਂ ਦੋਵਾਂ ਨੌਜਵਾਨ ਆਗੂਆਂ ਦੀ ਦਿਨ-ਰਾਤ ਦੀ ਅਣਥੱਕ ਮਿਹਨਤ, ਲਗਨ, ਪਾਰਟੀ ਪ੍ਰਤੀ ਸਮਰਪਣ ਅਤੇ ਨੌਜਵਾਨਾਂ ਦੀ ਸੇਵਾ ਲਈ ਉਨ੍ਹਾਂ ਦੀ ਪ੍ਰਤੀਬੱਧਤਾ ਦਾ ਹੀ ਨਤੀਜਾ ਹਨ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣਾ ਅਤੇ ਉਨ੍ਹਾਂ ਨੂੰ ਸੰਗਠਨ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਅੰਕਿਤ ਆਪਣੇ ਲੀਗਲ ਸੈੱਲ ਦੇ ਤਜਰਬੇ ਨਾਲ ਪਾਰਟੀ ਅਤੇ ਨੌਜਵਾਨਾਂ ਨੂੰ ਕਾਨੂੰਨੀ ਤੇ ਸੰਗਠਨਾਤਮਿਕ ਮਜ਼ਬੂਤੀ ਦੇਣਗੇ, ਜਦਕਿ ਅੰਮ੍ਰਿਤ ਸਿੰਘ ਔਜਲਾ ਕਾਲਜਾਂ ਅਤੇ ਵਿੱਦਿਅਕ ਅਦਾਰਿਆਂ ਦੇ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ ਕੇ ਸਮਾਜ ਦੀ ਬਿਹਤਰੀ ਅਤੇ ਹਲਕੇ ਦੇ ਵਿਕਾਸ ਲਈ ਵੱਡਾ ਯੋਗਦਾਨ ਪਾਉਣਗੇ। ਦੋਵੇਂ ਆਗੂ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਅਮਰਿੰਦਰ ਮਾਕਨ ਵੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੇ ਫੜਿਆ ਜ਼ੋਰ, ਇਕੋ ਦਿਨ ’ਚ 194 ਥਾਵਾਂ ’ਤੇ ਲੱਗੀ ਅੱਗਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ... ਅਗਲੀ ਖ਼ਬਰ ਭਾਰਤ ਵਿਕਾਸ ਪਰਿਸ਼ਦ ਵਲੋਂ ‘ਭਾਰਤ ਕੋ ਜਾਣੋ’ ਕੁਇਜ਼ ਮੁਕਾਬਲਾ ਕਰਵਾਇਆ
Ad Position 24