01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹਲਕੇ ਦੇ ਲੋਕ 2027 ਦੀਆਂ ਚੋਣਾਂ ਵਿਚ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਦੀ ਜਿੱਤ ਯਕੀਨੀ ਬਣਾਉਣਗੇ-ਪੋਲਾ

ਜਖਵਾਲੀ, 1 ਨਵੰਬਰ (ਨਿਰਭੈ ਸਿੰਘ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੌਜੂਦਾ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਮੁੜ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਪੋਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ.

Ad Position 21
No active advertisement
ਬਲਾਕ ਪ੍ਰਧਾਨ ਮਨਦੀਪ ਸਿੰਘ ਪੋਲਾ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਮੁੜ ਪਾਰਟੀ ਉਮੀਦਵਾਰ ਬਣਾਉਣ ’ਤੇ ਸਵਾਗਤ ਕਰਦੇ ਹੋਏ। ਤਸਵੀਰ : ਨਿਰਭੈ ਸਿੰਘ 02-11-2026
ਜਖਵਾਲੀ, 1 ਨਵੰਬਰ (ਨਿਰਭੈ ਸਿੰਘ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੌਜੂਦਾ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਮੁੜ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਪੋਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਪੋਲਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਲਖਬੀਰ ਸਿੰਘ ਰਾਏ ’ਤੇ ਮੁੜ ਭਰੋਸਾ ਪ੍ਰਗਟਾਉਣਾ ਉਨ੍ਹਾਂ ਦੀ ਮਿਹਨਤ, ਲੋਕਪ੍ਰਿਅਤਾ ਅਤੇ ਹਲਕੇ ਪ੍ਰਤੀ ਸਮਰਪਣ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਲਖਬੀਰ ਸਿੰਘ ਰਾਏ ਇਕ ਨਿੱਘੇ ਸੁਭਾਅ ਵਾਲੇ, ਮਿਲਣਸਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਵਾਲੇ ਆਗੂ ਹਨ। ਉਨ੍ਹਾਂ ਦੀ ਸਭ ਤੋਂ ਵੱਡੀ ਖ਼ੂਬੀ ਇਹ ਹੈ ਕਿ ਉਹ ਹਰ ਵਰਗ ਦੇ ਲੋਕਾਂ ਨਾਲ ਸਿੱਧਾ ਸੰਪਰਕ ਰੱਖਦੇ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਪੋਲਾ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਵੋਟਰਾਂ ਅਤੇ ਪਾਰਟੀ ਸਮਰਥਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲਖਬੀਰ ਸਿੰਘ ਰਾਏ ਵਰਗੇ ਤਜਰਬੇਕਾਰ, ਮਿਹਨਤੀ ਅਤੇ ਲੋਕਾਂ ਨਾਲ ਜੁੜੇ ਆਗੂ ਦੀ ਕਦਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਹਲਕੇ ਦੇ ਲੋਕ ਲਖਬੀਰ ਸਿੰਘ ਰਾਏ ਨੂੰ ਮੁੜ ਵੱਡਾ ਸਮਰਥਨ ਦੇ ਕੇ ਵਿਧਾਨ ਸਭਾ ਵਿਚ ਭੇਜਣਗੇ ਅਤੇ ਹਲਕੇ ਦੇ ਵਿਕਾਸ ਦੀ ਇਸ ਲੜੀ ਨੂੰ ਅੱਗੇ ਵਧਾਉਣ ਵਿਚ ਆਪਣਾ ਯੋਗਦਾਨ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਨੌਰ ਹਲਕੇ ਵਿਚ ਰਾਕੇਸ਼ ਕੁਮਾਰ ਬੱਗਾ ਦੀ ਵੱਖਰੀ ਚੋਣ ਮੁਹਿੰਮ ਬਣੀ ਚਰਚਾ ਦਾ ਵਿਸ਼ਾ ਅਗਲੀ ਖ਼ਬਰ ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੇ ਫੜਿਆ ਜ਼ੋਰ, ਇਕੋ ਦਿਨ ’ਚ 194 ਥਾਵਾਂ ’ਤੇ ਲੱਗੀ ਅੱਗਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ...
Ad Position 24