01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਨੌਰ ਹਲਕੇ ਵਿਚ ਰਾਕੇਸ਼ ਕੁਮਾਰ ਬੱਗਾ ਦੀ ਵੱਖਰੀ ਚੋਣ ਮੁਹਿੰਮ ਬਣੀ ਚਰਚਾ ਦਾ ਵਿਸ਼ਾ

ਸਨੌਰ, 1 ਨਵੰਬਰ (ਸੋਖਲ)-ਵਿਧਾਨ ਸਭਾ ਹਲਕਾ ਸਨੌਰ ਵਿਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੇ ਨਾਲ-ਨਾਲ ਆਜ਼ਾਦ ਉਮੀਦਵਾਰ ਵਜੋਂ ਆਪਣੀ ਪਛਾਣ ਬਣਾਉਣ ਦੀ ਕੋਸ਼ਿਸ਼ ਕਰ ਰਹੇ ਰਾਕੇਸ਼ ਕੁਮਾਰ ਬੱਗਾ ਵੀ ਲੰਮੇ ਸਮੇਂ ਤੋਂ ਹਲਕੇ ਵਿੱਚ ਆਪਣੀ ਚੋਣ ਮੁਹਿੰਮ ਚਲਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 02-11-2026
ਸਨੌਰ, 1 ਨਵੰਬਰ (ਸੋਖਲ)-ਵਿਧਾਨ ਸਭਾ ਹਲਕਾ ਸਨੌਰ ਵਿਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੇ ਨਾਲ-ਨਾਲ ਆਜ਼ਾਦ ਉਮੀਦਵਾਰ ਵਜੋਂ ਆਪਣੀ ਪਛਾਣ ਬਣਾਉਣ ਦੀ ਕੋਸ਼ਿਸ਼ ਕਰ ਰਹੇ ਰਾਕੇਸ਼ ਕੁਮਾਰ ਬੱਗਾ ਵੀ ਲੰਮੇ ਸਮੇਂ ਤੋਂ ਹਲਕੇ ਵਿੱਚ ਆਪਣੀ ਚੋਣ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਦੀ ਪ੍ਰਚਾਰ ਮੁਹਿੰਮ ਇਨ੍ਹੀਂ ਦਿਨੀਂ ਹਲਕੇ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦੱਸਣਯੋਗ ਹੈ ਕਿ ਜਿੱਥੇ ਆਮ ਤੌਰ ‘ਤੇ ਚੋਣਾਂ ਦੇ ਨੇੜੇ ਆਉਂਦਿਆਂ ਸਿਆਸੀ ਆਗੂ ਵੱਡੇ-ਵੱਡੇ ਹੋਰਡਿੰਗ, ਬੈਨਰ ਅਤੇ ਪੋਸਟਰ ਲਗਾ ਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਦੇ ਹਨ, ਉੱਥੇ ਹੀ ਰਾਕੇਸ਼ ਕੁਮਾਰ ਬੱਗਾ ਵਲੋਂ ਪੋਸਟਰਾਂ ਰਾਹੀਂ ਪ੍ਰਚਾਰ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੀ ਮਦਦ ਕਰਨ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੀ ਇਸ ਕਾਰਜਸ਼ੈਲੀ ਨੂੰ ਹਲਕੇ ਵਿਚ ਰਵਾਇਤੀ ਚੋਣ ਪ੍ਰਚਾਰ ਤੋਂ ਕੁਝ ਵੱਖਰਾ ਮੰਨਿਆ ਜਾ ਰਿਹਾ ਹੈ। ਸਿਆਸਤ ਵਿਚ ਅਕਸਰ ਵੱਡੇ ਪੱਧਰ ‘ਤੇ ਪੈਸਾ ਖਰਚ ਕੇ ਪ੍ਰਚਾਰ ਕਰਨ ਦੀ ਦੌੜ ਦੇਖਣ ਨੂੰ ਮਿਲਦੀ ਹੈ ਪਰ ਰਾਕੇਸ਼ ਕੁਮਾਰ ਬੱਗਾ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੁਹਿੰਮ ਦੇ ਚਲਦਿਆਂ ਉਹ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚ ਆਪਣੀ ਮੌਜੂਦਗੀ ਦਰਜ ਕਰਵਾ ਰਹੇ ਹਨ। ਉਨ੍ਹਾਂ ਵਲੋਂ ਲੋਕਾਂ ਨਾਲ ਬਣਾਇਆ ਜਾ ਰਿਹਾ ਸੰਪਰਕ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀ ਸਿਆਸੀ ਪਕੜ ਨੂੰ ਕਿੰਨਾ ਮਜ਼ਬੂਤ ਕਰਦਾ ਹੈ, ਇਹ ਤਾਂ ਚੋਣਾਂ ਦੌਰਾਨ ਹੀ ਸਪੱਸ਼ਟ ਹੋਵੇਗਾ। ਫਿਲਹਾਲ ਸਨੌਰ ਹਲਕੇ ਵਿਚ ਰਾਕੇਸ਼ ਕੁਮਾਰ ਬੱਗਾ ਦੀ ਇਹ ਵੱਖਰੀ ਪ੍ਰਚਾਰ ਸ਼ੈਲੀ ਸਥਾਨਕ ਪੱਧਰ ‘ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸਨੌਰ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸੰਗਰੂਰ ਦੀ ਇਨਸਾਫ਼ ਰੈਲੀ ’ਚ ਕਰਨਗੇ ਸ਼ਮੂਲੀਅਤ - ਗੁਰਮੀਤ ਬਾਵਾ ਅਗਲੀ ਖ਼ਬਰ ਹਲਕੇ ਦੇ ਲੋਕ 2027 ਦੀਆਂ ਚੋਣਾਂ ਵਿਚ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਦੀ ਜਿੱਤ ਯਕੀਨੀ ਬਣਾਉਣਗੇ-ਪੋਲਾ
Ad Position 24