ਰਾਹੁਲ ਗਾਂਧੀ ਦੀ 4 ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਕਾਂਗਰਸ ਦੀ ਨੀਂਹ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ-ਜੱਗੀ ਰਾਏਪੁਰ
ਖਮਾਣੋਂ, 1 ਨਵੰਬਰ (ਜੋਗਿੰਦਰ ਪਾਲ)-ਕਾਂਗਰਸੀ ਆਗੂ ਜਗਜੀਤ ਸਿੰਘ ਜੱਗੀ ਰਾਏਪੁਰ ਨੇ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਪੰਜਾਬ ਦੀ ਸਿਆਸਤ ਵਿਚ ਅਹਿਮ ਸਥਾਨ ਰੱਖੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਨੀਂਹ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ।
ਖਮਾਣੋਂ, 1 ਨਵੰਬਰ (ਜੋਗਿੰਦਰ ਪਾਲ)-ਕਾਂਗਰਸੀ ਆਗੂ ਜਗਜੀਤ ਸਿੰਘ ਜੱਗੀ ਰਾਏਪੁਰ ਨੇ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਪੰਜਾਬ ਦੀ ਸਿਆਸਤ ਵਿਚ ਅਹਿਮ ਸਥਾਨ ਰੱਖੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਨੀਂਹ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਜੱਗੀ ਰਾਏਪੁਰ ਨੇ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਲੋਕਾਂ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਆਮ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਬਦਲਾਅ ਅਤੇ ਲੋਕਤੰਤਰ ਦੀ ਮਜ਼ਬੂਤੀ ਦੀ ਉਮੀਦ ਰੱਖਦੇ ਹਨ ਅਤੇ ਅਜਿਹੇ ਸਮੇਂ ਸੰਗਰੂਰ ਵਿਖੇ ਹੋਣ ਵਾਲੀ ਇਹ ਰੈਲੀ ਕਾਂਗਰਸੀ ਵਰਕਰਾਂ ਨੂੰ ਇੱਕਜੁੱਟ ਕਰਨ ਦਾ ਕੰਮ ਕਰੇਗੀ। ਉਨ੍ਹਾਂ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਸੰਗਰੂਰ ਰੈਲੀ ਵਿੱਚ ਸ਼ਮੂਲੀਅਤ ਕਰਨ ਤਾਂ ਜੋ ਰੈਲੀ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਪਾ ਸਕਣ।