01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਾਤਾ ਦਲਵੀਰ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉਪ ਚੇਅਰਮੈਨ ਫੋਰਮੈਨ ਬਲਬੀਰ ਸਿੰਘ ਸਿੱਧੂ ਦੇ ਮਾਮੀ ਸਰਦਾਰਨੀ ਦਲਵੀਰ ਕੌਰ ਧਰਮ ਪਤਨੀ ਸਵਰਨ ਸਿੰਘ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੱਜ ਗੁਰਦੁਆਰਾ ਸਾਹਿਬ ਪਿੰਡ ਕੋਟਲਾ ਭੜੀ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ। ਜਿਸ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਨੇ ਸੰਗਤਾਂ ਨੂੰ ਵੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ।

Ad Position 21
No active advertisement
ਅਜੀਤ ਡੈਸਕ 02-11-2026
ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉਪ ਚੇਅਰਮੈਨ ਫੋਰਮੈਨ ਬਲਬੀਰ ਸਿੰਘ ਸਿੱਧੂ ਦੇ ਮਾਮੀ ਸਰਦਾਰਨੀ ਦਲਵੀਰ ਕੌਰ ਧਰਮ ਪਤਨੀ ਸਵਰਨ ਸਿੰਘ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੱਜ ਗੁਰਦੁਆਰਾ ਸਾਹਿਬ ਪਿੰਡ ਕੋਟਲਾ ਭੜੀ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ। ਜਿਸ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਨੇ ਸੰਗਤਾਂ ਨੂੰ ਵੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਮਾਤਾ ਦਲਵੀਰ ਕੌਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਡਾ. ਮਨੋਹਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਭਾਣਾ ਮੰਨਣ ਦੇ ਸਿਧਾਂਤ ’ਤੇ ਪੂਰੀ ਤਰ੍ਹਾਂ ਖਰਾ ਉੱਤਰਦਾ ਹੈ। ਡਾ. ਮਨੋਹਰ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਪੰਜਾਬ ਅੰਦਰ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਵਿਚ ਮਾਵਾਂ ਦੀ ਵੱਡੀ ਭੂਮਿਕਾ ਹੋ ਸਕਦੀ ਹੈ ਕਿਉਂਕਿ ਮਾਂ ਹੀ ਬੱਚੇ ਦੀ ਪਹਿਲੀ ਗੁਰੂ ਹੁੰਦੀ ਹੈ ਜਿਸ ਕਰਕੇ ਮਾਵਾਂ ਆਪਣੇ ਬੱਚਿਆਂ ਨੂੰ ਚੰਗੇ ਸੰਸਕਾਰ ਦੇਣ ਦੇ ਨਾਲ-ਨਾਲ ਧਰਮ ਨਾਲ ਜੋੜਨ ਪ੍ਰਤੀ ਵੀ ਆਪਣੇ ਫ਼ਰਜ਼ਾਂ ਨੂੰ ਨਿਭਾਉਣ ਤਾਂ ਜੋ ਸਾਡੇ ਬੱਚੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿਧਾਂਤ ਨੂੰ ਅਪਣਾ ਕੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਸਾਨੂੰ ਮਾਤਾ ਦਲਵੀਰ ਕੌਰ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਪਰਿਵਾਰ ਵਲੋਂ ਸੋਗਮਈ ਸਮਾਗਮ ਵਿਚ ਸ਼ਾਮਿਲ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਅਤੇ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਸਮਾਗਮ ਵਿਚ ਜਗਤਾਰ ਸਿੰਘ ਦਿਆਲਪੁਰਾ ਵਿਧਾਇਕ ਸਮਰਾਲਾ, ਰੁਪਿੰਦਰ ਸਿੰਘ ਰਾਜਾ ਗਿੱਲ ਸੀਨੀਅਰ ਕਾਂਗਰਸੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ। ਸਮਾਗਮ ਵਿਚ ਫੋਰਮੈਨ ਬਲਬੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਬਲਜਿੰਦਰ ਸਿੰਘ ਸੇਖੋਂ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਾਬਾ ਨਿਸ਼ਾਨ ਸਿੰਘ, ਨਾਜ਼ਰ ਸਿੰਘ ਸੰਤ ਨਗਰ, ਡਾ. ਮਨੋਹਰ ਸਿੰਘ, ਗੁਰਦੀਪ ਸਿੰਘ ਸਰਪੰਚ ਰਾਏਪੁਰ ਮਾਜਰੀ, ਓਮ ਪ੍ਰਕਾਸ਼ ਸਿੰਘ ਤਾਂਗੜੀ, ਅਮਰੀਕ ਸਿੰਘ ਰੋਮੀ, ਫੋਰਮੈਨ ਦਵਿੰਦਰ ਸਿੰਘ ਮਾਜਰੀ, ਕੁਲਵੀਰ ਸਿੰਘ, ਕਰਮਜੀਤ ਸਿੰਘ, ਸਵਰਨ ਸਿੰਘ ਗਿੱਲ, ਪਰਮਿੰਦਰ ਸਿੰਘ, ਗੁਰਸੇਵਕ ਸਿੰਘ ਸਿੱਧੂ, ਜੱਸਾ ਫ਼ੌਜੀ, ਹੈਪੀ, ਮੰਨਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਬਲਜਿੰਦਰ ਸਿੰਘ ਭੁੱਚੀ ਨੂੰ ਹਲਕਾ ਆਬਜ਼ਰਵਰ ਲੱਗਣ ’ਤੇ ਬਲਜੀਤ ਸਿੰਘ ਭੁੱਟਾ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਗੁਰਮਤਿ ਸਮਾਗਮ ਅਤੇ ਭੋਰਾ ਸਾਹਿਬ ਦਾ ਉਦਘਾਟਨ ਸਮਾਰੋਹ 6 ਨੂੰ ਨੰਦਪੁਰ (ਕਲੌੜ) ਵਿਖੇ ਹੋਵੇਗਾ- ਕਮਲਜੀਤ ਸਿੰਘ ਹਾਂਸ
Ad Position 24