01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬਲਾਕ ਪੱਧਰੀ ਖੇਡਾਂ ਵਿਚ ਸੈਂਟਰ ਕਪੂਰਗੜ੍ਹ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ-ਅਨਿਲ ਬਾਂਸਲ

ਅਮਲੋਹ, 1 ਨਵੰਬਰ (ਕੇਵਲ ਸਿੰਘ)-ਬਲਾਕ ਅਮਲੋਹ ਪ੍ਰਾਇਮਰੀ ਵਿੰਗ ਦੀਆਂ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਂਲੀਮੈਂਟਰੀ) ਸ਼ਾਲੂ ਮਹਿਰਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਮਲੋਹ ਅੱਛਰਪਾਲ ਸ਼ਰਮਾ ਦੀ ਯੋਗ ਅਗਵਾਈ ਹੇਠ ਭੱਦਲਥੂਹਾ ਦੇ ਖੇਡ ਮੈਦਾਨ ਵਿਚ ਕਰਵਾਈਆਂ ਗਈਆਂ। ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿਚ ਬਲਾਕ ਅਮਲੋਹ ਦੇ ਵੱਖ-ਵੱਖ ਸੈਂਟਰਾਂ ਦੇ ਬੱਚਿਆਂ ਨੇ ਖੇਡਾਂ ਵਿਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 02-11-2026
ਅਮਲੋਹ, 1 ਨਵੰਬਰ (ਕੇਵਲ ਸਿੰਘ)-ਬਲਾਕ ਅਮਲੋਹ ਪ੍ਰਾਇਮਰੀ ਵਿੰਗ ਦੀਆਂ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਂਲੀਮੈਂਟਰੀ) ਸ਼ਾਲੂ ਮਹਿਰਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਮਲੋਹ ਅੱਛਰਪਾਲ ਸ਼ਰਮਾ ਦੀ ਯੋਗ ਅਗਵਾਈ ਹੇਠ ਭੱਦਲਥੂਹਾ ਦੇ ਖੇਡ ਮੈਦਾਨ ਵਿਚ ਕਰਵਾਈਆਂ ਗਈਆਂ। ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿਚ ਬਲਾਕ ਅਮਲੋਹ ਦੇ ਵੱਖ-ਵੱਖ ਸੈਂਟਰਾਂ ਦੇ ਬੱਚਿਆਂ ਨੇ ਖੇਡਾਂ ਵਿਚ ਭਾਗ ਲਿਆ। ਸੈਂਟਰ ਹੈੱਡ ਕਪੂਰਗੜ੍ਹ ਅਨਿਲ ਬਾਂਸਲ ਨੇ ਦੱਸਿਆ ਕਿ ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿਚ ਸੈਂਟਰ ਕਪੂਰਗੜ੍ਹ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਬੈਡਮਿੰਟਨ ਮੁੰਡੇ ਅਤੇ ਕੁੜੀਆਂ ਨੇ ਪਹਿਲਾ ਸਥਾਨ, ਕਬੱਡੀ ਨੈਸ਼ਨਲ ਸਟਾਈਲ ਕੁੜੀਆਂ ਦੂਜਾ, ਰਿਲੇਅ ਦੌੜ ਕੁੜੀਆਂ ਨੇ ਦੂਜਾ, ਗੋਲਾ ਸੁੱਟਣਾ ਮੁੰਡੇ ਪਹਿਲਾ, ਰੱਸਾਕਸ਼ੀ ਮੁੰਡੇ ਪਹਿਲਾ, ਕਬੱਡੀ ਸਰਕਲ ਸਟਾਈਲ ਪਹਿਲਾ, ਕੁਸ਼ਤੀ 28 ਕਿੱਲੋ ਦੂਜਾ ਅਤੇ 400 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਲ ਕੀਤਾ। ਅਨਿਲ ਬਾਂਸਲ ਨੇ ਦੱਸਿਆ ਕਿ ਖੇਡਾਂ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਸਰੀਰਕ ਤੰਦਰੁਸਤੀ, ਅਨੁਸ਼ਾਸਨ ਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਨ ਲਈ ਸਹਾਈ ਸਿੱਧ ਹੁੰਦੀਆਂ ਹਨ। ਇਸ ਲਈ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਨਾਭਾ ਫੇਰੀ ਨੂੰ ਲੈ ਕੇ ਵਪਾਰੀਆਂ ਅਤੇ ਪਾਰਟੀ ਵਰਕਰਾਂ ’ਚ ਭਾਰੀ ਉਤਸ਼ਾਹ- ਜਥੇਦਾਰ ਚੌਧਰੀ ਮਾਜਰਾ ਅਗਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸਮਾਣਾ ਵਿਖੇ ਵਿਸ਼ਾਲ ਨਸ਼ਾ ਵਿਰੋਧੀ ਰੋਸ ਰੈਲੀ
Ad Position 24