ਪੀ . ਆਈ . ਐਮ . ਟੀ . ਨੇ ‘ ਨਸ਼ਿਆਂ ਵਿਰੁੱਧ ਜੰਗ ’ ਵਿਸ਼ੇ ’ ਤੇ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਮੰਡੀ ਗੋਬਿੰਦਗੜ੍ਹ, 2 ਨਵੰਬਰ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਸੰਸਥਾ ਦੇ ਚੇਅਰਮੈਨ ਰਾਜ ਕੁਮਾਰ ਗੋਇਲ ਦੀ ਅਗਵਾਈ ਤੇ ਡਾਇਰੈਕਟਰ ਡਾ. ਨਿਸ਼ੀ ਬਾਲਾ ਦੀ ਨਿਗਰਾਨੀ ਹੇਠ, ਰੈੱਡ ਰਿਬਨ ਕਲੱਬ ਤੇ ਯੁਵਕ ਸੇਵਾਵਾਂ ਵਿਭਾਗ, ਲੁਧਿਆਣਾ ਦੇ ਸਹਿਯੋਗ ਨਾਲ, ਨਸ਼ਿਆਂ ਵਿਰੁੱਧ ਜੰਗ ਵਿਸ਼ੇ ’ਤੇ ਇਕ ਵਿਸ਼ੇਸ਼ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ।
ਮੰਡੀ ਗੋਬਿੰਦਗੜ੍ਹ, 2 ਨਵੰਬਰ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਸੰਸਥਾ ਦੇ ਚੇਅਰਮੈਨ ਰਾਜ ਕੁਮਾਰ ਗੋਇਲ ਦੀ ਅਗਵਾਈ ਤੇ ਡਾਇਰੈਕਟਰ ਡਾ. ਨਿਸ਼ੀ ਬਾਲਾ ਦੀ ਨਿਗਰਾਨੀ ਹੇਠ, ਰੈੱਡ ਰਿਬਨ ਕਲੱਬ ਤੇ ਯੁਵਕ ਸੇਵਾਵਾਂ ਵਿਭਾਗ, ਲੁਧਿਆਣਾ ਦੇ ਸਹਿਯੋਗ ਨਾਲ, ਨਸ਼ਿਆਂ ਵਿਰੁੱਧ ਜੰਗ ਵਿਸ਼ੇ ’ਤੇ ਇਕ ਵਿਸ਼ੇਸ਼ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਮੌਕੇ ਮੁੱਖ ਮਹਿਮਾਨਾਂ ਵਜੋਂ ਹਰਪਿੰਦਰ ਕੌਰ ਗਿੱਲ ਐਸ. ਪੀ. (ਐਚ) ਖੰਨਾ, ਦਵਿੰਦਰ ਸਿੰਘ ਲੋਟੇ ਸਹਾਇਕ ਨਿਰਦੇਸ਼ਕ, ਕੇ. ਪੀ. ਟੀ. ਤੇ ਐਮ. ਐਸ. ਪੀ. ਅਤੇ ਪ੍ਰੋਫੈਸਰ ਗੁਰਦੀਪ ਸਿੰਘ ਪੰਜਾਬੀ ਲੈਕਚਰਾਰ ਸ਼ਾਮਿਲ ਹੋਏ। ਪ੍ਰੋਗਰਾਮ ਵਿਚ ਐਸ. ਪੀ. ਹਰਪਿੰਦਰ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਮਾਨਸਿਕ ਸਿਹਤ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਨਸ਼ੇ ਦੇ ਮਾੜੇ ਪ੍ਰਭਾਵਾਂ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਵਿਅਕਤੀ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰਦਾ ਹੈ, ਸਗੋਂ ਉਨ੍ਹਾਂ ਦੇ ਪਰਿਵਾਰ ਅਤੇ ਸਮਾਜ ’ਤੇ ਵੀ ਮਾੜਾ ਪ੍ਰਭਾਵ ਪਾਉਂਦਾ ਹੈ। ਇਸ ਤੋਂ ਬਾਅਦ ਦਵਿੰਦਰ ਸਿੰਘ ਲੋਟੇ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੀ ਰੋਕਥਾਮ ਦੀ ਮਹੱਤਤਾ ਅਤੇ ਨੌਜਵਾਨਾਂ ਦੀ ਸਮਾਜਿਕ ਜ਼ਿੰਮੇਵਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਊਰਜਾ ਨੂੰ ਸਿੱਖਿਆ, ਖੇਡਾਂ ਅਤੇ ਰਚਨਾਤਮਿਕ ਕੰਮਾਂ ਸਮੇਤ ਸਕਾਰਾਤਮਿਕ ਗਤੀਵਿਧੀਆਂ ਵਿਚ ਲਗਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਸਮਾਜ ਵਿਚ ਸਕਾਰਾਤਮਿਕ ਬਦਲਾਅ ਲਿਆਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਪੀ. ਆਈ. ਐਮ. ਟੀ. ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਕਿਹਾ ਕਿ ਮਾਨਸਿਕ ਸਿਹ ਤ ਅਤੇ ਸਰੀਰਕ ਸਿਹਤ ਪੂਰਕ ਹਨ। ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਆਪਣੀ ਮਾਨਸਿਕ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਨਸ਼ਾ ਮੁਕਤ ਸਮਾਜ ਬਣਾਉਣ ਵਿਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਮਾਜ ਵਿਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ।