03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੁਖਾਵੇਂ ਮਾਹੌਲ ਤੋਂ ਬਿਨਾਂ ਪੰਜਾਬ ਦੀ ਤਰੱਕੀ ਸੰਭਵ ਨਹੀਂ-ਸੁਖਬੀਰ ਸਿੰਘ ਬਾਦਲ

ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਬਲਜਿੰਦਰ ਸਿੰਘ, ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਅਤੇ ਉਦਯੋਗਪਤੀਆਂ ਤੇ ਵਪਾਰੀਆਂ ਵਿਚ ਸੁਰੱਖਿਆ ਦਾ ਭਰੋਸਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ ਕਿਉਂਕਿ ਮੌਜੂਦਾ ਸਮੇਂ ਵਿਚ ਸੂਬੇ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਕਾਰਨ ਉਦਯੋਗਪਤੀਆਂ ਅਤੇ ਵਪਾਰੀਆਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਰੋਬਾਰੀ ਵਰਗ ਆਪਣੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੋਵੇ ਅਤੇ ਉਸ ਨੂੰ ਕਾਰੋਬਾਰ ਚਲਾਉਣ ਲਈ ਅਨੁਕੂਲ ਮਾਹੌਲ ਨਾ ਮਿਲੇ ਤਾਂ ਸੂਬੇ ਵਿਚ ਨਵੇਂ ਉਦਯੋਗ ਸਥਾਪਤ ਕਰਨ ਅਤੇ ਮੌਜੂਦਾ ਕਾਰੋਬਾਰਾਂ ਦਾ ਵਿਸਥਾਰ ਕਰਨ ਦੀਆਂ ਸੰਭਾਵਨਾਵਾਂ ਵੀ ਪ੍ਰਭਾਵਿਤ ਹੁੰਦੀਆਂ ਹਨ।

Ad Position 21
No active advertisement
ਅਜੀਤ ਡੈਸਕ 03-11-2026
ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਬਲਜਿੰਦਰ ਸਿੰਘ, ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਅਤੇ ਉਦਯੋਗਪਤੀਆਂ ਤੇ ਵਪਾਰੀਆਂ ਵਿਚ ਸੁਰੱਖਿਆ ਦਾ ਭਰੋਸਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ ਕਿਉਂਕਿ ਮੌਜੂਦਾ ਸਮੇਂ ਵਿਚ ਸੂਬੇ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਕਾਰਨ ਉਦਯੋਗਪਤੀਆਂ ਅਤੇ ਵਪਾਰੀਆਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਰੋਬਾਰੀ ਵਰਗ ਆਪਣੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੋਵੇ ਅਤੇ ਉਸ ਨੂੰ ਕਾਰੋਬਾਰ ਚਲਾਉਣ ਲਈ ਅਨੁਕੂਲ ਮਾਹੌਲ ਨਾ ਮਿਲੇ ਤਾਂ ਸੂਬੇ ਵਿਚ ਨਵੇਂ ਉਦਯੋਗ ਸਥਾਪਤ ਕਰਨ ਅਤੇ ਮੌਜੂਦਾ ਕਾਰੋਬਾਰਾਂ ਦਾ ਵਿਸਥਾਰ ਕਰਨ ਦੀਆਂ ਸੰਭਾਵਨਾਵਾਂ ਵੀ ਪ੍ਰਭਾਵਿਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਵਿਚ ਉਦਯੋਗਪਤੀਆਂ ਅਤੇ ਵਪਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ, ਪਰ ਪੰਜਾਬ ਵਿਚ ਮੌਜੂਦਾ ਸਮੇਂ ਅਮਨ-ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ। ਸ. ਸੁਖਬੀਰ ਅੱਜ ਸਰਹਿੰਦ ਦੇ ਰਾਣਾ ਹੈਰੀਟੇਜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੇ ਯਤਨਾਂ ਸਦਕਾ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਰੱਖੀ ਵਿਸ਼ੇਸ਼ ਮਿਲਣੀ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਆਗਾਮੀ ਸਮੇਂ ਵਿਚ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲਾਗੂ ਕੀਤੀਆਂ ਜਾਣ ਵਾਲੀਆਂ ਯੋਜਨਾਵਾਂ ਤੇ ਸਕੀਮਾਂ ਸੰਬੰਧੀ ਸੁਝਾਅ ਲੈਣ ਲਈ ਪਹੁੰਚੇ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਕਾਰਨ ਪੰਜਾਬ ਤਰੱਕੀ ਵੱਲ ਵਧਣ ਦੀ ਬਜਾਏ ਪਛੜਦਾ ਜਾ ਰਿਹਾ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਥੇ 1000 ਏਕੜ ਵਿਚ ਫੋਕਲ ਪੁਆਇੰਟ ਸਥਾਪਤ ਕਰਨ ਦੀ ਯੋਜਨਾ ਹੈ, ਜਿਸ ਨਾਲ ਉਦਯੋਗਾਂ ਨੂੰ ਇਕ ਥਾਂ ਤੇ ਇਕੱਠਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਇਕ ਸਾਂਝੇ ਪਲੇਟਫ਼ਾਰਮ ’ਤੇ ਹੱਲ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਕ ਇੰਡਸਟਰੀ ਵਿੰਗ ਦਾ ਬੋਰਡ ਵੀ ਬਣਾਇਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਪੂਰੇ ਉਦਯੋਗਿਕ ਖੇਤਰ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਸਪਲਾਈ ਕੀਤੀ ਜਾਵੇਗੀ। ਮਿਲਣੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਪਾਰਕ ਅਤੇ ਉਦਯੋਗਿਕ ਵਰਗ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਅਤੇ ਉਨ੍ਹਾਂ ਦੇ ਸੁਝਾਵਾਂ ਦੇ ਆਧਾਰ ’ਤੇ ਪੰਜਾਬ ਦੇ ਭਵਿੱਖ ਲਈ ਯੋਜਨਾਬੰਦੀ ਕਰਨ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਨੇ ਈ. ਐਸ. ਆਈ. ਤੇ ਪੀ. ਐਫ਼. ਫੰਡ ਖ਼ਤਮ ਕਰਨ ਦੀ ਮੰਗ ਕੀਤੀ ਕਿਉਂਕਿ ਸ਼ੈਲਰ ਮਾਲਕਾਂ ਕੋਲ ਜਿਹੜੀ ਲੇਬਰ ਕੰਮ ਕਰਦੀ ਹੈ, ਉਹ ਪੱਕੀ ਲੇਬਰ ਨਹੀਂ, ਸਿਰਫ਼ ਸੀਜ਼ਨ ਖ਼ਤਮ ਕਰਕੇ ਵਾਪਸ ਚਲੀ ਜਾਂਦੀ ਹੈ। ਟਰੱਕ ਬਾਡੀ ਬਿਲਡਰਜ਼ ਐਸੋਸੀਏਸ਼ਨ ਦੇ ਪ੍ਰਤੀਨਿਧੀ ਨੇ ਰੋਡ ਟੈਕਸ ਖ਼ਤਮ ਕਰਨ ਦੀ ਅਪੀਲ ਕੀਤੀ। ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਨੇ ਆੜ੍ਹਤੀਆਂ ਨੂੰ ਢਾਈ ਫ਼ੀਸਦੀ ਕਮਿਸ਼ਨ ਯਕੀਨੀ ਬਣਾਉਣ ਦੀ ਮੰਗ ਕੀਤੀ। ਪੈਸਟੀਸਾਈਡਜ਼ ਐਸੋਸੀਏਸ਼ਨ ਦੇ ਰਾਕੇਸ਼ ਸਿੰਘ ਨੇ ਅਪੀਲ ਕੀਤੀ ਕਿ ਕੀਟਨਾਸ਼ਕ ਡੀਲਰਾਂ ਨੂੰ ਉਨ੍ਹਾਂ ਦੁਆਰਾ ਵੇਚੇ ਗਏ ਕੀਟਨਾਸ਼ਕਾਂ ਜਾਂ ਬੀਜਾਂ ਦੀ ਮਾੜੀ ਗੁਣਵੱਤਾ ਲਈ ਜਵਾਬਦੇਹ ਨਹੀਂ ਠਹਿਰਾਇਆ ਜਾਣਾ ਚਾਹੀਦਾ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਸੰਦੀਪ ਵਰਮਾ ਨੇ ਜੀ. ਐਸ. ਟੀ. ਨੂੰ ਤਰਕਸੰਗਤ ਬਣਾਉਣ ਦੀ ਮੰਗ ਕੀਤੀ ਜਦਕਿ ਸਵਰਨਕਾਰ ਸੰਘ ਦੇ ਚਰਨਜੀਤ ਸਹਿਦੇਵ ਨੇ ਪੁਲਿਸ ਪ੍ਰੇਸ਼ਾਨੀ ਤੋਂ ਸੁਰੱਖਿਆ ਅਤੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ। ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਜਿਥੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਇਸ ਵਪਾਰਕ ਮਿਲਣੀ ਵਿਚ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਜਥੇ. ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਮੁੱਖ ਬੁਲਾਰਾ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਹਰਭਜਨ ਸਿੰਘ ਚਨਾਰਥਲ, ਤਿਰਲੋਕ ਸਿੰਘ ਬਾਜਵਾ, ਹਰਵਿੰਦਰ ਸਿੰਘ ਬੱਬਲ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ ਬਰਕਤਪੁਰ, ਦਵਿੰਦਰ ਸਿੰਘ ਬਹਿਲੋਲਪੁਰ, ਚਮਕੌਰ ਸਿੰਘ ਨਲੀਨੀ, ਤੇਜਿੰਦਰ ਸਿੰਘ ਜਨਰਲ ਸਕੱਤਰ ਯੂਥ, ਜਗਦੇਵ ਸਿੰਘ, ਮਨਪ੍ਰੀਤ ਸਿੰਘ ਸ਼ਾਹਪੁਰ ਦਫ਼ਤਰ ਇੰਚਾਰਜ, ਜਰਨੈਲ ਸਿੰਘ ਖ਼ਾਲਸਾ ਪ੍ਰਧਾਨ ਬੀ. ਸੀ. ਵਿੰਗ, ਧਰਮਿੰਦਰ ਸਿੰਘ ਮੂਲੇਪੁਰ, ਜਸਵੀਰ ਸਿੰਘ ਸੋਢੀ, ਪੰਕਜ ਸ਼ਰਮਾ ਪ੍ਰਧਾਨ ਵਪਾਰ ਵਿੰਗ, ਨਰੇਸ਼ ਕੁਮਾਰ ਮੀਤ ਪ੍ਰਧਾਨ, ਸੰਦੀਪ ਸਿੰਘ, ਦਿਲਪ੍ਰੀਤ ਸਿੰਘ ਤੇ ਹੋਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ਚਨਾਰਥਲ ਵਿਚ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਪੀ . ਆਈ . ਐਮ . ਟੀ . ਨੇ ‘ ਨਸ਼ਿਆਂ ਵਿਰੁੱਧ ਜੰਗ ’ ਵਿਸ਼ੇ ’ ਤੇ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24